Tag Archive "darbar-sahib-amritsar"

ਸੈਰ ਸਪਾਟਾ ਵਿਭਾਗ ਵਲੋਂ ਜਾਰੀ ਸੂਚੀ ਮੁਤਾਬਕ ਵਿਦੇਸ਼ੀ ਸੈਲਾਨੀਆਂ ਦੇ ਘੁੰਮਣ ਲਈ ਪੰਜਾਬ 10ਵੇਂ ਨੰਬਰ ‘ਤੇ

ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਦਰਸ਼ਨਾਂ ਲਈ ਆਉਣ ਵਾਲੇ ਵਿਦੇਸ਼ੀ ਸੈਲਾਨੀਆਂ ਦੀ ਗਿਣਤੀ ਵਿੱਚ ਹੋਏ ਚੋਖੇ ਵਾਧੇ ਦੇ ਚੱਲਦਿਆਂ ਪੰਜਾਬ ਵਿਦੇਸ਼ੀ ਸੈਲਾਨੀਆਂ ਵੱਲੋਂ ਪਸੰਦ ਕੀਤਾ ਜਾਣ ਵਾਲਾ 10ਵਾਂ ਸੂਬਾ ਬਣ ਗਿਆ ਹੈ।

ਹੜਤਾਲ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਪਾਠੀ ਸਿੰਘਾਂ ਦੀ ਮੰਗਾਂ ਮੰਨੀਆਂ

ਕਈ ਦਹਾਕਿਆਂ ਤੋਂ ਹੱਕੀ ਮੰਗਾਂ ਦੀ ਪੂਰਤੀ ਲਏ ਜੂਝ ਰਹੇ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਦੇ ਅਖੰਡ ਪਾਠੀ ਸਾਹਿਬਾਨ ਨੇ ਅੱਜ ਅਚਨਚੇਤ ਹੜਤਾਲ ਕਰ ਦਿੱਤੀ ਜਿਸ ਕਾਰਣ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਹੀ ਦੋ ਦਰਜਨ ਦੇ ਕਰੀਬ ਅਖੰਡ ਪਾਠ ਆਰੰਭ ਨਾ ਹੋ ਸਕੇ।

ਕੜਾਹੇ ‘ਚ ਡਿੱਗੇ ਸੇਵਾਦਾਰ ਨੂੰ ਬਾਹਰ ਕੱਢਣ ਵਾਲੇ ਨੂੰ ਸਨਮਾਨ ਵਜੋਂ ਸ਼੍ਰੋਮਣੀ ਕਮੇਟੀ ਨੇ ਦਿੱਤੀ ਨੌਕਰੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਗਰ ਤਿਆਰ ਕਰਦਿਆਂ ਕੜਾਹੇ ਵਿਚ ਡਿੱਗਣ ਕਾਰਨ ਝੁਲਸੇ ਚਰਨਜੀਤ ਸਿੰਘ ਨੂੰ ਬਚਾਉਣ ਲਈ ਅੱਗੇ ਆਏ ਭਾਈ ਸ਼ਰਨਜੀਤ ਸਿੰਘ ਨੂੰ ਸਨਮਾਨ ਵਜੋਂ ਸੇਵਾਦਾਰ ਦੀ ਨਿਯੁਕਤੀ ਕੀਤੀ ਹੈ।

