Tag Archive "cm-beant-singh"

ਸਾਰੇ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤਾ ਗਿਆ ਗੁਰਇਕਬਾਲ ਕੋਟਲੀ ਨੂੰ ਡੀਐਸਪੀ ਭਰਤੀ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਪੰਜਾਬ ਪੁਲਿਸ 'ਚ ਜਿਸ ਕਾਹਲੀ 'ਚ ਡੀ.ਐਸ.ਪੀ. ਲਾਉਣ ਦਾ ਫ਼ੈਸਲਾ ਲਿਆ ਗਿਆ ਉਸ ਕਾਰਨ ਇਸ ਗੱਲ ਨੂੰ ਵੀ ਨਜ਼ਰਅੰਦਾਜ਼ ਕਰ ਦਿੱਤਾ ਗਿਆ ਕਿ ਯੂਨੀਵਰਸਿਟੀ ਡਿਸਟੈਂਸ ਐਜੂਕੇਸ਼ਨ ਸਬੰਧੀ ਲਏ ਫ਼ੈਸਲੇ ਕਿ ਨਿੱਜੀ ਯੂਨੀਵਰਸਿਟੀ ਦਾ ਕੋਈ ਵੀ ਸਟੱਡੀ ਸੈਂਟਰ ਯੂਨੀਵਰਸਿਟੀ ਤੋਂ ਬਾਹਰ ਨਹੀਂ ਹੋ ਸਕੇਗਾ ਅਤੇ ਜਿਸ ਨਿਯਮ ਅਧੀਨ 2016 ਦੌਰਾਨ ਕਲਰਕ ਦੀ ਭਰਤੀ ਲਈ ਚੁਣੇ ਗਏ 192 ਨੌਜਵਾਨਾਂ ਦੀ ਚੋਣ ਰੱਦ ਕੀਤੀ ਗਈ ਸੀ।

ਕੇਤੀਆ ਦੀ ਖੁੱਲ੍ਹੀ ਚਿੱਠੀ ਤੋਂ ਬਾਅਦ ਔਰਤ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਕਰੀਬ 23 ਸਾਲ ਪਹਿਲਾਂ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਕੀਰਤ ਕੋਟਲੀ ਵੱਲੋਂ ਫਰਾਂਸ ਦੀ ਨਾਗਰਿਕ ਕੇਤੀਆ ਡਾਰਨੰਡ ਨੂੰ ਅਗਵਾ ਕਰਨ ਅਤੇ ਛੇੜਖਾਨੀ ਦੇ ਮਾਮਲੇ ਨੂੰ ਕੌਮੀ ਔਰਤ ਕਮਿਸ਼ਨ ਨੇ ਸ਼ੁੱਕਰਵਾਰ (15 ਸਤੰਬਰ) ਦੁਬਾਰਾ ਖੋਲ੍ਹਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਕੌਮੀ ਔਰਤ ਕਮਿਸ਼ਨ ਦੀ ਚੇਅਰਪਰਸਨ ਲਲਿਤਾ ਕੁਮਾਰ ਮੰਗਲਮ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕੇਤੀਆ ਨੂੰ ਇਨਸਾਫ਼ ਦਿਵਾਉਣਗੇ।

ਭਾਰਤੀ ਨਿਆਂ ਪ੍ਰਣਾਲੀ ‘ਚ ਵਿਸ਼ਵਾਸ ਨਹੀਂ ਕਹਿੰਦਿਆਂ ਭਾਈ ਤਾਰਾ ਨੇ ਜਿਰ੍ਹਾ ਕਰਨ ਤੋਂ ਕੀਤਾ ਇਨਕਾਰ

