ਬੁਧਵਾਰ (21 ਸਤੰਬਰ) ਨੂੰ ਚੰਡੀਗੜ ਵਿਖੇ ਸਾਬਕਾ ਕਾਂਗਰਸੀ ਸੰਸਦ ਚਰਨਜੀਤ ਸਿੰਘ ਚੰਨੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਲੀਗਲ ਸੈਲ ਦੇ ਮੁਖੀ ਹਿਮਤ ਸਿੰਘ ਸ਼ੇਰਗਿਲ ਨੇ ਚਰਨਜੀਤ ਸਿੰਘ ਚੰਨੀ ਦਾ ਆਮ ਆਦਮੀ ਪਾਰਟੀ ਵਿਚ ਸੁਆਗਤ ਕਰਦਿਆਂ ਕਿਹਾ ਕਿ ਉਹਨਾਂ ਦੇ ਆਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਅਜਿਹੇ ਇਮਾਨਦਾਰ ਲੋਕਾਂ ਦੀ ਪਾਰਟੀ ਨੂੰ ਹਮੇਸ਼ਾ ਲੋੜ ਹੁੰਦੀ ਹੈ। ਸ਼ੇਰਗਿਲ ਨੇ ਕਿਹਾ ਕਿ ਪਾਰਟੀ ਵਿਚ ਉਹਨਾਂ ਦੇ ਆਉਣ ਨਾਲ 2017 ਵਿਧਾਨਸਭਾ ਚੋਣਾਂ ਦੀ ਜਿਤ ਲਈ ਆਮ ਆਦਮੀ ਪਾਰਟੀ ਇਕ ਕਦਮ ਹੋਰ ਅੱਗੇ ਵਧੀ ਹੈ।