Tag Archive "crimes-against-humanity"

ਦਲ ਖਾਲਸਾ ਨੇ ਕਤਲ ਕੇਸ ਮਾਮਲੇ ਚ ਲੋੜੀਂਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਭਾਲ ਲਈ ਇਸ਼ਤਿਹਾਰ ਲਾਏ

ਦਲ ਖਾਲਸਾ ਨੇ ਐਲਾਨ ਕੀਤਾ ਕਿ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿੱਚ ਭਗੌੜੇ ਸਾਬਕਾ ਡੀ.ਜੀ.ਪੀ ਪੰਜਾਬ ਸੁਮੇਧ ਸੈਣੀ ਦੀ ਭਾਲ ਵਿੱਚ ਪੰਜਾਬ ਭਰ ਵਿੱਚ ਪੋਸਟਰ ਲਗਾਏ ਜਾਣਗੇ। ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰਨ ਅਤੇ ਕਰਵਾਉਣ ਵਾਲਿਆ ਦਾ ਗੋਲਡ ਮੈਡਲ ਨਾਲ ਸਨਮਾਨ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਦਾ ਰਾਜ ਬਹਾਲ ਕਰਨ ਲਈ ਜ਼ਰੂਰੀ ਹੈ ਕਿ "ਵਰਦੀ ਪਾ ਕੇ ਕਨੂੰਨ ਤੋੜਨ ਵਾਲਿਆ ਨੂੰ ਉਹਨਾ ਦੇ ਗੁਨਾਹਾਂ ਲਈ ਕਨੂੰਨ ਦੇ ਕਟਹਿਰੇ ਵਿੱਚ ਖੜਾ ਕੀਤਾ ਜਾਵੇ"।

1993 ਵਿਚ ਬਾਬਾ ਚਰਨ ਸਿੰਘ ਕਾਰਸੇਵਾ ਅਤੇ 5 ਹੋਰ ਸਿੱਖਾਂ ਨੂੰ ਕਤਲ ਕਰਨ ਵਾਲੇ 6 ਪੁਲਿਸ ਵਾਲੇ ਦੋਸ਼ੀ ਕਰਾਰ

ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਦੀ ਇੱਕ ਖਾਸ ਅਦਾਲਤ ਵੱਲੋਂ 1993 ਵਿੱਚ ਬਾਬਾ ਚਰਨ ਸਿੰਘ ਕਾਰਸੇਵਾ ਵਾਲੇ ਅਤੇ ਉਨ੍ਹਾਂ ਦੇ 5 ਹੋਰ ਰਿਸ਼ਤੇਦਾਰਾਂ ਨੂੰ ਪੁਲਿਸ ਵੱਲੋਂ ਚੁੱਕ ਮਾਰ ਦੇਣ ਦੇ ਮਾਮਲੇ ਵਿੱਚ 6 ਪੁਲੀਸ ਵਾਲਿਆਂ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ।

ਸਿੱਖ ਨੌਜਵਾਨ ਨੂੰ ਲਾਪਤਾ ਕਰਨ ਦਾ ਮਾਮਲਾ: 26 ਸਾਲ ਬਾਅਦ ਦੋ ਪੁਲਿਸ ਵਾਲਿਆਂ ਨੂੰ 6-6 ਸਾਲ ਦੀ ਸਜਾ

ਮੁਹਾਲੀ: ਸੀ ਬੀ ਆਈ ਅਦਾਲਤ ਨੇ ਗੁਰਿੰਦਰ ਸਿੰਘ ਨੂੰ 1993 ਵਿਚ ਜ਼ਬਰੀ ਚੁੱਕ ਤੇ ਲਾਪਤਾ ਕਰ ਦੇਣ ਦੇ ਕੇਸ ਵਿੱਚ ਦੋ ਪੁਲਿਸ ਅਫਸਰਾਂ ਨੂੰ ਦੋਸ਼ੀ ...

17 ਸਾਲਾਂ ਦੇ ਗੁਰਪ੍ਰਤਾਪ ਸਿੰਘ ਨੂੰ ਮਾਰਨ ਵਾਲੇ ਪੁਲਸੀਏ ਕਨੇਡਾ ਦੀ ਸੈਰ ਕਰਨ ਦੀ ਤਾਕ ’ਚ

ਵਲੀਪੁਰ ਦੇ ਗੁਰਪ੍ਰਤਾਪ ਸਿੰਘ ਦੀ ਉਮਰ ਉਸ ਵੇਲੇ ਸਿਰਫ ਸਾਢੇ 17 ਸਾਲਾਂ ਦੀ ਸੀ ਜਦੋਂ ਪੰਜਾਬ ਪੁਲਿਸ ਦੇ ਕਰਿੰਦਿਆਂ ਨੇ ਉਸ ਨੂੰ ਜਬਰੀ ਲਾਪਤਾ ਕਰਕੇ ਮਾਰ ਮੁਕਾਇਆ ਸੀ। ਪੁਲਿਸ ਵਾਲਿਆਂ ਨੇ ਗੁਰਪ੍ਰਤਾਪ ਸਿੰਘ ਨੂੰ 'ਅਣਪਛਾਤੀ ਲਾਸ਼' ਕਰਾਰ ਦੇ ਕੇ ਉਸ ਦੀ ਮ੍ਰਿਤਕ ਦੇਹ ਵੀ ਸਾੜ ਦਿੱਤੀ ਸੀ। ਇਸ ਸਿੱਖ ਬਾਲ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਵਾਲੇ ਹੁਣ ਕਨੇਡਾ ਦੀਆਂ ਸੈਰਾਂ ਕਰਨ ਦੀ ਤਾਕ ਵਿਚ ਹਨ।

