Tag Archive "delhi-sikh-massacre"

ਦਿੱਲੀ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਭੋਗ ਰਹੇ ਬਲਵਾਨ ਖੋਖਰ ਨੂੰ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਤਕਲ ਤੋਂ ਬਾਅਦ ਹੋਏ ਸਿੱਖ ਕਤਲੇਆਮ ਦੇ ਇੱਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਬਲਵਾਨ ਖੋਖਰ ਨੂੰ ਦਿੱਲੀ ਹਾਈਕੋਰਟ ਨੇ ਅੰਤਰਿਮ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

Sajjan Kumar

ਦਿੱਲੀ ਕਮੇਟੀ ਨੇ ਸੱਜਣ ਕੁਮਾਰ ਦੇ ਕੇਸ ਦੀ ਸੁਣਵਾਈ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਕੀਤੀ ਮੰਗ

1984 ਸਿੱਖ ਕਤਲੇਆਮ ਕੇਸ ’ਚ ਕੁਮਾਰ ਦੇ ਖਿਲਾਫ ਕੜਕੜਡੂਮਾ ਕੋਰਟ ’ਚ ਸੁਣਵਾਈ ਕਰ ਰਹੇ ਜੱਜ ਕਮਲੇਸ਼ ਕੁਮਾਰ ਤੋਂ ਉਕਤ ਕੇਸ ਨੂੰ ਲੈ ਕੇ ਕਿਸੇ ਹੋਰ ਜੱਜ ਕੋਲ ਤਬਦੀਲ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਗ ਕੀਤੀ ਗਈ ਹੈ। ਦਿੱਲੀ ਹਾਈ ਕੋਰਟ ਵਿੱਖੇ ਕਲ ਅਦਾਲਤ ਬਦਲਣ ਦੀ ਦਾਇਰ ਕੀਤੀ ਗਈ ਪਟੀਸ਼ਨ ਤੇ ਅੱਜ ਸੁਣਵਾਈ ਕਰਦੇ ਹੋਏ ਜਸਟਿਸ਼ ਸਿਧਾਰਥ ਮ੍ਰਿਦੁਲ ਨੇ ਹੇਠਲੀ ਅਦਾਲਤ ਦੇ ਇਸ ਮਸਲੇ ਤੇ ਸੁਣਵਾਈ ਕਰਨ ਦੇ ਅਧਿਕਾਰ ਤੇ ਫਿਲਹਾਲ ਰੋਕ ਲਗਾ ਦਿੱਤੀ ਹੈ।

ਪੰਜਾਬ ਸਰਕਾਰ ਵਿਰੁੱਧ ਸਿੱਖ ਕਤਲੇਆਮ ਦੇ ਪੀੜਤ ਮਰਨ ਵਰਤ ਕਰਨਗੇ ਸ਼ੁਰੂ

ਦਿੱਲੀ ਸਿੱਖ ਕਤਲੇਆਮ ਦੇ ਪੀੜਤਾਂ ਲਈ ਪੰਜਾਬ ਸਰਕਾਰ ਵੱਲੋਂ ਐਲਾਨੇ ਫੈਸਲੇ ਲਾਗੂ ਕਰਵਾਉਣ ਲਈ 1984 ਸਿੱਖ ਕਤਲੇਆਮ ਪੀੜ੍ਹਤ ਵੈਲਫੇਅਰ ਸੁਸਾਇਟੀ 10 ਸਤੰਬਰ ਤੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਬਾਹਰ ਮਰਨ ਵਰਤ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਦਿ੍ੜ ਹੈ ।

