Tag Archive "delhi-assembly-elections-2014"

ਕਿਰਨ ਬੇਦੀ ਭਾਜਪਾ ਦੀ ਇੰਸ਼ੋਰੈਂਸ ਪਾਲਿਸੀ, ਜਿੱਤ ਗਏ ਤਾਂ ਮੋਦੀ, ਜੇ ਹਾਰ ਗਏ ਤਾਂ ਬੇਦੀ: ਭਗਵੰਤ ਮਾਨ

ਦਿੱਲੀ ਵਿਧਾਨ ਸਭਾ ਚੋਣਾਂ 2015 ਦਾ ਦੰਗਲ ਇਸ ਸਮੇਂ ਪੂਰਾ ਬਖ ਗਿਆ ਹੈ ਅਤੇ ਹਰੇਕ ਪਾਰਟੀ ਆਪਣੇ ਵਿਰੋਧੀਆਂ ਨੂੰ ਨਿਸ਼ਾਨੇ ਬੰਨ ਬੰਨ ਕੇ ਤੀਰ ਮਾਰ ਰਹੇ ਹੈ।ਇਨ੍ਹਾਂ ਚੋਣਾਂ ਵਿੱਚ ਅਸਲ ਮੁਕਾਬਲਾ ਅਤੇ ਸ਼ਬਦੀ ਮੁਕਾਬਲਾ ਆਮ ਆਦਮੀ ਪਾਰਟੀ ਅਤੇ ਭਾਰਤ ਦੀ ਕੇਂਦਰੀ ਸੱਤਾ ‘ਤੇ ਕਾਬਜ਼ ਭਾਜਪਾ ਵਿਚਕਾਰ ਹੈ।

ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ 22 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਦਿੱਲੀ ਚੋਣ ਮੈਦਾਨ ਨੂੰ ਗਰਮ ਕਰਦਿਆਂ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਅੱਜ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਪਹਿਲੀ ਸੂਚੀ 'ਚ 22 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ, ਪਰ ਇਸ ਵਿੱਚ ਕਿਸੇ ਨਵੇਂ ਚਿਹਰੇ ਨੂੰ ਸ਼ਾਮਲ ਨਹੀਂ ਕੀਤਾ ਗਿਆ।

ਦਿੱਲੀ ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਜਗਦੀਸ਼ ਟਾਇਟਲਰ ਅਤੇ ਸੱਜਣ ਕੁਮਾਰ ਨੂੰ ਦਿੱਲੀ ਚੋਣਾਂ ਵਿੱਚ ਰਾਹੁਲ ਗਾਂਧੀ ਨੇ ਸੌਪੀਂ ਵੱਡੀ ਜਿਮੇਵਾਰੀ

ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਮੁਹਿੰਮ ਲਈ ਰਾਹੁਲ ਗਾਂਧੀ ਵੱਲੋਂ ਗਠਿਤ ਪੈਨਲ 'ਚ 1984 ਦੇ ਸਿੱਖ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਜਗਦੀਸ਼ ਟਾਈਟਲਰ ਨੂੰ ਮੀਡੀਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਕਾਂਗਰਸ ਵੱਲੋਂ ਕੀਤੀ ਪੈਨਲ ਦੀ ਇਸ ਚੋਣ 'ਤੇ ਲੋਕ ਕਾਫੀ ਹੈਰਾਨ ਸਨ।