Tag Archive "captain-kanwaljit-singh"

ਸਮਾਜੀ ਕਾਰਜ ਕਰਨ ਵਾਲਿਆਂ ਦੇ ਆਪ ਵਿਚ ਸ਼ਾਮਲ ਹੋਣ ਨਾਲ ਕ੍ਰਾਂਤੀਕਾਰੀ ਕਾਫਿਲਾ ਹੋਰ ਵਧ ਰਿਹਾ ਹੈ: ‘ਆਪ’

ਮਰਹੂਮ ਅਕਾਲੀ ਆਗੂ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ, ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਕੈਪਟਨ ਬਲਵੀਰ ਸਿੰਘ ਬਾਠ, ਸੈਕੂਲਰ ਲੋਕ ਰਾਜ ਪਾਰਟੀ ਦੇ ਮੁਖੀ ਹਰਚੰਦ ਸਿੰਘ ਬਰਸਟ ਅਤੇ ਪੰਜਾਬੀ ਲੋਕ ਗਾਇਕ ਸੁਖਵਿੰਦਰ ਸੁੱਖੀ ਸ਼ਨੀਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸਦੇ ਨਾਲ ਹੀ ਬਰਸਟ ਨੇ ਸੈਕੂਲਰ ਲੋਕ ਰਾਜ ਪਾਰਟੀ ਦਾ ਆਮ ਆਦਮੀ ਪਾਰਟੀ ਵਿਚ ਰਲੇਵੇਂ ਦਾ ਐਲਾਨ ਕਰ ਦਿੱਤਾ।

ਕੈਪਟਨ ਕੰਵਲਜੀਤ ਸਿੰਘ ਦੀ ਬੇਟੀ ਮਨਪ੍ਰੀਤ ਕੌਰ ਡੌਲੀ ‘ਆਪ’ ‘ਚ ਸ਼ਾਮਿਲ

ਅੱਜ ਚੰਡੀਗੜ੍ਹ ਵਿਖੇ ਕੈਪਟਨ ਕੰਵਲਜੀਤ ਸਿੰਘ ਦਾ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਿਆ ਜਿਸ ਵਿਚ ਉਨ੍ਹਾਂ ਦੀ ਧੀ ਮਨਪ੍ਰੀਤ ਕੌਰ ਡੌਲੀ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ ਪੰਜਾਬੀ ਗਾਇਕ ਸੁਖਵਿੰਦਰ ਸਿੰਘ ਸੁਖੀ ਤੇ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਰਹੇ ਹਰਚੰਦ ਸਿੰਘ ਬਰਸਤ ਵੀ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋ ਗਏ। ਇਸ ਮੌਕੇ ਪਾਰਟੀ ਦੇ ਪੰਜਾਬ ਮਾਮਲਿਆਂ ਦਾ ਇੰਚਾਰਜ ਸੰਜੇ ਸਿੰਘ ਤੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਮੌਜੂਦ ਸਨ।