
ਕਸ਼ਮੀਰ ਸਥਿਤ ਸਿੱਖ ਜਥੇਬੰਦੀ ਆਲ ਪਾਰਟੀ ਸਿੱਖ ਤਾਲਮੇਲ ਕਮੇਟੀ ਨੇ ਜੰਮੂ ਕਸ਼ਮੀਰ ਦੀ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 20 ਮਾਰਚ, 2000 'ਚ ਛੱਤੀਸਿੰਘਪੁਰਾ 'ਚ ਹੋਏ 35 ਸਿੱਖਾਂ ਦੇ ਕਤਲੇਆਮ ਦੀ ਦੁਬਾਰਾ ਜਾਂਚ ਕਰਵਾਈ ਜਾਏ।
ਕਸ਼ਮੀਰ ਹਾਈਕੋਰਟ ਨੇ ਸਾਲ 2000 ਵਿੱਚ ਸੂਬੇ ਦੇ ਪਿੰਡ ਚਿੱਠੀਸਿੰਘਪੁਰਾ ਵਿੱਚ 35 ਸਿੱਖਾਂ ਦੇ ਹੋਏ ਕਤਲੇਆਮ ਦੇ ਮਾਮਲੇ ਵਿੱਚ ਜਾਂਚ ਲਈ ਇੱਕ ਸਿੱਖ ਪਟੀਸ਼ਨ ਕਰਤਾ ਵੱਲੋਂ ਦਾਇਰ ਪਟੀਸ਼ਨ ‘ਤੇ ਕਾਰਵਾਈ ਕਰਦੇ ਹੋਏ ਜੰਮੂ ਕਸ਼ਮੀਰ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਉੱਚਿਤ ਕਾਰਵਾਈ ਲਈ ਹੁਕਮ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ।
20 ਮਾਰਚ 2015 ਦਾ ਦਿਨ ਜੰਮੂ ਕਸ਼ਮੀਰ ਵਿੱਚ ਵਾਪਰੇ ਚਿੰਠੀਸਿੰਘਪੁਰਾ ਸਿੱਖ ਕਤਲੇਆਮ ਦੀ 15ਵੀਂ ਵਰੇਗੰਢ ਦਾ ਦਿਨ ਹੈ। ਅੱਜ ਤੋਂ ਪੰਦਰਾਂ ਸਾਲ ਪਹਿਲਾਂ ਇਸ ਛੋਟੇ ਜਿਹੇ ਪਿੰਡ ਵਿੱਚ 35 ਨਿਰਦੋਸ਼ ਸਿੱਖਾਂ ਦਾ ਅੰਨੇਵਾਹ ਗੋਲੀਆਂ ਚਲਾਕੇ ਕਤਲ ਕਰ ਦਿੱਤਾ ਗਿਆ ਸੀ।
ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਦੀ 26 ਜਨਵਰੀ ਨੂੰ ਭਾਰਤ ਫੇਰੀ ਦੇ ਮੱਦੇਨਜ਼ਰ ਇੱਕ ਸਿੱਖ ਜੱਥੇਬੰਦੀ ਨੇ ਕਸ਼ਮੀਰ ਦੇ ਸਿੱਖਾਂ ਨੂੰ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ ਤਾਂ ਕਿ 2000 ਵਰਗੇ ਸਿੱਖ ਕਤਲੇਆਮ ਤੋਂ ਬਚਿਆ ਜਾ ਸਕੇ।