Tag Archive "dera-baba-nanak-to-kartarpur-sahib-corridor"

ਇੰਡੀਆ ਸਿੱਖਾਂ ਨੂੰ ਵਿਸਾਖੀ ਉੱਤੇ ਆਉਣ ਦੇਵੇ ਅਸੀਂ ਭਰਪੂਰ ਸਵਾਗਤ ਕਰਾਂਗੇ: ਪਾਕਿਸਤਾਨੀ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ

ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਫਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੰਡੀਆ ਨੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਲਈ ਲੋੜੀਂਦੀ ਮਨਜੂਰੀ ਨਹੀਂ ਸੀ ਦਿੱਤੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਤਿੱਖਾਂ ਵਿਰੋਧ ਕੀਤਾ ਗਿਆ ਸੀ।

ਇੰਡੀਆ ਸਰਕਾਰ ਕਰਤਾਪੁਰ ਸਾਹਿਬ ਲਾਂਘਾ ਤੁਰੰਤ ਖੋਲੇ : ਦਲ ਖਾਲਸਾ, ਅਕਾਲ ਫੈਡਰੇਸ਼ਨ

ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ ਦੀ ਮੰਗ ਕੀਤੀ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਪੰਜਾਬ ਪੁਲਿਸ ਮੁਖੀ ਦੇ ਬਿਆਨ ਦੀ ਚੁਫੇਰਿਓਂ ਨਿੰਦਾ

ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।

ਯੂ.ਨੇ. ਮੁਖੀ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਵਿਖੇ ਨਤਮਸਤਕ ਹੋਏ

ਯੂਨਾਈਟਿਡ ਨੇਸ਼ਨਜ਼ ਦੇ ਸਕੱਤਰ ਜਨਰਲ ਐਂਟੋਨੀਓ ਗੁਤਰਸ ਅੱਜ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।

ਫੈਜ਼ ਦੀ ਕਵਿਤਾ ‘ਹਿੰਦੂ-ਵਿਰੋਧੀ’?, ਭਾਰਤ-ਚੀਨ ਸਰਹੱਦ, ਕਰਤਾਰਪੁਰ ਸਾਹਿਬ ਲਾਂਘਾ, ਗਿ: ਹਰਪ੍ਰੀਤ ਸਿੰਘ ਦਾ ਬਿਆਨ, ਕਿਤੇ ਠੰਡ-ਕਿਤੇ ਗਰਮੀ ਤੇ ਹੋਰ ਖਬਰਾਂ

• ਨਵੇਂ ਭਾਰਤੀ ਫੌਜ ਐਮ. ਐਮ. ਮੁਖੀ ਨਰਵਾਣੇ ਨੇ ਕਿਹਾ ਕਿ ਚੀਨ ਤੇ ਭਾਰਤੀ ਸਰਹੱਦ ਹਾਲੀ ਤਹਿ ਨਹੀਂ ਹੋਈ • ਚੀਨ ਤੇ ਭਾਰਤ ਦਰਮਿਆਨ ਸਰਹੱਦ ਨਹੀਂ 'ਲਾਈਨ ਆਪ ਐਕਚੁਅਲ ਕੰਟਰੋਲ' (ਅਸਲ ਕਬਜੇ ਵਾਲੀ ਲੀਕ) ਹੈ • ਕਿਹਾ ਜੇ ਇਸ ਲੀਕ 'ਤੇ ਸ਼ਾਂਤੀ ਤੇ ਸਦਭਾਵਨਾ ਰੱਖੀਏ ਤਾਂ ਸਮਾਂ ਪਾ ਕੇ ਸਰਹੱਦ ਦਾ ਮਾਮਲਾ ਹੱਲ ਹੋਣ ਦੇ ਅਸਾਰ ਬਣ ਸਕਦੇ ਹਨ

ਸਰਾਪੀਆਂ ਰੂਹਾਂ

ਗੁਰਦੁਆਰਾ ਸਾਹਿਬ ਦੇ ਨਾਲ ਵਾਲੀ ਮਿੰਨੀ ਮਾਰਕੀਟ ਵਿੱਚ ਖੜ੍ਹਿਆਂ ਗਰੇਅ ਕੁੜਤੇ ਪਜਾਮੇ ਵਾਲੇ ਮੀਆਂ ਜੀ ਨੇ ਆ ਪੁੱਛਿਆ, “ਸਰਦਾਰ ਜੀ ਸਾਸਰੀ ਕਾਲ, ਕਿੱਥੋਂ ਆਏ ਜੇ?” “ਸਤਿ ਸ੍ਰੀ ਅਕਾਲ, ਫਰੀਦਕੋਟ ਤੋਂ” ਮੈਂ ਜਵਾਬ ਦਿੱਤਾ।

ਅੱਜ ਅਸੀਂ ਸਿੱਖਾਂ ਲਈ ਸਿਰਫ ਸਰਹੱਦ ਹੀ ਨਹੀਂ ਖੋਲ੍ਹ ਰਹੇ, ਸਗੋਂ ਆਪਣੇ ਦਿਲ ਵੀ ਖੋਲ੍ਹ ਰਹੇ ਹਾਂ: ਇਮਰਾਨ ਖਾਨ

