
ਬਰੈਂਪਟਨ ਦੇ ਵਿਧਾਇਕ ਅਤੇ ਓਨਟਾਰੀਓ ਸੂਬਾਈ ਡੈਮੋਕਰੇਟਿਕ ਪਾਰਟੀ ਦੇ ਡਿਪਟੀ ਆਗੂ ਜਗਮੀਤ ਸਿੰਘ ਹੁਣ ਮੁਲਕ ਦੇ ਪਾਰਟੀ ਆਗੂ ਬਣਨ ਦੀ ਦੌੜ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਸ ਤੋਂ ਇਲਾਵਾ ਚਾਰ ਹੋਰ ਉਮੀਦਵਾਰ ਇਸ ਲੀਡਰਸ਼ਿਪ ਦੀ ਦੌੜ ’ਚ ਸ਼ਾਮਲ ਹਨ। ਸੂਤਰਾਂ ਮੁਤਾਬਕ ਉਹ ਆਪਣੇ ਇਸ ਫ਼ੈਸਲੇ ਦਾ ਜਨਤਕ ਤੌਰ ’ਤੇ ਐਲਾਨ ਅਗਲੇ ਹਫ਼ਤੇ ਵਿਸ਼ੇਸ਼ ਇਕੱਠ ਦੌਰਾਨ ਕਰਨਗੇ।