ਨਕੋਦਰ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਫਰਵਰੀ 1986 ਵਿੱਚ ਗੁਰੂ-ਦੋਖੀਆਂ ਵਲੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਟ ਕਰਨ ਦੀ ਦੁਖਦਾਈ ਘਟਨਾ ਖਿਲਾਫ ਰੋਸ ਪ੍ਰਗਟਾ ਰਹੀਆਂ ਸੰਗਤਾਂ ਵਿੱਚ ਸ਼ਾਮਿਲ ਚਾਰ ਸਿੱਖ ਨੌਜੁਆਨਾਂ ਨੂੰ ਪੁਲਿਸ ਵਲੋਂ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਤੇ ਫਿਰ ਉਨ੍ਹਾਂ ਦੀਆਂ ਸ਼ਹੀਦੀ ਦੇਹਾਂ ਵੀ ਪਰਵਾਰਾਂ ਨੂੰ ਨਾ ਕੇ ਉਨ੍ਹਾਂ ਦਾ ਸੰਸਕਾਰ ਲਾਵਾਰਿਸ ਕਹਿ ਕੇ ਕਰ ਦਿੱਤਾ ਗਿਆ।