ਸ਼੍ਰੋਮਣੀ ਕਮੇਟੀ ਨੇ ਦਰਬਾਰ ਸਾਹਿਬ ਦੀ ਦਰਸ਼ਨੀ ਡਿਓਢੀ ਦੀ ਕਾਰਸੇਵਾ ਸ਼ੁਰੂ ਕੀਤੀ

ਮੀਡੀਏ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓਢੀ ਦੇ ਅੰਦਰੂਨੀ ਹਿੱਸੇ ਦੀ ਮੁਰੰਮਤ ਕਰਨ ਲਈ ਅੱਜ ਕਾਰ ਸੇਵਾ ਸ਼ੁਰੂ ਹੋ ਗਈ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਆਖਿਆ ਕਿ ਇਸ ਇਤਿਹਾਸਕ ਇਮਾਰਤ ਦੀ ਮੁਰੰਮਤ ਕਰਨ ਵੇਲੇ ਇਸ ਦੇ ਪੁਰਾਤਨ ਸਰੂਪ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਦਰਸ਼ਨੀ ਡਿਓਢੀ ਦੇ ਉਪਰਲੇ ਹਿੱਸੇ ਦੀ ਹਾਲਤ ਖ਼ਸਤਾ ਹੋ ਕਰਕੇ ਮੁਰੰਮਤ ਦੀ ਲੋੜ ਹੈ।

ਘੱਲੂਘਾਰਾ ਯਾਦਗਾਰੀ ਮਾਰਚ: ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਜ਼ਰੂਰ ਪੂਰਾ ਕਰਾਂਗੇ: ਦਲ ਖਾਲਸਾ

ਦਲ ਖਾਲਸਾ ਵਲੋਂ ਜੂਨ 1984 ਦੇ ਹਮਲੇ ਦੌਰਾਨ ਢੱਠੇ ਅਕਾਲ ਤਖਤ ਸਾਹਿਬ ਅਤੇ ਭਾਰਤੀ ਫੌਜ ਖਿਲਾਫ ਜੂਝਦਿਆਂ ਸ਼ਹੀਦ ਹੋਏ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਦੇ ਨਾਲ ਸ਼ਹਿਰ ਦੀਆਂ ਸੜਕਾਂ ਉੱਤੇ ਅੱਜ ਘੱਲੂਘਾਰਾ ਯਾਦਗਾਰੀ ਮਾਰਚ ਕੀਤਾ ਗਿਆ ਜਿਸ ਵਿੱਚ ਸ਼ਹੀਦਾਂ ਦਾ ਕੌਮ ਦੀ ਆਜ਼ਾਦੀ ਦਾ ਸੁਪਨਾ ਸਾਕਾਰ ਕਰਨ ਦੀ ਵਚਨਬੱਧਤਾ ਦੁਹਰਾਈ ਗਈ। 'ਹਮਲੇ ਦੇ ਜ਼ਖਮ ਅੱਜ ਤਕ ਰਿਸਦੇ ਹਨ, ਪੀੜ ਸੱਜਰੀ ਹੈ ਅਤੇ ਸੰਘਰਸ਼ ਜਾਰੀ ਹੈ' ਵਰਗੇ ਸੁਨੇਹੇ ਲਿਖੇ ਪੋਸਟਰ ਅਤੇ ਖਾਲਸਾਈ ਝੰਡੇ ਫੜ੍ਹੀ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਦੀ ਅਗਵਾਈ ਹੇਠ ਮਾਰਚ ਵਿਚ ਸ਼ਾਮਿਲ ਹੋ ਕੇ ਪੰਜਾਬ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਕੀਤਾ।

‘ਅੰਮ੍ਰਿਤਸਰ ਬੰਦ’ ਦੇ ਸੱਦੇ ਦਾ ਮਾਨ ਦਲ ਵਲੋਂ ਵਿਰੋਧ; ਪ੍ਰੋ. ਬਡੂੰਗਰ ਵਲੋਂ ਸਾਂਝੇ ਸਮਾਗਮ ਦੀ ਕੀਤੀ ਤਰੀਫ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਅਜ਼ਾਦੀ ਪਸੰਦ ਸਿੱਖ ਜਥੇਬੰਦੀ ਦਲ ਖ਼ਾਲਸਾ ਵਲੋਂ 6 ਜੂਨ ਨੂੰ ਦਿੱਤੇ 'ਅੰਮ੍ਰਿਤਸਰ ਬੰਦ' ਦੇ ਸੱਦੇ ਦਾ ਵਿਰੋਧ ਕੀਤਾ ਹੈ। ਜ਼ਿਕਰਯੋਗ ਹੈ ਕਿ ਦਲ ਖ਼ਾਲਸਾ ਵਲੋਂ ਹਰ ਵਰ੍ਹੇ ਜੂਨ 1984 'ਚ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ 'ਤੇ ਹੋਏ ਭਾਰਤੀ ਫੌਜ ਦੇ ਹਮਲੇ ਦੀ ਯਾਦ ਵਿਚ ਸਿੱਖਾਂ ਦੇ ਵਿਰੋਧ ਨੂੰ ਪ੍ਰਗਟਾਉਣ ਲਈ 'ਅੰਮ੍ਰਿਤਸਰ ਬੰਦ' ਦਾ ਸੱਦਾ ਦਿੱਤਾ ਜਾਂਦਾ ਹੈ।

