Tag Archive "dr-dharamveer-gandhi"

ਕਿਤਾਬਾਂ ਤੇ ਤਸਵੀਰਾਂ ਕਾਰਨ ਉਮਰ ਕੈਦ ਮਾਮਲੇ ਤੇ ਸਿੱਖ ਤੇ ਖੱਬੇ ਪੱਖੀ ਜਥੇਬੰਦੀਆਂ ਨੇ ਸਾਂਝਾ ਵਿਰੋਧ ਦਰਜ ਕਰਵਾਇਆ

ਅੱਜ ਇਥੇ ਪੰਜਾਬ ਦੀਆਂ ਖੱਬੇ ਪੱਖੀ ਤੇ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਉਤੇ ਇਕ ਕਨਵੈਨਸ਼ਨ ਕੀਤੀ ਗਈ, ਜਿਸ ਵਿਚ ਨਵਾਂ ਸ਼ਹਿਰ ਦੀ ਇਕ ਅਦਾਲਤ ਵੱਲੋਂ ਤਿੰਨ ਸਿੱਖ ਨੌਜਵਾਨਾਂ ਨੂੰ ਸਿਰਫ ਕਿਤਾਬਾਂ, ਪਰਚੇ, ਰਸਾਲੇ ਅਤੇ ਤਸਵੀਰਾਂ ਮਿਲਣ ਅਤੇ ਬਿਜਲ ਸੱਥ ਤੇ ਕੁਝ ਸਤਰਾਂ ਤੇ ਨਾਅਰੇ ਲਿਖਣ ਬਦਲੇ ਉਮਰ ਕੈਦ ਦੀ ਸਜ਼ਾ ਸੁਣਾਉਣ ਤੇ ਰੋਸ ਜ਼ਾਹਰ ਕੀਤਾ ਗਿਆ।

ਕੈਪਟਨ ਵਲੋਂ ਦਰਿਆਈ ਪਾਣੀਆਂ ਵਿੱਚ ਕੇਂਦਰ ਦੀ ਦਖਲਅੰਦਾਜ਼ੀ ਦੀ ਮੰਗ ਪੰਜਾਬ ਦੇ ਹਿੱਤਾਂ ਨਾਲ ਧੋਖਾ: ਗਾਂਧੀ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਾਵੀ ਬਿਆਸ ਦਰਿਆਈ ਪਾਣੀ ਦੀ ਸੰਭਾਲ ਲਈ ਕੱਲ ਮੀਡਿਆ ਸਾਹਮਣੇ ਕੇਂਦਰ ਤੋਂ ਮੰਗ ਕੀਤੀ ਮੰਗ ਨੂੰ ਪਟਿਆਲਾ ਤੋਂ ...

ਚੰਡੀਗੜ੍ਹ ‘ਚ ਪੰਜਾਬੀ ਭਾਸ਼ਾ ਬਾਰੇ ਹੋਏ ਰੋਸ ਪ੍ਰਦਰਸ਼ਨ ‘ਚ ਡਾ. ਧਰਮਵੀਰ ਗਾਂਧੀ ਦੇ ਵਿਚਾਰ (ਵੀਡੀਓ)

ਚੰਡੀਗੜ੍ਹ ਪੰਜਾਬੀ ਮੰਚ ਦੇ ਸੱਦੇ 'ਤੇ 1 ਨਵੰਬਰ ਨੂੰ ਚੰਡੀਗੜ੍ਹ ਦੇ ਸੈਕਟਰ 17 'ਚ ਪੰਜਾਬੀ ਭਾਸ਼ਾ ਦੇ ਹੱਕ 'ਚ ਹੋਏ ਰੋਸ ਪ੍ਰਦਰਸ਼ਨ 'ਚ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਵਲੋਂ ਦਿੱਤੇ ਗਏ ਭਾਸ਼ਣ ਦੀ ਵੀਡੀਓ ਰਿਕਾਰਡਿੰਗ:

