ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਕੌਰ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਕੌਮ ਦਾ ਨਾਂ ਰੌਸ਼ਨ ਕਰਨ ਲਈ ਧੰਨਵਾਦ ਕੀਤਾ।