ਰੋਹਿੰਗੀਆ ਮੁਸਲਮਾਨਾਂ ਦੇ ਮਸਲੇ 'ਤੇ ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ 'ਚ ਆਪਣਾ ਹਲਫਨਾਮਾ ਦਾਇਰ ਕੀਤਾ ਹੈ। ਇਸ ਮਾਮਲੇ 'ਚ ਹੁਣ 3 ਅਕਤੂਬਰ ਨੂੰ ਸੁਣਵਾਈ ਹੋਣੀ ਹੈ। ਕੇਂਦਰ ਨੇ ਕਿਹਾ ਕਿ ਅਦਾਲਤ ਇਸ ਮੁੱਦੇ ਨੂੰ ਸਰਕਾਰ 'ਤੇ ਛੱਡ ਦੇਵੇ ਅਤੇ 'ਦੇਸ਼ ਦੇ ਭਲੇ' ਲਈ ਸਰਕਾਰ ਨੂੰ ਫੈਸਲੇ ਲੈਣ ਦੇਵੇ।
ਮਿਆਂਮਾਰ ਵਿਖੇ ਅਣਮਨੁੱਖੀ ਜ਼ੁਲਮਾਂ ਤੇ ਕਤਲੇਆਮ ਦੀ ਮਾਰ ਝੱਲ ਰਹੇ ਰੋਹਿੰਗਿਆ ਮੁਸਲਮਾਨਾਂ ਦੇ ਹੱਕ ਵਿਚ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਨਵੀ ਦੀ ਅਗਵਾਈ ਹੇਠ ਹਜ਼ਾਰਾਂ ਮੁਸਲਮਾਨਾਂ ਨੇ ਅੱਜ (12 ਸਤੰਬਰ) ਲੁਧਿਆਣਾ ਵਿਖੇ ਰੋਸ ਮਾਰਚ ਕਰਕੇ ਕੌਮਾਂਤਰੀ ਜਥੇਬੰਦੀਆਂ ਨੂੰ ਇਸ ਕਤਲੇਆਮ ਵਿਰੁੱਧ ਅੱਗੇ ਆਉਣ ਦੀ ਅਪੀਲ ਕੀਤੀ ਹੈ।
ਦਲ ਖ਼ਾਲਸਾ ਨੇ ਅੱਜ ਕਸ਼ਮੀਰੀ ਅਜ਼ਾਦੀ ਘੁਲਾਟੀਏ ਜਨਾਬ ਬੁਰਹਾਨ ਵਾਨੀ ਨੂੰ ਉਸਦੀ ਪਹਿਲੀ ਬਰਸੀ ਮੌਕੇ ਯਾਦ ਕੀਤਾ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਬੁਰਹਾਨ ਵਾਨੀ ਦੀ ਪਹਿਲੀ 'ਤੇ ਜੰਮੂ ਕਸ਼ਮੀਰ ਵਿੱਚ ਭਾਰਤੀ ਕੇਂਦਰੀ ਅਰਧ-ਸੁਰੱਖਿਆ ਬਲਾਂ ਦੇ 21,000 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਤ੍ਰਾਲ 'ਚ ਭਾਰਤੀ ਫੌਜੀ ਦਸਤਿਆਂ ਦੇ ਨਾਲ ਹੋਏ ਮੁਕਾਬਲੇ 'ਚ ਹਿਜ਼ਬੁਲ ਕਮਾਂਡਰ ਸਬਜ਼ਾਰ ਅਹਿਮਦ ਬੱਟ ਅਤੇ ਦੋ ਹੋਰ ਅਜ਼ਾਦੀ ਪਸੰਦ ਕਸ਼ਮੀਰੀ ਮਾਰੇ ਗਏ।
ਕਸ਼ਮੀਰ ਵਿੱਚ ਖਾੜਕੂ ਬੁਰਹਾਨ ਵਾਨੀ ਦੀ ਸ਼ਹਾਦਤ ਤੋਂ ਬਾਅਦ ਜਿਸ ਤਰ੍ਹਾਂ ਭਾਰਤੀ ਸੈਨਿਕ ਦਲਾਂ, ਅਰਧ ਸੈਨਿਕ ਦਲਾਂ ਅਤੇ ਸਥਾਨਕ ਪੁਲੀਸ ਵਲੋਂ ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਜਾ ਰਿਹਾ ਹੈ ਉਸ ਨਾਲ ਇਹ ਸਾਬਤ ਹੋ ਰਿਹਾ ਹੈ ਕਿ ਭਾਰਤ ਸਰਕਾਰ ਅਤੇ ਹਿਟਲਰ ਦੇ ਜ਼ੁਲਮਾਂ ਵਿੱਚ ਬਹੁਤਾ ਅੰਤਰ ਨਹੀਂ ਹੈ। ਨਿਰਦੋਸ਼ ਬੀਬੀਆਂ ਦੀਆਂ ਫੌਜ ਵਲੋਂ ਇੱਜ਼ਤਾਂ ਲੁੱਟੀਆਂ ਜਾ ਰਹੀਆਂ ਹਨ, ਬੱਚਿਆਂ ਅਤੇ ਬਜ਼ੁਰਗਾਂ ਨੂੰ ਕੋਹ ਕੋਹ ਕੇ ਮਾਰਿਆ ਜਾ ਰਿਹਾ ਹੈ।
