Tag Archive "bsp"

ਭਾਰਤ ਨੂੰ ਕਿਸੇ ਕੀਮਤ ‘ਤੇ ਵੀ ਹਿੰਦੂ ਰਾਸ਼ਟਰ ਨਹੀਂ ਬਨਣ ਦੇਵਾਂਗੇ; ਬਹੁਜਨ ਸਮਾਜ ਪਾਰਟੀ

ਸ਼ਹੀਦੀ ਜੋੜ ਮੇਲੇ ਦੌਰਾਨ ਬੁਹਜਨ ਸਮਾਜ ਪਾਰਟੀ ਵੱਲੋਂ ਕੀਤੀ ਕਾਨਫਰੰਸ ਦੌਰਾਨ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਭਾਰਤ ਨੂੰ ਹਿੰਦੂ ਬਣਾਉਣ ਦੀ ਵਿੱਢੀ ਮੁਹਿੰਮ ਦੀ ਕਰੜੀ ਆਲੋਚਨਾ ਕਰਦਿਆਂ ਨਰਿੰਦਰ ਕਸ਼ਯਪ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਕੇਂਦਰ ਸਰਕਾਰ ਆਰ.ਐਸ.ਐਸ ਦੇ ਇਸ਼ਾਰੇ 'ਤੇ ਘੱਟ ਗਿਣਤੀਆਂ 'ਤੇ ਦਬਾਅ ਪਾ ਕੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ, ਪਰ ਉਨ੍ਹਾਂ ਦੀ ਪਾਰਟੀ ਕਿਸੇ ਕੀਮਤ ‘ਤੇ ਵੀ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਨ ਦੇਵੇਗੀ।

ਮੋਗਾ ਬੱਸ ਕਾਂਡ: ਕਾਂਗਰਸ, ‘ਆਪ’ ਅਤੇ ਬਸਪਾ ਨੇ ਚੁੱਕਿਆ ਮੁੱਦਾ

ਪੰਜਾਬ ਦੇ ਮੋਗਾ ਜਿਲੇ ਵਿੱਚ ਬਾਦਲ ਪਰਿਵਾਰ ਦੀ ਨਿੱਜ਼ੀ ਬੱਸ ਕੰਪਨੀ ਔਰਬਿਟ ਦੇ ਚਾਲਕ ਅਮਲੇ ਦੀ ਮਿਲੀ ਭੁਗਤ ਨਾਲ ਮਾਂ-ਧੀ ਨਾਲ ਛੇੜਖਾਨੀ ਕਰਨ ਤੋਂ ਬਾਅਦ ਚੱਲਦੀ ਬੱਸ ਵਿੱਚੋਂ ਧੱਕੇ ਮਾਰਕੇ ਬਾਹਰ ਸੁੱਟਣ ਦੀ ਘਟਨਾ, ਜਿਸ ਵਿੱਚ ਧੀ ਦੀ ਮੌਤ ਹੋ ਗਈ ਸੀ, ਦਾ ਮਾਮਲਾ ਅੱਜ ਭਾਰਤੀ ਲੋਕ ਸਭਾ ਵਿੱਚ ੳੇੁੱਠਿਆ।

ਬਾਦਲ ਦਲ ਨੇ ਭਾਜਪਾ ਨਾਲ ਗੱਠਜੋੜ ਕਰ ਕੇ ਸਿੱਖਾਂ ਦਾ ਅਪਮਾਨ ਕੀਤਾ: ਕਰੀਮਪੁਰੀ

ਬਸਪਾ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਆਰਐੱਸਐੱਸ ਦੀਆਂ ਭਾਰਤ ਭਰ ਵਿੱਚ ਵਧ ਰਹੀਆਂ ਗਤੀਵਿਧੀਆਂ ਦਾ ਨੋਟਿਸ ਲੈਦਿਆਂ ਕਿਹਾ ਕਿ ਆਰ. ਐੱਸ. ਐੱਸ ਦਾ ਏਜੰਡਾ ਭਾਰਤ ਲਈ ਘਾਤਕ ਹੈ ਕਿਉਂਕਿ ਇਹ ਸ਼ੁਰੂ ਤੋਂ ਹੀ ਘੱਟ ਗਿਣਤੀਆਂ ਦਾ ਵਿਰੋਧੀ ਰਿਹਾ ਹੈ।

ਭਾਜਪਾ ਵੱਲੋਂ ਆਰਐਸਐਸ ਦੇ ਬੰਦਿਆਂ ਨੂੰ ਸੰਵਿਧਾਨਕ ਅਹੁਦੇ ਬਖ਼ਸ਼ਣ ਨਾਲ ਹਾਲਾਤ ਖਰਾਬ ਹੋ ਸਕਦੇ ਹਨ: ਮਾਇਆਵਤੀ

