Tag Archive "dgp-suresh-aora"

ਝੂਠੇ ਪੁਲਿਸ ਮੁਕਾਬਲਿਆਂ ਦੇ ਦੋਸ਼ੀਆਂ ਦਾ ਬਚਾਅ ਕਰਨ ਤੇ ਮਨੁੱਖੀ ਅਧਿਕਾਰ ਸੰਗਠਨ ਨੇ ਸੁਰੇਸ਼ ਅਰੋੜੇ ‘ਤੇ ਗੰਭੀਰ ਸਵਾਲ ਚੁੱਕੇ

ਪੰਜਾਬ ਪੁਲਿਸ ਦੇ ਮੁਖੀ ਨੇ ਮੰਗ ਕੀਤੀ ਹੈ ਕਿ ਪੁਲਿਸ ਅਧਿਕਾਰੀਆਂ ਖਿਲਾਫ ਅੱਤਵਾਦ ਦੇ ਦੌਰਾਨ ਕਤਲ, ਅਗਵਾ, ਤਸ਼ੱਦਦ, ਪੈਸੇ ਵਸੂਲਣ, ਸਬੂਤੀ ਦਸਤਾਵੇਜਾਂ ਨੂੰ ਬਦਲਣ ਅਤੇ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਲਾਵਾਰਿਸ ਕਰਾਰ ਦੇਕੇ ਸਾੜਨ ਦੇ ਦੋਸ਼ਾਂ ਤਹਿਤ ਚਲ ਰਹੇ ਕੇਸ ਹਮਦਰਦੀ ਵਜੋਂ ਵਾਪਿਸ ਲੈ ਲਏ ਜਾਣ ਦੇ ਦਿੱਤੇ ਬਿਆਨ ਤੇ ਟਿਪਣੀ ਕਰਦਿਆਂ ਪੰਜਾਬ ਡਾਕੂਮੈਨਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ, ਪੰਜਾਬ ਹਿਊਮਨ ਰਾਈਟਸ ਆਰਗੇਨਾਈਜੇਸ਼ਨ, ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਕਮੇਟੀ ਫਾਰ ਕੋਆਰਡੀਨੇਸ਼ਨ ਆਨ ਡਿਸਅਪੀਅਰੈਂਸਜ਼ ਇਨ ਪੰਜਾਬ ਨੇ ਕਿਹਾ ਹੈ ਕਿ ਅਜੇਹੇ ਅਦਾਲਤੀ ਮਾਮਲਿਆਂ ਵਿੱਚ ਸਰਕਾਰ ਦਖਲ ਨਹੀ ਦੇ ਸਕਦੀ।

ਮਨੁੱਖੀ ਹੱਕਾਂ ਦੇ ਕਾਤਲ ਪੁਲਸੀਆਂ ਨੂੰ ਬਚਾਉਣ ਲਈ ਚਾਰਾਜ਼ੋਈ ਕਰ ਰਹੀ ਹੈ ਪੰਜਾਬ ਪੁਲਿਸ

ਚੰਡੀਗੜ੍ਹ: ਪੰਜਾਬ ਦੀ ਵਿਧਾਨ ਸਭਾ ਵਿਚ ਬੀਤੇ ਦਿਨੀਂ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੇ ਜਾਂਚ ਲੇਖੇ ਸਬੰਧੀ ਵੱਡੀ ਬਹਿਸ ਹੋਈ ਸੀ, ਜਿਸ ਦੌਰਾਨ ਪੰਜਾਬ ਦੇ ...

ਗੈਰ ਕਾਨੂੰਨੀ ਹਿਰਾਸਤ ਚ ਤਸ਼ੱਦਦ ਦਾ ਮਾਮਲਾ: ਜਵਾਬ ਦਾਖਲ ਨਾ ਕਰਨ ਤੇ ਅਦਾਲਤ ਨੇ ਪੁਲਿਸ ਮੁਖੀ ਨੂੰ 25000 ਰੁਪਏ ਜ਼ੁਰਮਾਨਾ ਲਾਇਆ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਉੱਤੇ ਮੋਗਾ ਦੇ ਇਕ ਬੰਦੇ ਨੂੰ ਕਥਿਤ ਤੌਰ ‘ਤੇ ਗੈਰਕਾਨੂੰਨੀ ਹਿਰਾਸਤ ਵਿਚ ...