Sajjan Kumar

ਸਿੱਖ ਕਤਲੇਆਮ: ਸੱਜਣ ਕੁਮਾਰ ਵਿਰੁੱਧ ਚੱਲ ਰਹੇ ਮਾਮਲੇ ਵਿੱਚ ਸੁਣਵਾਈ 10 ਸਤੰਬਰ ‘ਤੇ ਪਈ

ਨਵੰਬਰ 1984 ਵਿੱਚ ਭਾਰਤ ਦੀ ਤਤਕਲਾੀ ਪ੍ਰਧਾਨ ਮੰਤਰੀ ਇਮਦਰਾ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸੱਤਾਧਾਰੀ ਪਾਰਟੀ ਅਤੇ ਸਰਕਾਰੀ ਤੰਤਰ ਦੀ ਮਿਲੀ ਭੁਗਤ ਨਾਲ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਕਤਲੇਆਮ ਦੇ ਮਾਮਲੇ ਵਿੱਚ ਧਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਇਕ ਮਾਮਲੇ 'ਚ ਹੋਣ ਵਾਲੀ ਸੁਣਵਾਈ ਅੱਜ ਟਲ ਗਈ ।ਹੁਣ ਇਹ ਸੁਣਵਾਈ 10 ਸਤੰਬਰ ਨੂੰ ਹੋਵੇਗੀ ।

ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਦਲ (ਟੀਮ) ਦੇ ਸਮੇਂ ਵਿੱਚ ਇੱਕ ਸਾਲ ਦਾ ਹੋਰ ਵਾਧਾ !

ਦਿੱਲੀ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸੋਚੀ ਸਮਝੀ ਸਾਜਿਸ਼ ਅਧੀਨ ਵਕਤ ਦੀ ਹਕੂਮਤ ਅਤੇ ਸਰਕਾਰੀ ਤੰਤਰ ਦੀ ਮਿਲੀ ਭੁਗਤ ਨਾਲ ਸਿੱਖਾਂ ਦੀ ਨਵੰਬਰ 1984 ਵਿੱਚ ਕੀਤੇ ਗਈ ਨਸਲਕੁਸ਼ੀ ਦੇ ਕੇਸਾਂ ਦੀ ਜਾਂਚ ਲਈ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਦਲ (ਟੀਮ) ਦੀ ਮਿਆਦ ਇੱਕ ਸਾਲ ਹੋਰ ਵਧਾ ਦਿੱਤੀ ਗਈ ਹੈ।

ਸੀਬੀਆਈ ਵੱਲੋਂ ਟਾਇਟਲਰ ਨੂੰ ਦੋਸ਼ ਮੁਕਤ ਕਰਨ ਦੀ ਬਰਤਾਨੀਆਂ ਦੀਆਂ ਜੱਥੇਬੰਦੀਆਂ ਨੇ ਕੀਤੀ ਨਿਖੇਧੀ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾਂ ਗਾਂਧੀ ਦੇ ਕਤਲ ਤੋਂ ਬਾਅਦ ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦੀ ਯੋਜਨਾਬੱਧ ਤਰੀਕੇ ਨਾਲ ਹੋਈ ਨਸਲਕੁਸ਼ੀ ਦੇ ਮੁੱਖ ਦੋਸ਼ੀ ਜਗਦੀਸ਼ ਟਾਇਟਲਰ ਨੂੰ ਬਾਰਤ ਦੀ ਮੁੱਖ ਜਾਂਚ ਏਜ਼ੰਸੀ ਸੀਬੀਆਈ ਵੱਲੋਂ ਦੋਸ਼ ਮੁਕਤ ਕਰਾਰ ਦੇਣ ਦੀ ਇੰਗਲੈਂਡ ਦੀਆਂ ਪੰਥਕ ਜੱਥੇਬੰਦੀਆਂ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।

