ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਮਾਤਾ ਉਪਕਾਰ ਕੌਰ ਜੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਬੀਤੇ ਕੱਲ੍ਹ ਪੇਰੋਲ ਉੱਤੇ ਰਿਹਾਅ ਹੋਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਵਕੀਲ ਅਤੇ ਸਿੰਘਾਂ ਦੀ ਸੂਚੀ ਤਿਆਰ ਕਰਨ ਵਾਲੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਪ੍ਰੋ. ਭੁੱਲਰ 6 ਹਫਤੇ ਦੀ ਪੇਰੋਲ (ਛੁੱਟੀ) ਉੱਤੇ ਰਿਹਾਅ ਹੋਏ ਹਨ।