ਮੋਦੀ ਦੀ ਅਗਵਾਈ ‘ਚ ਭਾਜਪਾ ਸਰਕਾਰ ਦੇ ਕੇਂਦਰ ਵਿੱਚ ਸੱਤਾ ਵਿੱਚ ਆ ਜਾਣ ਕਰਕੇ ਆਰ. ਐੱਸ. ਐੱਸ ਦਾ ਫਿਰਕੂ ਰੂਪ ਪਹਿਲਾਂ ਨਾਲੋਂ ਵੀ ਡਰਾਉਣਾ ਹੋ ਗਿਆ ਹੈ ਅਤੇ ਆਰਐਸਐਸ ਪਹਿਲਾਂ ਨਾਲੋਂ ਜ਼ਿਆਦਾ ਮਜ਼ਬੂਤ ਅਤੇ ਅਸੰਵਿਧਾਨਕ ਸੰਸਥਾ ਵਜੋਂ ਉਭਰ ਰਹੀ ਹੈ ਅਤੇ ਇਸ ਦੇ ਮੁਖੀ ਦਾ ਹਿੰਦੂਤਵਾ ਬਾਰੇ ਤਾਜ਼ਾ ਬਿਆਨ ਦੇਸ਼ ਵਿਚ ਫ਼ਿਰਕੂ ਫ਼ਸਾਦ ਖੜਾ ਕਰ ਸਕਦਾ ਹੈ।

ਪੰਜਾਬ ‘ਚ ਆਮ ਆਦਮੀ ਪਾਰਟੀ ਦੇ ਉਭਾਰ ਤੋਂ ਛੋਟੀਆਂ ਪਾਰਟੀਆਂ ਦੀ ਹੋਂਦ ਨੂੰ ਖ਼ਤਰਾ

ਜਲੰਧਰ ,(14 ਮਈ 2014):- ਭਾਰਤੀ ਲੋਕ ਸਭਾ ਦੀਆਂ ਪਿਛਲੀ 30 ਅਪ੍ਰੈਲ ਨੂੰ ਹੋਈਆਂ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਦੀ ਕੀਤੀ ਭਰਪੂਰ ਹਮਾਇਤ ਨੇ ਪੰਜਾਬ ਦੇ ਰਾਜਸੀ ਵਾਤਾਵਰਨ 'ਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਪੰਜਾਬ ਦੇ ਸਿਆਸੀ ਵਾਤਾਵਰਣ ਵਿੱਚ ਵਿਚਰ ਰਹੀਆਂ ਰਵਾਇਤੀ ਮੁੱਖ ਪਾਰਟੀਆਂ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਨੂੰ ਜਿੱਥੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਆਮਦ ਨਾਲ ਹੱਥਾਂ ਪੈਰਾਂ ਦੀ ਪੈ ਗਈ ਹੈ ਉਸ ਦੇ ਨਾਲ ਨਾਲ ਪੰਜਾਬ ਦੀ ਰਾਜਨੀਤੀ 'ਚ ਵਿਚਰ ਰਹੀਆਂ ਅਤੇ ਲੋਕਾਂ ਵਿੱਚ ਆਪਣੀ ਪਕੜ ਮਜਬੂਤ ਕਰ ਰਹੀਆਂ ਬਸਪਾ ਸਮੇਤ ਸਾਰੀਆਂ ਛੋਟੀਆਂ ਪਾਰਟੀਆਂ ਦਾ ਵਜ਼ੂਦ ਖ਼ਤਰੇ ਮੁੰਹ ਆਇਆ ਹੋਇਆ ਹੈ।

ਭਾਰਤੀ ਜਨਤਾ ਪਾਰਟੀ ਦੀ ਹਮਾਇਤ ਕਿਸੇ ਵੀ ਕੀਮਤ ‘ਤੇ ਨਹੀਂ ਕਰਾਂਗੇ: ਮਾਇਆਵਤੀ

ਲਖਨਊ,(9 ਮਈ 2014):- ਜਿਉਂ ਜਿਉਂ ਵੋਟਾਂ ਖਤਮ ਹੋਣ ਅਤੇ ਵੋਟਾਂ ਦੀ ਗਣਤੀ ਦੇ ਦਿਨ ਨੇੜੇ ਆ ਰਹੇ ਹਨ ਤਾਂ ਸਿਆਸੀ ਦੂਸ਼ਣਬਾਜ਼ੀ ਦੇ ਨਾਲ ਨਾਲ ਸਮਰਥਨ ਲੈਣ ਦੇਣ ਦੀ ਬਿਆਨ ਬਾਜ਼ੀ ਵੀ ਸ਼ੁਰੂ ਹੋ ਗਈ ਹੈ।ਇਸੇ ਤਹਿਤ ਹੀ ਅੱਜ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਹਵਾ ਉਦਯੋਗਪਤੀਆਂ ਦੁਆਰਾ ਬਣਾਈ ਹੋਈ ਹੈ | ਇਹ ਫਰਜ਼ੀ ਸਾਬਤ ਹੋਵੇਗੀ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਕੀਮਤ 'ਚ ਚੋਣਾ ਤੋਂ ਬਾਅਦ ਭਾਜਪਾ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ |

« Previous Page