ਪੰਜਾਬ ਸਰਕਾਰ ਨੇ ਫਿਲਮ ‘31 ਅਕਤੂਬਰ’ ਦਾ ਮਨੋਰੰਜਨ ਟੈਕਸ ਮੁਆਫ਼ ਕਰ ਦਿੱਤਾ ਹੈ। ਸਰਕਾਰ ਨੇ ਇਹ ਫ਼ੈਸਲਾ ਫਿਲਮ ਦੇ ਲੇਖਕ ਅਤੇ ਨਿਰਮਾਤਾ ਹੈਰੀ ਸਚਦੇਵਾ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਹੈ।
ਹਿੰਦੀ ਫਿਲਮਾਂ ਦੀ ਕਲਾਕਾਰ ਸੋਹਾ ਅਲੀ ਖਾਨ ਆਪਣੀ ਅਗਲੀ ਫਿਲਮ '31 ਅਕਤੂਬਰ' 'ਚ ਤਿੰਨ ਬੱਚਿਆਂ ਦੀ ਮਾਂ ਅਤੇ ਇਕ ਕੰਮਕਾਜੀ ਔਰਤ ਦਾ ਰੋਲ ਨਿਭਾਅ ਰਹੀ ਹੈ।
ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੇ ਸਿੱਖ ਕਤਲੇਆਮ ਸਣੇ ਕਈ ਹੋਰ ਘਟਨਾਵਾਂ 'ਤੇ ਅਧਾਰਤ ਬਾਲੀਵੁੱਡ ਫਿਲਮ ‘31 ਅਕਤੂਬਰ’ ਦਾ ਇਕ ਵਾਰ ਫੇਰ ਦਿੱਲੀ ਹਾਈ ਕੋਰਟ ਵਿੱਚ ਵਿਰੋਧ ਕੀਤਾ ਗਿਆ ਹੈ। ਹਾਈ ਕੋਰਟ ਵੱਲੋਂ ਪੰਜ ਅਕਤੂਬਰ ਨੂੰ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਇਸ ਦੀ ਰਿਲੀਜ਼ ਖ਼ਿਲਾਫ਼ ਮੁੜ ਨਵੀਂ ਪਟੀਸ਼ਨ ਦਾਖਲ ਕੀਤੀ ਗਈ ਹੈ।