ਪੰਜਾਬ ਪੁਲਿਸ ਵਲੋਂ ਹਰਦੀਪ ਸਿੰਘ ਸ਼ੇਰਾ ਨੂੰ ਫਤਿਹਗੜ੍ਹ ਸਾਹਿਬ ਤੋਂ ਗ੍ਰਿਫਤਾਰ ਕਰਨ ਦਾ ਦਾਅਵਾ

ਪੰਜਾਬ ਪੁਲਿਸ ਦੇ ਦਾਅਵੇ ਮੁਤਾਬਕ ਪੰਜਾਬ ਵਿੱਚ ਹਿੰਦੂ ਆਗੂਆਂ ਦੇ ਕਤਲਾਂ ਦੀ ਵਾਰਦਾਤ ਵਿੱਚ ਸ਼ਾਮਲ ਹਰਦੀਪ ਸਿੰਘ ਸ਼ੇਰਾ ਪੁੱਤਰ ਦਲਜੀਤ ਸਿੰਘ (23) ਵਾਸੀ ਪਿੰਡ ਮਾਜਰੀ, ਥਾਣਾ ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨੂੰ ਕੱਲ੍ਹ (10 ਨਵੰਬਰ, 2017) ਸਵੇਰੇ ਫਤਿਹਗੜ੍ਹ ਸਾਹਿਬ ਵਿੱਚ ਬਾਜਵਾ ਜਿੰਮ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮੁਖੀ ਸੁਰੇਸ਼ ਅਰੋੜਾ ਪਹੁੰਚੇ ਵਿਪਨ ਸ਼ਰਮਾ ਦੇ ਘਰ, ਕਤਲ ਬਾਰੇ ਨਹੀਂ ਕੀਤਾ ਕੋਈ ਅਧਿਕਾਰਤ ਬਿਆਨ

30 ਅਕਤੂਬਰ, 2017 ਨੂੰ ਹਿੰਦੂ ਸੰਘਰਸ਼ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ ਦੇ ਕਤਲ ਦੀ 'ਅਸਲ ਕਹਾਣੀ' ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਦੀ ਵਿਪਿਨ ਸ਼ਰਮਾ ਦੇ ਘਰ ਪਾਈ ਫੇਰੀ ਤੋਂ ਬਾਅਦ ਵੀ ਬੁਝਾਰਤ ਹੀ ਬਣੀ ਰਹੀ।

ਡੀਜੀਪੀ ਨੇ ਕਿਹਾ ਕਿ ਖ਼ਾਲਿਸਤਾਨ ਪੱਖੀ ਪੋਸਟਰ ਵੱਡੀ ਚੁਣੌਤੀ; ਅਸੀਂ ਵੀ ਆਪਣਾ ਫੇਸਬੁਕ ਪੇਜ ਬਣਾਵਾਂਗੇ

ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ ਕਿ ਖ਼ਾਲਿਸਤਾਨੀ ਫੇਸਬੁੱਕ ਰਾਹੀਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਨਾਲ ਜੋੜ ਰਹੇ ਹਨ। ਇਸ ਦਾ ਮੁਕਾਬਲਾ ਕਰਨ ਲਈ ਪੰਜਾਬ ਪੁਲਿਸ ਸੋਸ਼ਲ ਮੀਡੀਆ ’ਤੇ ਬਾਜ਼ ਅੱਖ ਰੱਖੇਗੀ।

ਪਾਦਰੀ ਕਤਲ ਕੇਸ: “ਕਾਲੀ ਸੂਚੀ” ‘ਚ ਸ਼ਾਮਲ ਲੋਕ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ: ਡੀਜੀਪੀ ਅਰੋੜਾ

ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਸ਼ਨੀਵਾਰ (29 ਜੁਲਾਈ) ਨੂੰ ਕਪੂਰਥਲਾ ਵਿਖੇ ਕਿਹਾ ਕਿ ਪਾਦਰੀ ਕਤਲ ਕਾਂਡ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਟੀਮ ਕਤਲ ਕਾਂਡ ਦੀ ਜਾਂਚ ਕਰਨ ਦੇ ਸਮਰੱਥ ਹੈ।

ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਮੁਤਾਬਕ; ਲੁਧਿਆਣਾ ‘ਚ ਪਾਦਰੀ ਦੇ ਕਤਲ ਪਿੱਛੇ ਵਿਦੇਸ਼ੀ ਤਾਕਤਾਂ