ਸਰਹੱਦ ਦੇ ਦੋਵੇਂ ਪਾਸੇ ਅਤੇ ਸੰਸਾਰ ਭਰ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਮੈਂ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਮੌਕੇ ਮੁਬਾਰਕਬਾਦ ਦਿੰਦਾ ਹਾਂ। ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਉੱਤੇ ਸਿੱਖਾਂ ਲਈ ਇਸ ਮੌਕੇ ਦੀ ਅਹਿਮੀਅਤ ਮੁਸਲਮਾਨ, ਜਿਹਨਾਂ ਨੂੰ ਇਹ ਪਤਾ ਹੈ ਕਿ ਪਵਿੱਤਰ ਅਸਥਾਨਾਂ ਉੱਤੇ ਯਾਤਰਾ ਦਾ ਦੇ ਕੀ ਮਾਅਨੇ ਹੁੰਦੇ ਹਨ, ਚੰਗੀ ਤਰ੍ਹਾਂ ਸਮਝਦੇ ਹਨ।

ਗੁਰੂ ਨਾਨਕ ਦਾ ਨਾਮ ਲੈਣ ਵਾਲੇ ਅਤੇ ਸਾਜਿਸ਼ਾਂ ਦੀ ਸਤਾਬਦੀ

ਕੀ ਜਿੰਦਗੀ ਸਹਿਜ ਚਾਲ ਚਲਦੀ ਹੈ ਜਿੱਥੇ ਅਣਜਾਣਤਾ ਅਗਿਆਨਤਾ ਅਤੇ ਮੌਕਾ ਮੇਲਾਂ ਦੀ ਵੀ ਕੋਈ ਥਾਂ ਹੈ ਜਾਂ ਇਹ ਸਦਾ ਰਾਜਨੀਤੀ ਵਪਾਰ ਅਤੇ ਖ਼ਬਤ ਦੀਆਂ ਸਾਜਿਸ਼ਾਂ ਦੇ ਜ਼ੋਰ ਨਾਲ ਹੀ ਚਲਦੀ ਹੈ? ਦਲੀਲੀ ਸਿਆਣੇ ਜਿੰਦਗੀ ਦੀ ਚਾਲ ਦੇ ਮੁਢਲੇ ਨੇਮ ਸਮਝਾਉਂਦੇ ਹਨ ਕਿ ਸਭ ਤੋਂ ਮੂਲ ਥਾਂ, ਸਮਾਂ, ਹੋਂਦ ਅਤੇ ਕਰਮ ਹੈ ਜਿਸ ਨਾਲ ਸਹਿਜ/ਸਾਜਿਸ਼ ਸਭ ਕੁਝ ਬਣਦਾ ਅਤੇ ਚਲਦਾ ਹੈ।

“ਕੈਪਟਨ” ਦੀ ਸਰਕਾਰ ਵੱਲੋਂ ਡੇਹਰਾ ਬਾਬਾ ਨਾਨਕ ਵਿਚ ਕੀਤੇ ਪ੍ਰਬੰਧਾਂ ‘ਤੇ ਪਾਣੀ ਫਿਰਿਆ

ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਡੇਹਰਾ ਬਾਬਾ ਨਾਨਕ ਵਿਖੇ ਕੀਤੇ ਗਏ ਪ੍ਰਬੰਧ ਪਾਣੀ ਦੀ ਭੇਟ ਚੜ੍ਹ ਗਏ ਹਨ।  ਸਰਕਾਰ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਉਦਘਾਟਨ ਲਈ ਡੇਹਰਾ ਬਾਬਾ ਨਾਨਕ ਵਿਖੇ ਕਈ ਕਾਨਤੀ ਭਵਨ (ਟੈਂਟ-ਸਿਟੀ) ਬਣਾਉਣ ਦੇ ਨਾਲ-ਨਾਲ ਸੰਗਤਾਂ, ਖਬਰਖਾਨੇ ਅਤੇ ਸਿਆਸਤਦਾਨਾਂ ਤੇ ਸਰਕਾਰੀ ਅਹੁਦੇਦਾਰਾਂ ਦੀਆਂ ਗੱਡੀਆਂ ਖੜ੍ਹਾਉਣ ਲਈ ਜੋ ਥਾਵਾਂ ਤਿਆਰ ਕੀਤੀਆ ਸਨ ਸਭ ਬੀਤੀ ਰਾਤ ਪਏ ਮੀਹ ਕਾਰਨ ਪਾਣੀ ਨਾਲ ਭਰ ਗਈਆਂ ਹਨ।

ਕਰਤਾਰਪੁਰ ਸਾਹਿਬ ਲਾਂਘੇ ਬਾਰੇ ਇਮਰਾਨ ਖਾਨ ਨੇ ਕੀਤੇ ਤਿੰਨ ਵੱਡੇ ਐਲਾਨ

ਅੱਜ ਸਵੇਰੇ ਕੀਤੇ ਗਏ ਇਸ ਐਲਾਨ ਵਿੱਚ ਇਮਰਾਨ ਖਾਨ ਨੇ ਇਹ ਵੀ ਕਿਹਾ ਕਿ ਹੁਣ ਭਾਰਤੀ ਉਪ-ਮਹਾਂਦੀਪ ਤੋਂ ਆਉਣ ਵਾਲੇ ਸਿੱਖਾਂ ਨੂੰ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਵਾਸਤੇ 10 ਦਿਨ ਪਹਿਲਾਂ ਆਪਣੇ ਨਾਂ ਦਰਜ਼ ਕਰਵਾਉਣ ਦੀ ਜ਼ਰੂਰਤ ਨਹੀਂ ਹੋਵੇਗੀ।

Next Page »