ਮਾਲੇਗਾਉਂ ਬੰਬ ਧਮਾਕੇ ਮਾਮਲੇ ’ਚ ਸੁਪਰੀਮ ਕੋਰਟ ਨੇ ਸੋਮਵਾਰ (21 ਅਗਸਤ) ਨੂੰ ਲੈਫ਼ਟੀਨੈਂਟ ਕਰਨਲ ਸ਼੍ਰੀਕਾਂਤ ਪ੍ਰਸਾਦ ਪੁਰੋਹਿਤ ਨੂੰ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ 29 ਸਤੰਬਰ 2008 'ਚ ਹੋਏ ਮਹਾਂਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਮਾਲੇਗਾਂਓ ਧਮਾਕਿਆਂ 'ਚ ਨਮਾਜ਼ ਪੜ੍ਹਦੇ 6 ਮੁਸਲਮਾਨ ਮਾਰੇ ਗਏ ਸਨ।
2007 'ਚ ਅਜਮੇਰ ਦੀ ਇਕ ਦਰਗਾਹ 'ਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਐਨ.ਆਈ.ਏ. ਨੇ ਸਾਧਵੀ ਪ੍ਰੱਗਿਆ ਠਾਕੁਰ ਤੇ ਆਰ.ਐਸ.ਐਸ. ਆਗੂ ਇੰਦਰੇਸ਼ ਕੁਮਾਰ ਸਮੇਤ ਚਾਰ ਜਣਿਆਂ ਨੂੰ ਕਲੀਨ ਚਿੱਟ ਦਿੰਦਿਆਂ ਸੋਮਵਾਰ ਨੂੰ ਅਦਾਲਤ ਵਿੱਚ ਕਲੋਜ਼ਰ ਰਿਪੋਰਟ (ਕੇਸ ਬੰਦ ਕਰਨ ਦੀ ਰਿਪੋਰਟ) ਸੌਂਪ ਦਿੱਤੀ ਹੈ।
ਯੂਨਾਇਟਿਡ ਖ਼ਾਲਸਾ ਦਲ ਯੂ.ਕੇ. ਵਲੋਂ ਭਾਰਤ ਦੀਆਂ ਸਮੂਹ ਅਜ਼ਾਦੀ ਪਸੰਦ ਕੌਮਾਂ ਨੂੰ ਆਪਣੇ ਸੰਘਰਸ਼ ਤੇਜ਼ ਕਰਨ ਦਾ ਸੱਦਾ ਦਿੱਤਾ ਗਿਆ ਹੈ। ਦਲ ਦੇ ਜਨਰਲ ਸਕੱਤਰ ਸ. ਲਵਸ਼ਿੰਦਰ ਸਿੰਘ ਡੱਲੇਵਾਲ ਵਲੋਂ ਐਨ.ਆਈ.ਏ. ਦੇ ਇਸ ਕਦਮ ਨੂੰ ਬੇਹੱਦ ਪੱਖਪਾਤੀ ਅਤੇ ਹਿੰਦੂਤਵੀ ਅੱਤਵਾਦੀਆਂ ਨੂੰ ਲਾਭ ਪਹੁੰਚਾਉਣ ਵਾਲਾ ਕਰਾਰ ਦਿੱਤਾ ਗਿਆ।