ਦਿੱਲੀ ਸਿੱਖ ਕਤਲੇਆਮ: ਪੀੜਤਾਂ ਨੇ ਮੁਆਵਜ਼ੇ ਦੇ ਚੈੱਕ ਨਾ ਮਿਲਣ ਦੇ ਰੋਸ ਵਜੋਂ ਸ਼ਾਂਤੀ ਮਾਰਚ ਕੱਢਿਆ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ ਮੰਤਰ ਤੱਕ ਸ਼ਾਂਤੀ ਮਾਰਚ ਕਢਦੇ ਹੋਏ ਕੇਂਦਰ ਸਰਕਾਰ ਵੱਲੋਂ ਵਿਧਵਾਵਾਂ ਲਈ ਐਲਾਨੀ ਗਈ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਮਿਲਣ ਵਿੱਚ ਹੋ ਰਹੀ ਦੇਰੀ ਦੇ ਖਿਲਾਫ ਆਪਣਾ ਰੋਸ਼ ਪ੍ਰਗਟ ਕੀਤਾ।

ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀਆਂ ਖੋਖਰ ਤੇ ਗਿਰਧਾਰੀ ਲਾਲ ਨੂੰ ਨਹੀਂ ਦਿੱਤੀ ਹਾਈ ਕੋਰਟ ਨੇ ਰਾਹਤ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਨਵੰਬਰ 1984 ਵਿੱਚ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਤਲੇਆਮ ਦੇ ਮੁੱਖ ਦੋਸ਼ੀ ਸਜੱਣ ਕੁਮਾਰ ਦੇ ਨਜ਼ਦੀਕੀ ਬਲਵਾਨ ਖੋਖਰ ਅਤੇ ਗਿਰਧਾਰੀ ਲਾਲ ਨੂੰ ਦਿੱਲੀ ਹਾਈਕੋਰਟ ਨੇ ਜ਼ਮਾਨਤ ਨਹੀਂ ਦਿੱਤੀ।

ਸਿੱਖ ਕਤਲੇਆਮ ਦੀ ਦੁਬਾਰਾ ਜਾਂਚ ਲਈ ਮਾਥੁਰ ਕਮੇਟੀ ਦੀ ਰਿਪੋਰਟ ਤੋਂ ਬਾਅਦ, ਦਿੱਲੀ ਕਮੇਟੀ ਨੇ ਗ੍ਰਹਿ ਮੰਤਰੀ ਨੂੰ ਦਿੱਤਾ ਮੰਗ ਪੱਤਰ

1984 ਦੇ ਕਤਲੇਆਮ ਦੀ ਮੁੜ ਤੋਂ ਜਾਂਚ ਦੀ ਸੰਭਾਵਨਾ ਦਾ ਪਤਾ ਲਾਉਣ ਲਈ ਭਾਰਤ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ (ਰਿਟਾਇਰਡ) ਜੀ ਪੀ ਮਾਥੁਰ ਦੀ ਅਗਵਾਈ ਹੇਠ ਕਮੇਟੀ ਪਿਛਲੇ ਸਾਲ 23 ਦਸੰਬਰ ਨੂੰ ਬਣਾਈ ਗਈ ਸੀ ।

ਸਿੱਖ ਕਤਲੇਆਮ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਸਿਫਾਰਸ਼ ਭਾਜਪਾ ਦਾ ਰਜਸੀ ਢਕਵੰਜ: ਫੂਲਕਾ

ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ 31 ਅਕਤੂਬਰ, 1984 ਨੂੰ ਹੋਏ ਸਿੱਖ ਕਤਲੇਆਮ 'ਚ 3325 ਸਰਕਾਰੀ ਰਿਕਾਰਡ ਮੁਤਾਬਿਕ ਸਿੱਖਾਂ ਦੀ ਮੌਤ ਹੋ ਗਈ ਸੀ ਜਿਨ੍ਹਾਂ 'ਚੋਂ ਸਿਰਫ਼ ਦਿੱਲੀ 'ਚ 2733 ਮਾਰੇ ਗਏ ਸਨ। ਇਸ ਤੋਂ ਇਲਾਵਾ ਉੱਤਰ ਪ੍ਰਦੇਸ਼, ਹਰਿਆਣਾ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਹੋਰ ਸੂਬਿਆਂ 'ਚ ਵੀ ਸਿੱਖਾਂ ਦਾ ਕਤਲੇਆਮ ਹੋਇਆ ਸੀ।

« Previous PageNext Page »