ਮਨੁੱਖਤਾ ਖਿਲਾਫ ਜੁਰਮਾਂ ਦੇ ਦੋਸ਼ੀਆਂ ਨੂੰ ਮਾਫੀ ਵਿਰੁਧ ਖਾਲੜਾ ਮਿਸ਼ਨ ਵਲੋਂ ਅੰਮ੍ਰਿਤਸਰ ‘ਚ ਪ੍ਰਦਰਸ਼ਨ 1 ਜੁਲਾਈ ਨੂੰ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ (ਖਾ.ਮਿ.ਆ.) ਦੀ ਅਹਿਮ ਇਕਤਰਤਾ ਵਿਚ ਹਰਜੀਤ ਸਿੰਘ ਸਹਾਰਨ ਮਾਜਰਾ ਦੇ ਝੂਠੇ ਮੁਕਾਬਲੇ ਦੇ ਦੋਸ਼ੀਆਂ ਨੂੰ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜ਼ੁਰਮ ਮਾਫ ਕਰਕੇ ਰਿਹਾਅ ਦੀ ਕਾਰਵਾਈ ਨੂੰ ਗੰਭਰਤਾ ਨਾਲ ਲੈਂਦਿਆਂ ਇਸ ਦੀ ਸਖਤ ਨਿਖੇਧੀ ਕੀਤੀ ਗਈ।

ਅਨਿਆਂ ਦੀ ਹੱਦ: ਪੰਜਾਬ ਦੇ ਗਵਰਨਰ ਨੇ ਸਿੱਖ ਨੌਜਵਾਨ ਨੂੰ ਝੂਠੇ ਮੁਕਾਬਲੇ ਚ ਮਾਰਨ ਵਾਲੇ 4 ਪੁਲਸੀਆਂ ਦਾ ਜ਼ੁਰਮ ਮਾਫ ਕੀਤਾ

ਪੰਜਾਬ ਵਿਚ ਹੋਏ ‘ਮਨੁੱਖਤਾ ਖਿਲਾਫ ਜ਼ੁਰਮਾਂ’ ਦੇ ਮਾਮਲੇ ਵਿਚ ਦੋਸ਼ੀ ਭਾਰਤੀ ਸਟੇਟ ਦੇ ਕਰਿੰਦਿਆਂ ਨੂੰ ਦਿੱਤੀ ਗਈ ਛੂਟ ਤੇ ਮਾਫੀ ਦੀ ਨੀਤੀ ਬੇਰੋਕ ਜਾਰੀ ਹੈ ਜਿਸ ਦਾ ਸਬੂਤ ਉਸ ਵੇਲੇ ਮੁੜ ਉਜਾਗਰ ਹੋਇਆ ਜਦੋਂ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਿਦਨੌਰ ਨੇ 1993 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਚਾਰ ਪੁਲਿਸ ਵਾਲਿਆਂ ਦਾ ਜ਼ੁਰਮ ਮਾਫ ਕਰਕੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਜਾਰੀ ਕਰ ਦਿੱਤਾ।

1991 ਝੂਠਾ ਪੁਲਿਸ ਮੁਕਾਬਲਾ:ਰੋਪੜ ਦੀ ਅਦਾਲਤ ਨੇ ਸਾਬਕਾ ਡੀਜੀਪੀ ਐਸ.ਕੇ.ਸ਼ਰਮਾ ਸਣੇ 4 ਪੁਲਿਸ ਵਾਲੇ ਬਰੀ ਕੀਤੇ

ਰੋਪੜ (ਰੂਪਨਗਰ) ਦੀ ਇਕ ਅਦਾਲਤ ਨੇ 3 ਦਸੰਬਰ, 2016 ਨੂੰ ਸਾਬਕਾ ਡੀਜੀਪੀ ਐਸ.ਕੇ. ਸ਼ਰਮਾ ਸਣੇ ਚਾਰ ਪੁਲਿਸ ਵਾਲਿਆਂ ਨੂੰ 1991 'ਚ ਹੋਏ ਝੂਠੇ ਮੁਕਾਬਲੇ ਦੇ ਕੇਸ 'ਚ "ਸ਼ੱਕ ਦਾ ਫਾਇਦਾ" ਦਿੰਦੇ ਹੋਏ ਬਰੀ ਕਰ ਦਿੱਤਾ।