Tag Archive "dr-daljeet-singh"

ਕੇਜਰੀਵਾਲ ਤਾਨਾਸ਼ਾਹ ਬਣੇ : ਡਾ. ਗਾਂਧੀ

ਚੰਡੀਗੜ੍ਹ(18 ਜੁਲਾਈ, 2015): ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵਿੱਚ ਪਈ ਫੁੱਟ ਅਤੇ ਬਗਾਵਤ ਤੋਂ ਬਾਅਦ ਪਾਰਟੀ ਦੀ ਪੰਜਾਬ ਇਕਾਈ ਵਿੱਚ ਉੱਠੀਆਂ ਬਗਾਵਤੀ ਸੁਰਾਂ ਹੋਰ ਉੱਚੀਆਂ ਹੁੰਦੀਆਂ ਜਾ ਰਹੀਆਂ ਹਨ। ਪਾਰਟੀ ਦੀ ਪੰਜਾਬੀ ਇਕਾਈ ਦੇ ਆਗੂ ਸੁੱਚਾ ਸਿੰਘ ਛੋਟੇਪੁਰ ਅਤੇ ਪੰਜਾਬ ਇਕਾਈ ਦੇ ਮਾਮਲਿਆਂ ਦੇ ਇਨਚਾਰਜ਼ ਸੰਜ਼ੇ ਸਿੰਘ ਦੀ ਕਾਰਜ਼ਸ਼ੈਲੀ 'ਤੇ ਕਿੰਤੂ ਕਰਨ ਵਾਲੇ ਡਾ. ਦਲਜੀਤ ਸਿੰਘ ਨੂੰ ਪਾਰਟੀ ਨੇ ਬਾਅਦ ਦਾ ਰਾਹ ਵਿਖਾ ਦਿੱਤਾ ਹੈ।

ਆਮ ਆਦਮੀ ਪਾਰਟੀ ਦੀ ਕੇਂਦਰੀ ਕਮਾਨ ਨੇ ਡਾ. ਦਲਜੀਤ ਸਿੰਘ ਨੂੰ ਪਾਰਟੀ ‘ਚੋਂ ਕੱਢਿਆ

ਆਮ ਆਦਮੀ ਪਾਰਟੀ ਦੀ ਕੇਂਦਰੀ ਹਾਈ ਕਮਾਨ ਵਲੋਂ ਡਾ. ਦਲਜੀਤ ਸਿੰਘ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਉਹ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਨ। ਉਨ੍ਹਾਂ ਨੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ 'ਤੇ ਚੋ ਣਲੜੀ ਸੀ, ਪਰ ਉਹ ਹਾਰ ਗਏ ਸਨ।

ਆਮ ਆਦਮੀ ਪਾਰਟੀ ਦੇ ਡਾ. ਦਲਜੀਤ ਸਿੰਘ ਨੂੰ ਪਾਰਟੀ ਆਗੂਆਂ ਖਿਲਾਫ ਬੋਲਣ ‘ਤੇ ਕਾਰਨ ਦੱਸੋ ਨੋਟਿਸ ਜਾਰੀ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਕਾਰਜ਼ਕਾਰਣੀ ਦੇ ਮੈਂਬਰ ਅਤੇ ਅਨੁਸ਼ਾਸ਼ਨੀ ਕਮੇਟੀ ਦੇ ਮੁਖੀ ਡਾ. ਦਲਜੀਤ ਸਿੰਘ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

ਸੁੱਚਾ ਸਿੰਘ ਛੋਟੇਪੁਰ ਪਾਰਟੀ ਵਿੱਚ ਧੜੇਬੰਦੀ ਪੈਦਾ ਕਰ ਰਹੇ ਹਨ: ਡਾ. ਦਲਜੀਤ ਸਿੰਘ

ਪੰਜਾਬ ਵਿੱਚ ਪਿਛਲੀਆਂ ਲੋਕ ਸਭਾ ਚੋਣਾਂ ਵਿੱ ਚਚਾਰ ਸੀਟਾਂ ਜਿੱਤ ਕੇ ਆਪਣਾ ਆਧਾਰ ਕਾਇਮ ਕਰਨ ਵਾਲੀ ਆਮ ਆਦਮੀ ਪਾਰਟੀ ਪੰਜਾਬੀ ਇਕਾਈ ਦੀ ਲੀਡਰਸ਼ਿਪ ਵਿੱਚ ਪੈਦਾ ਹੋਈ ਅੰਦਰੂਨੀ ਖਿੱਚੋਤਾਣ ਵੱਧਦੀ ਜਾ ਰਹੀ ਹੈ।ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਡਾ. ਦਲਜੀਤ ਸਿੰਘ ਨੇ ਦੋਸ਼ ਲਾਇਆ ਕਿ ਸੁੱਚਾ ਸਿੰਘ ਛੋਟੇਪੁਰ ਪਾਰਟੀ ਵਿੱਚ ਧੜੇਬੰਦੀ ਪੈਦਾ ਰਹੇ ਹਨ ਅਤੇ ਸਾਰੇ ਜ਼ਿਲ੍ਹਿਆਂ ’ਚ ਪਾਰਟੀ ਦੇ ਬਰਾਬਰ ਧੜੇ ਖੜ੍ਹੇ ਕਰ ਰਹੇ ਹਨ ।