ਬੁਰਹਾਨ ਵਾਨੀ ਦੀ ਮੌਤ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਹਾਲੇ ਵੀ ਜਾਰੀ ਹਨ ਅਤੇ ਪੁਲਿਸ ਫਾਇਰਿੰਗ ਨਾਲ ਹੋਈਆਂ ਮੌਤਾਂ ਦੀ ਗਿਣਤੀ ਵੱਧ ਕੇ 32 ’ਤੇ ਪਹੁੰਚ ਗਈ ਹੈ। ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਆਪਸ ’ਚ ਉਲਝ ਪਏ। ਪਾਕਿਸਤਾਨ ਨੇ ਅੱਜ ਭਾਰਤੀ ਹਾਈ ਕਮਿਸ਼ਨਰ ਗੌਤਮ ਬੰਬਾਵਾਲੇ ਨੂੰ ਬੁਲਾ ਕੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਭਾਰਤ ਨੇ ਇਸ ਤੋਂ ਪਹਿਲਾਂ ਆਪਣੇ ਘਰੇਲੂ ਮਸਲੇ ’ਚ ਦਖ਼ਲ ਨਾ ਦੇਣ ਲਈ ਆਖਦਿਆਂ ਕਿਹਾ ਕਿ ਉਹ ਅਤਿਵਾਦ ਨੂੰ ਸ਼ਹਿ ਦੇ ਰਿਹਾ ਹੈ। ਪੁਲੀਸ ਦੀ ਸਹਾਇਤਾ ਲਈ ਸੀਆਰਪੀਐਫ ਦੇ 800 ਹੋਰ ਜਵਾਨਾਂ ਨੂੰ ਜੰਮੂ ਕਸ਼ਮੀਰ ਭੇਜਿਆ ਜਾ ਰਿਹਾ ਹੈ। ਸੀਆਰਪੀਐਫ ਦੇ 1200 ਜਵਾਨ ਪਹਿਲਾਂ ਹੀ ਵਾਦੀ ਵਿੱਚ ਭੇਜੇ ਜਾ ਚੁੱਕੇ ਹਨ।
“ਸਟੇਟ ਦਹਿਸ਼ਤਗਰਦੀ” ਦੀ ਬਦੌਲਤ ਹੀ ਦੂਸਰੀ ਦਹਿਸ਼ਤਗਰਦੀ ਜਨਮ ਲੈਦੀ ਹੈ, ਜਦੋਂ ਹੁਕਮਰਾਨ ਅਤੇ ਹਕੂਮਤਾਂ ਆਪਣੇ ਹੀ ਮੁਲਕ ਨਿਵਾਸੀਆਂ ਦੇ ਗੰਭੀਰ ਮਸਲਿਆਂ ਨੂੰ ਸਹੀ ਪਹੁੰਚ ਅਪਣਾਕੇ ਹੱਲ ਕਰਨ ਦੀ ਬਜਾਇ ਗੋਲੀ-ਬੰਦੂਕ, ਜ਼ਬਰ-ਜੁਲਮ ਅਤੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਲੱਗ ਪੈਣ ਤਾਂ ਜਨਤਾ ਨੂੰ ਹਥਿਆਰ ਚੁੱਕਣ ਤੋਂ ਕਿਵੇਂ ਰੋਕਿਆ ਜਾ ਸਕਦਾ ਹੈ?
ਕਸ਼ਮੀਰ ਦੀ ਅਜ਼ਾਦੀ ਵਾਸਤੇ ਜੂਝਦਾ ਹੋਇਆ ਅਨੰਤਨਾਗ ਜ਼ਿਲ੍ਹੇ ਵਿੱਚ ਹੋਏ ਪੁਲਿਸ ਮੁਕਾਬਲੇ ਵਿੱਚ ਆਪਣੇ ਦੋ ਹੋਰ ਸਾਥੀਆˆ ਸਮੇਤ ਸ਼ਹੀਦ ਹੋਏ ਖਾੜਕੂ ਬੁਰਹਾਨ ਵਾਨੀ ਦੀ ਕੁਰਬਾਨੀ ਮਹਾਨ ਹੈ। ਜੋ ਕਿ ਕਸ਼ਮੀਰ ਸਮੇਤ ਵੱਖ-ਵੱਖ ਅਜ਼ਾਦੀ ਦੀਆਂ ਤਹਿਰੀਕਾਂ ਵਾਸਤੇ ਇੱਕ ਸੇਧ ਹੋਵੇਗੀ ਅਤੇ ਸਿੱਖਾਂ ਸਮੇਤ ਭਾਰਤ ਦੀਆਂ ਵਸਨੀਕ ਘੱਟਗਿਣਤੀ ਕੌਮਾਂ ਨੂੰ ਆਪਣੀ ਜੱਦੋ ਜਹਿਦ ਤੇਜ਼ ਕਰਨ ਲਈ ਸਹਾਇਕ ਸਿੱਧ ਹੋਵੇਗੀ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਦਲ ਦੇ ਜਨਰਲ ਸਕੱਤਰ ਸ. ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਖਾੜਕੂ ਬੁਰਹਾਨ ਵਾਨੀ ਦੀ ਸ਼ਹਾਦਤ ਨੂੰ ਤਹਿ ਦਿਲੋਂ ਸਿਜਦਾ ਕੀਤਾ ਗਿਆ।
ਭਾਰਤ ਦੇ ਕਬਜ਼ੇ ਵਾਲੇ ਕਸ਼ਮੀਰ ਵਿਚ ਪੁਲਿਸ ਵਲੋਂ ਹੋਈ ਫਾਇਰਿੰਗ ਵਿਚ ਤਿੰਨ ਕਸ਼ਮੀਰੀ ਨੌਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ।