
ਜਸਟਿਨ ਟਰੂਡੋ ਦੀ ਫੇਰੀ ਮੌਕੇ ਅਮਰਿੰਦਰ ਸਿੰਘ ਨੇ ਭਾਵੇਂ ਉਸ ਨੂੰ ਮਿਲਣ ਤੋਂ ਇਨਕਾਰ ਤਾਂ ਨਹੀਂ ਕੀਤਾ ਪਰ ਲਗਾਤਾਰ ਖਾਲਿਸਤਾਨ ਵਾਲੇ ਮਾਮਲੇ ਉੱਤੇ ਬਿਆਨਬਾਜੀ ਕੀਤੀ ਅਤੇ ਕੈਨੇਡਾ ਰਹਿੰਦੇ ਸਿੱਖਾਂ ਵਿਰੁੱਧ ਟਰੂਡੋ ਕੋਲ ਸ਼ਿਕਾਇਤਾਂ ਲਾਈਆਂ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇ-ਕਦਰੀ ਠੀਕ ਨਹੀਂ ਹੈ ਅਤੇ ਇਸ ਨਾਲ ਕੈਪਟਨ ਸਰਕਾਰ ਦਾ ਪੰਜਾਬੀ ਭਾਸ਼ਾ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।
ਕੈਪਟਨ ਸਰਕਾਰ ਨੇ ਜ਼ਿਲ੍ਹਾ ਪਟਿਆਲਾ ਦੇ 130 ਪ੍ਰਾਇਮਰੀ ਸਕੂਲਾਂ ਵਿੱਚ ਅਗਲੇ ਵਿਿਦਅਕ ਸੈਸ਼ਨ ਦੌਰਾਨ ਹਿਸਾਬ ਤੇ ਵਿਿਗਆਨ ਦੀ ਪੜ੍ਹਾਈ ਦਾ ਮਾਧਿਆਮ ਪੰਜਾਬੀ ਦੀ ਬਜਾਏ ਅੰਗਰੇਜ਼ੀ ਹੋਵੇਗਾ ਇਨ੍ਹਾਂ ਸਕੂਲਾਂ ਨੂੰ ਸਰਕਾਰ ਵੱਲੋਂ ਮਾਡਲ ਸਕੂਲ ਦਾ ਨਾਂ ਦਿੱਤਾ ਜਾ ਰਿਹਾ ਹੈ।
ਭਾਰਤ ਸਰਕਾਰ ਵੱਲੋਂ 1984 ਵਿੱਚ ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਬੰਦ ਕੀਤੇ 186 ਮਾਮਲਿਆਂ ਦੀ ਮੁੜ ਜਾਂਚ ਕਰਨ ਲਈ ਹੁਣ ਭਾਰਤੀ ਸੁਪਰੀਮ ਕੋਰਟ ਇਕ ਹੋਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਬਣਾਏਗੀ।
ਪੰਜਾਬ ਸਰਕਾਰ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੀ ਰਕਮ 580 ਕਰੋੜ ਰੁਪਏ ਬਣਦੀ ਹੈ ਅਤੇ 31 ਜਨਵਰੀ, 2018 ਤੋਂ ਪਹਿਲਾਂ ਕਿਸਾਨਾਂ ਨੂੰ ਵੰਡੀ ਜਾਵੇਗੀ।