Tag Archive "didar-singh-nakvi"

ਜਗਦੀਸ਼ ਸਿੰਘ ਝੀਂਡਾ 14 ਜੁਲਾਈ ਤਕ ਸਰਬ ਸੰਮਤੀ ਨਾਲ ਮੁੜ ਹਰਿਆਣਾ ਕਮੇਟੀ ਦੇ ਪ੍ਰਧਾਨ ਬਣੇ

41 ਮੈਂਬਰਾਂ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਚੱਲ ਰਹੇ ਪ੍ਰਧਾਨਗੀ ਅਹੁਦੇ ਦੇ ਸੰਘਰਸ਼ 'ਚ ਅਸਥਾਈ ਤੌਰ 'ਤੇ ਠਹਿਰਾਅ ਆ ਗਿਆ ਹੈ। ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਕੋਸ਼ਿਸ਼ਾਂ ਕਰਕੇ ਐਤਵਾਰ ਨੂੰ ਪੰਜ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਨੂੰ ਦੁਬਾਰਾ ਹਰਿਆਣਾ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।

ਝੀਂਡਾ ਅਤੇ ਨਲਵੀ ਧੜਿਆਂ ਨੂੰ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਲਈ ਕਰਨੀ ਪੈ ਰਹੀ ਹੈ ਮਸ਼ੱਕਤ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਪਿਛਲੇ ਮਹੀਨੇ (9 ਅਪ੍ਰੈਲ) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ 'ਤੇ ਦੀਦਾਰ ਸਿੰਘ ਨਲਵੀ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਹੁਣ ਦੋਵੇਂ ਪ੍ਰਧਾਨਾਂ, ਸਾਬਕਾ ਅਤੇ ਮੌਜੂਦਾ ਨੂੰ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਲਈ ਕੜਾ ਸੰਘਰਸ਼ ਕਰਨਾ ਪੈ ਰਿਹਾ ਹੈ।

ਭਾਈ ਮੰਡ ਅਤੇ ਸਾਥੀ ਸਿੰਘਾਂ ਵਲੋਂ ਝੀਂਡਾ, ਨਲਵੀ, ਚੱਠਾ ਨੂੰ ਪੰਥ ‘ਚੋਂ ਛੇਕਣ ਵਾਲਾ ਹੁਕਮਨਾਮਾ ਰੱਦ

ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਖਾਤਰ ਡੇਰਾ ਸਿਰਸਾ ਜਾਣ ਵਾਲੇ ਸਿਆਸੀ ਆਗੂਆਂ ਬਾਰੇ ਫੈਸਲਾ 8 ਮਈ ਨੂੰ ਲਏ ਜਾਣ ਦੀ ਗੱਲ ਕਰਦਿਆਂ ਕਾਰਜਕਾਰੀ ਜਥੇਦਾਰਾਂ ਨੇ ਕਿਹਾ ਹੈ ਕਿ ਅਜੇ ਤੀਕ ਉਨ੍ਹਾਂ ਨਾਲ ਕਿਸੇ ਵੀ ਸਬੰਧਤ ਸਿਆਸੀ ਆਗੂ ਨੇ ਸੰਪਰਕ ਨਹੀਂ ਕੀਤਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਵਲੋਂ ਦਿੱਤੀ ਦਰਖਾਸਤ ਅਤੇ ਸਪਸ਼ੱਟੀਕਰਨ 'ਤੇ ਵਿਚਾਰ ਕਰਦਿਆਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵਲੋਂ ਜਾਰੀ 16 ਜੁਲਾਈ 2014 ਦਾ ਉਹ ਹੁਕਮਨਾਮਾ ਰੱਦ ਕਰ ਦਿੱਤਾ ਹੈ ਜਿਸ ਤਹਿਤ ਜਗਦੀਸ਼ ਸਿੰਘ ਝੀਂਡਾ, ਹਰਮੋਹਿੰਦਰ ਸਿੰਘ ਚੱਠਾ ਅਤੇ ਦੀਦਾਰ ਸਿੰਘ ਨਲਵੀ ਨੂੰ ਪੰਥ ‘ਚੋਂ ਛੇਕ ਦਿੱਤਾ ਗਿਆ ਸੀ।

ਵੱਖਰੀ ਗਰਦੁਆਰਾ ਕਮੇਟੀ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ: ਨਲਵੀ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖਰੀ ਹਰਿਆਣਾ ਕਮੇਟੀ ਤੋਂ ਇਲਾਵਾ ਕੁਝ ਵੀ ਮਨਜ਼ੂਰ ਨਹੀ।ਉਨ੍ਹਾ ਕਿਹਾ ਕਿ ਬਾਦਲ ਆਪਣੇ ਦੂਤ ਭੇਜ ਕੇ ਸਾਡੇ ‘ਤੇ ਦਬਾਅ ਬਣਾ ਰਿਹਾ ਹੈ ਕਿ ਹਰਿਆਣਾ ‘ਚ ਸਾਡੀ ਸਰਕਾਰ ਆਉਣ ‘ਤੇ ਵੱਖਰੀ ਕਮੇਟੀ ਨੂੰ ਭੰਗ ਕਰ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸਾਨੂੰ ਹੁਣ ਸਬ ਕਮੇਟੀ ਬਣਾਉਣ ਦਾ ਲਾਲਚ ਦਿੱਤਾ ਜਾ ਰਿਹਾ ਹੈ, ਜੋ ਕਿਸੇ ਕੀਮਤ ‘ਤੇ ਨਹੀਂ ਮੰਨਿਆ ਜਾਵੇਗਾ।