ਮੀਡੀਆ ਰਿਪੋਰਟਾਂ ਮੁਤਾਬਕ ਭਾਈ ਜਗਤਾਰ ਸਿੰਘ ਤਾਰਾ ਦੀ ਬੇਅੰਤ ਸਿੰਘ ਕਤਲ ਕੇਸ ਦੀ ਸੁਣਵਾਈ ਬੁੜੈਲ ਜੇਲ ਵਿੱਚ ਜੱਜ ਜੇ ਐਸ ਸਿੱਧੂ ਦੀ ਅਦਾਲਤ ਵਿੱਚ ਹੋਈ। ਆਖਰੀ ਗਵਾਹ ਡਾ. ਲਾਲ ਜੋ ਕਿ ਹੈਦਰਾਬਾਦ ਤੋਂ ਡੀ.ਐਨ.ਏ. ਮਾਹਰ ਹਨ, ਨੇ ਆਪਣੀ ਗਵਾਹੀ ਦਿੱਤੀ। ਡਾ ਲਾਲ ਨੇ ਦੱਸਿਆ ਕਿ ਸਿੱਖਾਂ ਦੇ ਕਾਤਲ ਬੇਅੰਤ ਮੁੱਖ ਮੰਤਰੀ ਨੂੰ ਆਪਾ ਵਾਰ ਕੇ ਸਜ਼ਾ ਦੇਣ ਵਾਲੇ ਭਾਈ ਦਿਲਾਵਰ ਸਿੰਘ ਦੇ ਅੰਗਾਂ ਨੂੰ ਡੀ.ਐਨ.ਏ. ਲਈ ਹੈਦਰਾਬਾਦ ਭੇਜਿਆ ਗਿਆ ਸੀ, ਜਿਸ ਨੂੰ ਭਾਈ ਦਿਲਾਵਰ ਸਿੰਘ ਦੇ ਪਿਤਾ ਹਰਨੇਕ ਸਿੰਘ ਅਤੇ ਮਾਤਾ ਸੁਖਜੀਤ ਕੌਰ ਦੇ ਡੀ.ਐਨ.ਏ. ਨਮੂਨਿਆਂ ਨਾਲ ਮਿਲਾਇਆ ਗਿਆ ਸੀ। ਇਹ ਸਾਰੇ ਨਮੂਨੇ ਇੱਕ ਦੂਜੇ ਨਾਲ ਮਿਲਦੇ ਸਨ ਜਿਸਤੋਂ ਇਹ ਸਿੱਧ ਹੋ ਗਿਆ ਕਿ ਮਨੁੱਖੀ ਬੰਬ ਬਣ ਕੇ ਸ਼ਹੀਦ ਹੋਣ ਵਾਲਾ ਭਾਈ ਦਿਲਾਵਰ ਸਿੰਘ ਹੀ ਸੀ।

ਅਕਾਲ ਤਖ਼ਤ ਸਾਹਿਬ ਵਿਖੇ ਭਾਈ ਦਿਲਾਵਰ ਸਿੰਘ ਦੀ ਸ਼ਹੀਦੀ ਨੂੰ ਯਾਦ ਕੀਤਾ ਗਿਆ

ਵੀਹਵੀਂ ਸਦੀ ਦੇ ਅਖੀਰਲੇ ਦਹਾਕਿਆਂ ਦੌਰਾਨ ਅੰਜ਼ਾਮ ਦਿੱਤੀ ਗਈ ਸਿੱਖ ਨਸਲਕੁਸ਼ੀ ਲਈ ਦੋਸ਼ੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਆਪਾ ਵਾਰ ਕੇ ਅੰਜਾਮ ਤਕ ਪਹੁੰਚਾਉਣ ਵਾਲੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਭੇਜੀ ਗਈ ਚਿੱਠੀ ਸੰਗਤਾਂ ਨੂੰ ਪੜ੍ਹ ਕੇ ਸੁਣਾਈ ਗਈ। ਜਿਸ ਵਿੱਚ ਉਨ੍ਹਾਂ ਸ਼ਹੀਦ ਵਲੋਂ ਪਾਏ ਪੂਰਨਿਆਂ 'ਤੇ ਚੱਲਦਿਆਂ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਜ਼ਾਲਮਾਂ ਦੇ ਜ਼ੁਲਮ ਖਿਲਾਫ ਲਾਮਬੰਦ ਹੋਣ ਦਾ ਸੱਦਾ ਦਿੱਤਾ।

ਭਾਈ ਦਿਲਾਵਰ ਸਿੰਘ ਦੀ ਕੁਰਬਾਨੀ ਕਾਰਨ ਜੰਗਲ ਰਾਜ ਦੇ ਖਾਤਮੇ ਦਾ ਮੁੱਢ ਬੱਝਾ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਇਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਭਾਈ ਦਿਲਾਵਾਰ ਸਿੰਘ ਹੁਰਾਂ ਨੇ ਸ਼ਹਾਦਤ ਦੇ ਕੇ ਪਾਪੀ ਬੇਅੰਤ ਨੂੰ ਸਜਾ ਦਿੱਤੀ ਅਤੇ ਜੰਗਲ ਰਾਜ ਦੇ ਖਾਤਮੇ ਦਾ ਮੁੱਢ ਬੰਨ੍ਹਿਆ। ਸਿੱਖੀ ਉੱਪਰ ਹਾਵੀ ਮਲਕ ਭਾਗੋਆਂ ਦੇ ਅਜੋਕੇ ਵਾਰਿਸ ਲਗਾਤਾਰ ਝੂਠੇ ਮੁਕਾਬਲਿਆਂ ਦੇ ਦੋਸ਼ੀਆਂ ਨੂੰ ਬਚਾਉਂਦੇ ਰਹੇ। ਬਾਦਲ-ਭਾਜਪਾ ਦੀ ਸਰਕਾਰ ਪੂਰੇ 15 ਸਾਲ ਪੰਜਾਬ ਵਿੱਚ ਰਹੀ ਪਰ ਇੱਕ ਵੀ ਝੂਠਾ ਮੁਕਾਬਲਾ ਪੰਜਾਬ 'ਚ ਨਜ਼ਰ ਨਾ ਆਇਆ।

ਕੈਪਟਨ ਸਰਕਾਰ: ‘ਹਰ ਘਰ ਇਕ ਨੌਕਰੀ’ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਤੋਂ ਹੋਈ