ਦਰਬਾਰ ਸਾਹਿਬ ਨੇੜੇ ਤੰਬਾਕੂ ਵੇਚ ਰਹੇ ਦੁਕਾਨਦਾਰਾਂ ‘ਤੇ ਸਿੱਖ ਕਾਰਜਕਰਤਾਵਾਂ, ਪੁਲਿਸ ਨੇ ਕੀਤੀ ਕਾਰਵਾਈ

ਦਰਬਾਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਬਣਾਈ ਰੱਖਣ ਲਈ ਉਨ੍ਹਾਂ ਸਥਾਨਾਂ ਦੇ ਨੇੜੇ ਪ੍ਰਸ਼ਾਸਨ ਵਲੋਂ ਤੰਬਾਕੂ ਪਦਾਰਥਾਂ ਦੀ ਵਿਕਰੀ 'ਤੇ ਪਾਬੰਦੀ ਲਾਈ ਗਈ ਹੈ। ਪਰ ਸਖਤ ਪਾਬੰਦੀਆਂ ਦੇ ਬਾਵਜੂਦ ਵੀ ਦਰਬਾਰ ਸਾਹਿਬ ਦੀ ਪਰਕਰਮਾ ਤੋਂ ਕੁਝ ਗਜਾਂ ਦੀ ਦੂਰੀ 'ਤੇ ਹੀ ਪਾਬੰਦੀ ਸ਼ੁਦਾ ਤੰਬਾਕੂ ਪਦਾਰਥ ਵੇਚੇ ਜਾ ਰਹੇ ਸੀ।

ਅੰਮ੍ਰਿਤਸਰ ਸੈਸ਼ਨਜ਼ ਕੋਰਟ ਵਲੋਂ ਜੋਧਪੁਰ ਜੇਲ੍ਹ ‘ਚ ਰਹੇ 40 ਨਜਰਬੰਦਾਂ (ਜੂਨ 1984) ਨੂੰ ਮੁਆਵਜ਼ਾ ਦੇਣ ਹੁਕਮ

ਜੂਨ 1984 'ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਕੰਪਲੈਕਸ ਅੰਦਰੋਂ ਗ੍ਰਿਫਤਾਰ ਕੀਤੇ ਸਿੱਖਾਂ ਨੂੰ ਜੋਧਪੁਰ ਜੇਲ੍ਹ 'ਚ ਕੈਦ ਰੱਖਣ ਦੇ ਮਾਮਲੇ 'ਚ ਉਨ੍ਹਾਂ ਵਲੋਂ ਦਾਇਰ ਮੁਆਵਜ਼ੇ ਦੀਆਂ ਅਪੀਲਾਂ ਨੂੰ ਮਨਜ਼ੂਰ ਕਰਦਿਆਂ ਇੱਕ ਸਥਾਨਕ ਅਦਾਲਤ ਨੇ ਹਰੇਕ ਅਪੀਲਕਰਤਾ ਨੂੰ ਕੇਸ ਦਾਇਰ ਕਰਨ ਤੋਂ ਹੁਣ ਤਕ ਚਾਰ-ਚਾਰ ਲੱਖ ਰੁਪਏ ਮੁਆਵਜ਼ਾ ਸਣੇ ਵਿਆਜ ਦਿੱਤੇ ਜਾਣ ਦਾ ਹੁਕਮ ਸੁਣਾਇਆ ਹੈ। ਮੁਆਵਜ਼ਾ ਲੈਣ ਲਈ ਢਾਈ ਦਹਾਕਿਆਂ ਤੋਂ ਕਾਨੂੰਨੀ ਜੱਦੋ-ਜਹਿਦ ਕਰ ਰਹੇ ਇਨ੍ਹਾਂ ਜੋਧਪੁਰੀ ਨਜ਼ਰਬੰਦਾਂ ਨੂੰ ਜ਼ਿਲ੍ਹਾ ਸੈਸ਼ਨ ਜੱਜ ਅੰਮ੍ਰਿਤਸਰ ਗੁਰਬੀਰ ਸਿੰਘ ਦੀ ਅਦਾਲਤ ਵਲੋਂ ਮੁਆਵਜ਼ਾ ਸਣੇ ਵਿਆਜ ਦਿੱਤੇ ਜਾਣ ਦਾ ਹੁਕਮ ਸੁਣਾਇਆ ਗਿਆ।