ਲੁਧਿਆਣਾ ਸ਼ਨੀਵਾਰ ਦੀ ਰਾਤ ਗਿਰਜਾਘਰ ਦੇ ਬਾਹਰ ਪਾਦਰੀ ਸੁਲਤਾਨ ਮਸੀਹ ਦੇ ਕਤਲ ਮਾਮਲੇ ਵਿੱਚ ਮੰਗਲਵਾਰ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਉਨ੍ਹਾਂ ਪਾਦਰੀ ਦੇ ਪਰਿਵਾਰ ਨਾਲ ਬੰਦ ਕਮਰਾ ਮੁਲਾਕਾਤ ਵੀ ਕੀਤੀ। ਘਟਨਾ ਸਥਾਨ ਦਾ ਦੌਰਾ ਕਰਨ ਉਪਰੰਤ ਡੀਜੀਪੀ ਨੇ ਕਿਹਾ ਕਿ ਇਸ ਕਤਲ ਪਿੱਛੇ ਪਾਕਿਸਤਾਨ ਤੇ ਵਿਦੇਸ਼ੀ ਤਾਕਤਾਂ ਦਾ ਹੱਥ ਹੋਣ ਦਾ ਖ਼ਦਸ਼ਾ ਹੈ ਤੇ ਪੁਲਿਸ ਵੱਲੋਂ ਜਾਂਚ ਦੌਰਾਨ ਇਸ ਤੱਥ ਨੂੰ ਵੀ ਵਿਚਾਰਿਆ ਜਾ ਰਿਹਾ ਹੈ।

ਮੌੜ ਮੰਡੀ ‘ਚ ਹੋਏ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ 6 ਹੋਈ; ਪੰਜਾਬ ਪੁਲਿਸ ਨੇ ਐਨ.ਐਸ.ਜੀ. ਦੀ ਮਦਦ ਮੰਗੀ

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਮੌੜ ਮੰਡੀ 'ਚ ਹੋਏ ਦੋਹਰੇ ਧਮਾਕਿਆਂ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 6 ਹੋ ਗਈ ਹੈ। ਮਰਨ ਵਾਲਿਆਂ 'ਚ ਵਿਵਾਦਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਨਜ਼ਦੀਕੀ ਰਿਸ਼ਤੇਦਾਰ ਅਤੇ ਕਾਂਗਰਸੀ ਉਮੀਦਵਾਰ ਹਰਮਿੰਦਰ ਜੱਸੀ ਦੀ ਚੋਣਾਂ 'ਚ ਮਦਦ ਕਰਨ ਵਾਲਾ ਹਰਪਾਲ ਸਿੰਘ (40), ਅਸ਼ੋਕ ਕੁਮਾਰ (35) ਅਤੇ ਉਸਦੀ ਪੁੱਤਰੀ ਬਰਖਾ ਰਾਣੀ(7), ਸੌਰਵ ਸਿੰਗਲਾ (13), ਰਿਪਨਦੀਪ ਸਿੰਘ (9) ਅਤੇ ਜਪ ਸਿਮਰਨ ਸਿੰਘ (26) ਸ਼ਾਮਲ ਹਨ। ਧਮਾਕੇ 'ਚ ਮਾਰੇ ਗਏ ਲੋਕਾਂ ਦੇ ਸ਼ੋਕ 'ਚ ਬੁੱਧਵਾਰ (1 ਫਰਵਰੀ) ਨੂੰ ਮੌੜ ਮੰਡੀ ਦੇ ਸਾਰੇ ਕਾਰੋਬਾਰ ਬੰਦ ਰਹੇ।

ਆਮ ਆਦਮੀ ਪਾਰਟੀ ਨੇ ਪੰਜਾਬ ਪੁਲਿਸ ਮੁਖੀ ਨੂੰ ਹਟਾਉਣ ਦੀ ਮੰਗ ਕੀਤੀ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਮੰਗ ਕੀਤੀ ਹੈ ਕਿ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਬਦਲਿਆ ਜਾਵੇ। ਪਾਰਟੀ ਦਾ ਕਹਿਣਾ ਹੈ ਕਿ ਉਹ ਸੁਖਬੀਰ ਬਾਦਲ ਦੇ ਹਿਤਾਂ ਮੁਤਾਬਕ ਕੰਮ ਕਰ ਰਹੇ ਹਨ।

Next Page »