ਕਾਂਗਰਸ ਦੀ ਕੈਪਟਨ ਸਰਕਾਰ ਵੱਲੋਂ ਹਰ ਘਰ ਵਿਚ ਇੱਕ ਨੌਕਰੀ ਦੇਣ ਦੇ ਚੋਣ ਵਾਅਦੇ ਦੀ ਸ਼ੁਰੂਆਤ ਕਰਦਿਆਂ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤੇ ਗੁਰਇਕਬਾਲ ਕੋਟਲੀ ਨੂੰ ਡੀ.ਐਸ.ਪੀ. ਵਜੋਂ ਨਿਯੁਕਤੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਬੇਅੰਤ ਦੇ ਪੋਤਰੇ ਨੂੰ ਨੌਕਰੀ ਦੇ ਕੇ ਕੈਪਟਨ ਸਰਕਾਰ ਬਣੀ ਜੰਗਲ ਰਾਜ ਦੀ ਹਾਮੀ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਜੱਥੇਬੰਦਕ ਸਕੱਤਰ ਕਾਬਲ ਸਿੰਘ, ਕੇਂਦਰੀ ਕਮੇਟੀ ਮੈਂਬਰ ਸਤਵੰਤ ਸਿੰਘ ਮਾਣਕ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਡਿਪਟੀ ਚੇਅਰਮੈਨ ਕ੍ਰਿਪਾਲ ਸਿੰਘ ਰੰਧਾਵਾ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਦੇ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪਹਿਲਾਂ ਕੇ.ਪੀ.ਐਸ. ਗਿੱਲ ਨੂੰ ਸ਼ਰਧਾਂਜਲੀ ਦੇ ਕੇ ਅਤੇ ਹੁਣ ਝੂਠੇ ਮੁਕਾਬਲੇ ਬਣਾਉਣ ਵਾਲੇ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਨੂੰ ਡੀ.ਐਸ.ਪੀ. ਦੀ ਨੌਕਰੀ ਦੇਣ ਕਰਕੇ ਸਿਵਿਆਂ ਦੇ ਰਾਹ ਪੈ ਗਈ ਹੈ।

ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤਰੇ ਗੁਰਇਕਬਾਲ ਕੋਟਲੀ ਦੀ ਡੀਐੱਸਪੀ ਵਜੋਂ ਨਿਯੁਕਤੀ ਫਿਲਹਾਲ ਰੁਕੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਦੇ ਪੋਤਰੇ ਗੁਰਇਕਬਾਲ ਨੂੰ ਪੰਜਾਬ ਪੁਲਿਸ ਵਿੱਚ ਡੀਐੱਸਪੀ ਪੱਧਰ ਦੇ ਅਹੁਦੇ ’ਤੇ ਨਿਯੁਕਤੀ ਦਾ ਮਾਮਲਾ ਤਕਨੀਕੀ ਕਾਰਨਾਂ ਕਰਕੇ ਫਿਲਹਾਲ ਰੁਕ ਗਿਆ ਹੈ। ਕਿਉਂਕਿ ਵਿੱਤ ਮਹਿਕਮੇ ਨੇ ਇਸ ਭਰਤੀ ’ਤੇ ਕਈ ਇਤਰਾਜ਼ ਚੁੱਕੇ ਹਨ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਧੀ ਗੁਰਕੰਵਲ ਕੌਰ ਤਿੰਨ ਦਿਨਾਂ ‘ਚ ਹੀ ਭਾਜਪਾ ਛੱਡ ਕੇ ‘ਘਰ ਪਰਤੀ’

ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਤੇ ਸਾਬਕਾ ਵਿਧਾਇਕ ਗੁਰਕੰਵਲ ਕੌਰ ਮੰਗਲਵਾਰ ਮੁੜ ਆਪਣੀ ਪਿੱਤਰੀ ਪਾਰਟੀ ਕਾਂਗਰਸ ’ਚ ਪਰਤ ਆਈ ਹੈ। ਇਹ ਐਲਾਨ ਉਸਨੇ ਇੱਥੇ ਕਾਂਗਰਸ ਦੀ ਸੂਬਾਈ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਤੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤਾ।

ਸਾਬਕਾ ਮੁੱਖ ਮੰਤਰੀ ਬੇਅੰਤ ਦੀ ਧੀ ਅਤੇ ਰਵਨੀਤ ਬਿੱਟੂ ਦੀ ਭੂਆ ਗੁਰਕੰਵਲ ਭਾਜਪਾ ‘ਚ ਸ਼ਾਮਲ

ਪੰਜਾਬ 'ਚ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋਣ ਦੀਆਂ ਖ਼ਬਰਾਂ ਦੇ ਖੰਡਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੁੱਤਰੀ ਗੁਰਕੰਵਲ ਕੌਰ ਵਿੱਤ ਮੰਤਰੀ ਅਰੁਣ ਜੇਤਲੀ ਦੀ ਮੌਜੂਦਗੀ 'ਚ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਈ।

« Previous PageNext Page »