ਦਰਬਾਰ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ

ਦਰਬਾਰ ਸਾਹਿਬ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਖ਼ਾਲਸਾ ਸਾਜਨਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਨੇ ਦਰਸ਼ਨ-ਇਸ਼ਨਾਨ ਕਰਕੇ ਅਤੇ ਗੁਰਬਾਣੀ ਸਰਵਣ ਕਰਕੇ ਖਾਲਸਾ ਸਾਜਨਾ ਦਿਹਾੜਾ ਮਨਾਇਆ ਗਿਆ। ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅੰਮ੍ਰਿਤ ਸੰਚਾਰ ‘ਚ ਇਕ ਹਜ਼ਾਰ ਤੋਂ ਵੱਧ ਪ੍ਰਾਣੀਆਂ ਨੇ ਖੰਡੇ ਦੀ ਪਾਹੁਲ ਲਈ।

ਦਰਬਾਰ ਸਾਹਿਬ ਪਰਕਰਮਾ ‘ਚ ਪੁਰਾਤਨ ਬੇਰੀਆਂ ਨੂੰ ਫ਼ਲ ਲੱਗਿਆ; ਵਰਸਿਟੀ ਦੇ ਮਾਹਿਰਾਂ ਦੀ ਮਿਹਨਤ ਰੰਗ ਲਿਆਈ

ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸਥਾਪਤ ਪੁਰਾਤਨ ਤੇ ਇਤਿਹਾਸਕ ਬੇਰੀਆਂ, ਬੇਰ ਬਾਬਾ ਬੁੱਢਾ ਸਾਹਿਬ ਅਤੇ ਲਾਚੀ ਬੇਰ ਦੀ ਮਾਹਿਰਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਕੀਤੀ ਜਾ ਰਹੀ ਸਾਂਭ ਸੰਭਾਲ ਦੇ ਸਿੱਟੇ ਵਜੋਂ ਇਸ ਸਾਲ ਇਨ੍ਹਾਂ ਬੇਰੀਆਂ ਨੂੰ ਭਰਵਾਂ ਫ਼ਲ ਲੱਗਾ ਹੈ। ਪੁਰਾਤਨ ਬੇਰੀਆਂ ਸਾਹਿਬ ਲਗਪਗ ਪੰਜ ਸਦੀ ਪੁਰਾਣੇ ਦਰੱਖ਼ਤ ਹਨ। ਬੇਰ ਬਾਬਾ ਬੁੱਢਾ ਸਾਹਿਬ ਉਸ ਵੇਲੇ ਦੀ ਹੀ ਪੁਰਾਤਨ ਬੇਰੀ ਹੈ, ਜਿਸ ਦੀ ਸਾਂਭ-ਸੰਭਾਲ ਲਈ ਇਸ ਦੇ ਹੇਠਾਂ ਲੋਹੇ ਦੇ ਐਂਗਲ ਦਾ ਸਟੈਂਡ ਬਣਾ ਕੇ ਇਸ ਨੂੰ ਆਸਰਾ ਦਿੱਤਾ ਗਿਆ ਹੈ।

« Previous PageNext Page »