ਹੁਕਮਨਾਮੇ ਜਾਰੀ ਕਰਨ ਦੀ ਬਜ਼ਾਏ ਨਿਰਪੱਖ ਫੈਸਲਾ ਲੈਣ ਲਈ ਜੱਥੇਦਾਰ ਸਿੱਖ ਕਨਵੈਨਸ਼ਨ ਬੁਲਾਵੇ: ਨਲਵੀ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ( ਐੱਡਹਾਕ) ਦੇ ਸੀਨੀਅਰ ਮੀਤ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਹੁਕਮਨਾਮਾ ਜਾਰੀ ਕਰਨ ਦੀ ਬਜ਼ਾਏ ਕਮੇਟੀ ਦੇ ਮਾਮਲੇ ਦੇ ਹੱਲ ਲਈ ਨਿਰਪੱਖ ਰਾਏ ਲੈਣ ਲਈ “ਸਿੱਖ ਕਾਨਫਰੰਸ” ਬੁਲਾਉਣ।

ਝੀਂਡਾ ਹਰਿਆਣਾ ਕਮੇਟੀ ਦਾ ਪਹਿਲਾ ਪ੍ਰਧਾਨ ਬਣਿਆ, ਬਾਬਾ ਤਿਲੋਕੇਵਾਲਾ ਨੂੰ ਧਰਮ ਪ੍ਰਚਾਰ ਕਮੇਟੀ ਦਾ ਚੇਅਰਮੈਨ ਥਾਪਿਆ

ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਬਣਾਉਣ ਤੋਂ ਬਾਅਦ ਅੱਜ ਕਮੇਟੀ ਪਹਿਲੀ ਬੈਠਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਐਡਹਾਕ ਕਮੇਟੀ ਦੀ ਪਹਿਲੀ ਬੈਠਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ੂਰੀ ਵਿੱਚ ਡੇਰਾ ਬਾਬਾ ਚਰਨ ਸਿੰਘ ਕਾਰ ਸੇਵਾ ਕੁਰੂਕਸ਼ੇਤਰ 'ਚ ਹੋਈ ਜਿਸ 'ਚ ਕਮੇਟੀ ਦੇ 5 ਅਹੁਦੇਦਾਰਾਂ ਸਮੇਤ 11 ਮੈਂਬਰੀ ਕਾਰਜਕਾਰਣੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।

ਗੈਰਰਵਾਇਤੀ ਢੰਗ ਨਾਲ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਹਰਿਆਣਾ ਦੇ ਸਿੱਖ ਆਗੂਆਂ ਨੂੰ ਪੰਥ ‘ਚੋ ਛੇਕਿਆ

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹਰਿਆਣਾ ਦੇ ਗੁਰਦੁਆਰਿਆਂ ਦੀ ਸਾਂਭ ਸੰਭਾਲ ਲਈ ਬਣਾਈ ਗਈ ਐਡਹਾਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ, ਦੀਦਾਰ ਸਿੰਘ ਨਲਵੀ ਅਤੇਹਰਿਆਣਾ ਸਰਕਾਰ ਵਿੱਚ ਕੈਬਨਿਟ ਮੰਤਰੀ ਹਰਮੋਹਿੰਦਰ ਸਿੰਘ ਚੱਠਾ ਨੂੰ ਸਿੱਖ ਪੰਥ ‘ਚੋਂ ਛੇਕਣ ਦਾ ਹੁਕਮ ਜਾਰੀ ਕੀਤਾ ਹੈ।

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਝੀਡਾ ਤੇ ਨਲਵੀ ਧੜੇ ਹੋਏ ਇਕੱਠੇ

ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਸ੍ਰ. ਦੀਦਾਰ ਸਿੰਘ ਨਲਵੀ ਅਤੇ ਜਗਦੀਸ਼ ਸਿੰਘ ਝੀਡਾ ਗਰੁੱਪ ਇਕੱਠੇ ਹੋ ਗਏ ਹਨ ਅਤੇ ਅਗਲੀ ਰਣਨੀਤੀ ਉਲੀਕਣ ਬਾਰੇ 6 ਜੁਲਾਈ ਨੂੰ ਕੈਥਲ ਵਿਚ ਰਾਜ ਭਰ ਦੇ ਸਿੱਖ ਪ੍ਰਤੀਨਿਧੀਆਂ ਦੀ ਕਨਵੈਨਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।