
ਪਰਦੇ ਤੇ ਬੋਲਦੀਆਂ ਤਸਵੀਰਾਂ ਨੂੰ ਆਏ ਬੇਸ਼ੱਕ ਬਹੁਤਾ ਜ਼ਿਆਦਾ ਸਮਾਂ ਨਹੀਂ ਹੋਇਆ ਪਰ ਇਸ ਵਿੱਚ ਆ ਰਹੇ ਬਦਲਾਅ ਜੇ ਵੇਖੇ ਜਾਣ ਤਾਂ ਉਹਨਾਂ ਦੀ ਰਫਤਾਰ ਬਹੁਤ ਜ਼ਿਆਦਾ ਹੈ।
ਹਿੰਦੀ ਫਿਲਮਾਂ ਦੀ ਕਲਾਕਾਰ ਸੋਹਾ ਅਲੀ ਖਾਨ ਆਪਣੀ ਅਗਲੀ ਫਿਲਮ '31 ਅਕਤੂਬਰ' 'ਚ ਤਿੰਨ ਬੱਚਿਆਂ ਦੀ ਮਾਂ ਅਤੇ ਇਕ ਕੰਮਕਾਜੀ ਔਰਤ ਦਾ ਰੋਲ ਨਿਭਾਅ ਰਹੀ ਹੈ।
ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੇ ਸਿੱਖ ਕਤਲੇਆਮ ਸਣੇ ਕਈ ਹੋਰ ਘਟਨਾਵਾਂ 'ਤੇ ਅਧਾਰਤ ਬਾਲੀਵੁੱਡ ਫਿਲਮ ‘31 ਅਕਤੂਬਰ’ ਦਾ ਇਕ ਵਾਰ ਫੇਰ ਦਿੱਲੀ ਹਾਈ ਕੋਰਟ ਵਿੱਚ ਵਿਰੋਧ ਕੀਤਾ ਗਿਆ ਹੈ। ਹਾਈ ਕੋਰਟ ਵੱਲੋਂ ਪੰਜ ਅਕਤੂਬਰ ਨੂੰ ਪਟੀਸ਼ਨ ’ਤੇ ਵਿਚਾਰ ਕਰਨ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਇਸ ਦੀ ਰਿਲੀਜ਼ ਖ਼ਿਲਾਫ਼ ਮੁੜ ਨਵੀਂ ਪਟੀਸ਼ਨ ਦਾਖਲ ਕੀਤੀ ਗਈ ਹੈ।
ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ 'ਫਲਾਇੰਗ ਜੱਟ' ਵਿਚ ਨਾਇਕ ਦੀ ਦਸਤਾਰ, ਡਰੈਸ ਅਤੇ ਪਿੱਠ 'ਤੇ ਖੰਡੇ ਦਾ ਨਿਸ਼ਾਨ ਦਿਖਾਏ ਜਾਣ 'ਤੇ ਸਖ਼ਤ ਸਬਦਾਂ ਵਿੱਚ ਇਤਰਾਜ਼ ਜਤਾਇਆ ਹੈ।
ਨਿਰਮਾਤਾ ਅਨੁਰਾਗ ਕਸ਼ਯਪ ਨੇ ਇਹ ਸਾਫ ਕੀਤਾ ਹੈ ਕਿ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਬਣੀ ਫਿਲਮ ‘ਉਡਦਾ ਪੰਜਾਬ’ ’ਤੇ ਪਾਬੰਦੀ ਨਹੀਂ ਲੱਗੀ ਹੈ। ਜਦਕਿ ਪਹਿਲਾਂ ਮੀਡੀਆ ਵਿਚ ਇਹ ਖ਼ਬਰਾਂ ਆਈਆਂ ਸੀ ਕਿ ਡਾਇਰੈਕਟਰ ਅਭਿਸ਼ੇਕ ਚੌਬੇ ਦੀ ਫਿਲਮ ‘ਉਡਦਾ ਪੰਜਾਬ’ ’ਤੇ ਸੈਂਸਰ ਬੋਰਡ ਨੇ ਪਾਬੰਦੀ ਲਾ ਦਿੱਤੀ ਹੈ।
ਹਿੰਦੀ ਫ਼ਿਲਮ ਸੰਤਾ-ਬੰਤਾ ਪ੍ਰਾਈਵੇਟ ਲਿਮਿਟੇਡ ਦੇ ਖਿਲਾਫ਼ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਵਿੱਖੇ ਪੰਜ ਥਾਂਵਾ ਤੇ ਰੋਸ਼ ਪ੍ਰਦਰਸ਼ਨ ਕਰਨ ਸਦਕਾ ਦਿੱਲੀ ਦੇ ਸਮੂਹ ਸਿਨੇਮਾ ਘਰਾਂ ਤੋਂ ਫ਼ਿਲਮ ਹਟਾ ਦਿੱਤੀ ਗਈ ਹੈ।
ਨਵੀ ਆ ਰਹੀ ਫਿਲਮ "ਉੱਡਤਾ ਪੰਜਾਬ" 'ਤੇ ਪਾਬੰਦੀ ਲਾਉਣ ਖਿਲਾਫ ਉੱਤਰੀ ਅਮਰੀਕਨ ਪੰਜਾਬ ਐਸੋਸੀਏਸ਼ਨ ਸੰਸਥਾ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ।
'ਆਮ ਆਦਮੀ ਪਾਰਟੀ' (ਆਪ) ਦੇ ਸੰਸਦ ਮੈਂਬਰ ਅਤੇ ਚੋਣ ਪ੍ਰਚਾਰ ਕਮੇਟੀ ਦੇ ਮੁਖੀ ਸ੍ਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਹੁਣ ਕਾਂਗਰਸ ਦਾ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਭਰੋਸਾ ਉਠ ਗਿਆ ਹੈ, ਜਦ ਕਿ ਪੰਜਾਬ ਦੀ ਜਨਤਾ ਤਾਂ ਪਹਿਲਾਂ ਹੀ ਕੈਪਟਨ ਅਤੇ ਕਾਂਗਰਸ ਵਿੱਚ ਭਰੋਸਾ ਗੁਆ ਚੁੱਕੀ ਸੀ। ਭਗਵੰਤ ਮਾਨ ਐਤਵਾਰ ਨੂੰ ਸੰਗਰੂਰ 'ਚ ਪ੍ਰੈਸ ਕਾਨਫ਼ਰੰਸ ਕਰ ਰਹੇ ਸਨ।
ਫਿਲਮ ਸਟਾਰ ਆਮਿਰ ਦੀ ਮੁੱਖ ਭੁਮਿਕਾ ਵਾਲੀ ਅਤੇ ਨਿਰਦੇਸ਼ਕ ਰਾਜ ਕੁਮਾਰ ਇਰਾਨੀ ਦੀ ਨਵੀ ਆ ਰਹੀ ਫਿਲਮ ਪੀਕੇ ਸੰਸਾਰ ਭਰ ਦੇ 4844 ਸਿਨੇਮਾ ਘਰਾਂ ਵਿੱਚ ਵਿਖਾਈ ਜਾ ਰਹੀ ਹੈ।ਇਸ ਫਿਲਮ ਨੂੰ ਵਿਚਾਰਵਾਨਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਜਿਆਦਾਤਰ ਫਿਲਮ ‘ਤੇ ਆਪਣੀ ਰਾਇ ਦੇਣ ਵਾਲਿਆਂ ਦੀ ਸਿਫਾਰਸ਼ ਹੈ ਕਿ ਇਹ ਫਿਲਮ ਜਰੂਰ ਦੇਖਣੀ ਚਾਹੀਦੀ ਹੈ।