ਦਲ ਖਾਲਸਾ, ਅਕਾਲੀ ਦਲ ਪੰਚ ਪ੍ਰਧਾਨੀ, ਸਿੱਖ ਯੂਥ ਆਫ ਪੰਜਾਬ ਅਤੇ ਸਿਖਜ਼ ਫਾਰ ਹਿਊਮਨ ਰਾਈਟਜ਼ ਨੇ ਸਾਹਿਬ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੀਆਂ ਲਗਾਤਾਰ ਹੋ ਰਹੀਆਂ ਘਟਨਾਵਾਂ ਦੇ ਮੱਦੇਨਜਰ ਪੰਜਾਬ ਦੇ ਲੋਕਾਂ ਨੂੰ ਇਸ ਵਾਰ ਦੀਵਾਲੀ ਤਿਉਹਾਰ ਅਤੇ ਬੰਦੀ ਛੋੜ ਦਿਵਸ ਸਾਦਗੀ ਨਾਲ ਮਨਾਉਣ ਦਾ ਸੱਦਾ ਦਿਤਾ ਹੈ।