ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਦੇ ਕਾਫਲੇ ’ਤੇ ਲੁਧਿਆਣਾ ਵਿਖੇ ਤਿੰਨ ਦਰਜਨ ਬੰਦਿਆਂ ਵਲੋਂ ਪੂਰੀ ਤਰ੍ਹਾਂ ਯੋਜਨਾਬੱਧ ਹਮਲੇ ’ਤੇ ਹੈਰਾਨੀ ਪ੍ਰਗਟ ਕਰਦਿਆਂ ਚੰਨੀ ਨੇ ਕਿਹਾ ਕਿ ਹਾਲਾਤ ਸਾਰੀਆਂ ਹੱਦਾਂ ਪਾਰ ਕਰ ਚੁਕੇ ਹਨ। ਉਨ੍ਹਾਂ ਕਿਹਾ ਜਿਸ ਤਰੀਕੇ ਨਾਲ ਪੂਰੀ ਯੋਜਨਾ ਬਣਾ ਕੇ ਹਮਲਾ ਕੀਤਾ ਗਿਆ ਹੈ ਅਤੇ ਇਸ ਵਿਚ ਇੰਨੇ ਬੰਦਿਆਂ ਦਾ ਸ਼ਾਮਲ ਹੋਣਾ ਇਹ ਦੱਸਦਾ ਹੈ ਕਿ ਹਮਲੇ ਦੀ ਯੋਜਨਾ ਕਈ ਦਿਨਾਂ ਤੋਂ ਬਣ ਰਹੀ ਹੋਣੀ ਸੀ, ਇਸ ਲਈ ਇਸ ਵਿਚ ਖੁਫੀਆ ਤੰਤਰ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਇਆ ਹੈ।