ਸੰਸਦ ਮੈਂਬਰ ਡਾ: ਗਾਂਧੀ ਵੱਲੋਂ ਪੰਜਾਬ ਸਰਕਾਰ ‘ਤੇ ਕਮਜ਼ੋਰ ਵਰਗਾਂ ਨਾਲ ਧੋਖਾਧੜੀ ਦੇ ਦੋਸ਼

ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਘਰ ਦੇਣ ਦੀ ਸਕੀਮ ਦਾ ਇਸ਼ਤਿਹਾਰ ਦੇ ਕੇ ਗਰੀਬ ਵਰਗ ਨਾਲ ਧੋਖਾ ਕਰਦੇ ਹੋਏ ਗੁੰਮਰਾਹ ਕਰਕੇ ਸਰਮਾਏਦਾਰਾਂ, ਬਿਲਡਰਾਂ ਅਤੇ ਆਪਣੇ ਚਹੇਤਿਆਂ ਨੂੰ ਬਚਾਉਣਾ ਚਾਹੁੰਦੀ ਹੈ, ਇਹ ਦੋਸ਼ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਲਾਏ ਙ ਉਨ੍ਹਾਂ ਕਿਹਾ ਕਿ ਪਾਪਰਾ ਐਕਟ ਅਧੀਨ ਪੰਜਾਬ ਸਰਕਾਰ ਨੇ ਸਾਲ 2008 ਵਿੱਚ ਮੰਨਿਆ ਕਿ ਪੰਜਾਬ ਦੇ 12 ਲੱਖ ਬੇਘਰ ਲੋਕਾਂ ਵਿਚੋਂ 10 ਲੱਖ ਆਰਥਿਕ ਤੌਰ 'ਤੇ ਕੰਮਜ਼ੋਰ ਵਰਗਾਂ ਦੇ ਪਰਿਵਾਰਾਂ ਨੂੰ ਸਸਤੇ 10 ਲੱਖ ਘਰਾਂ ਦੀ ਲੋੜ ਹੈ ਜਿਸ ਕਾਰਨ ਪ੍ਰਾਈਵੇਟ ਬਿਲਡਰਾਂ, ਕੰਪਨੀਆਂ ਅਤੇ ਆਪਣੇ ਚਹੇਤਿਆਂ ਨੂੰ ਮੋਟੀਆਂ ਰਿਆਇਤਾਂ ਦੇ ਕੇ 5 ਤੋਂ 10 ਫੀਸਦੀ ਈ.ਡਬਲਿਯੂ.ਐਸ. ਕੋਟੇ ਅਧੀਨ ਘਰ/ਫਲੈਟ ਨਕਸ਼ਿਆਂ ਵਿੱਚ ਰਿਜ਼ਰਵ ਰਖਵਾਏ ਗਏ।

ਖ਼ਾਲਿਸਤਾਨ ਦੇ ਮੁੱਦੇ ’ਤੇ ਲੋਕ ਸਭਾ ਵਿੱਚ ਬਹਿਸ ਕੀਤੀ ਜਾਣੀ ਚਾਹੀਦੀ ਹੈ: ਡਾ. ਗਾਂਧੀ

ਜਮਹੂਰੀਅਤ ਵਿੱਚ ਹਰ ਸ਼ਖ਼ਸ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਹੱਕ ਹੈ ਅਤੇ ਜੇਕਰ ਕੋਈ ਖ਼ਾਲਿਸਤਾਨ ਦਾ ਮੁੱਦਾ ਉਠਾਉਂਦਾ ਹੈ ਤਾਂ ਸੰਵਿਧਾਨਕ ਦਾਇਰੇ ਵਿੱਚ ਉਸ ’ਤੇ ਚਰਚਾ ਕੀਤੀ ਜਾਣੀ ਬਣਦੀ ਹੈ। ਖ਼ਾਲਿਸਤਾਨ ਦੇ ਮੁੱਦੇ ’ਤੇ ਲੋਕ ਸਭਾ ਵਿੱਚ ਬਹਿਸ ਕੀਤੀ ਜਾਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਇੱਕ ਸਮਗਾਮ ਦੌਰਾਨ ਕੀਤਾ।

ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਗਿਆ: ਡਾ. ਗਾਂਧੀ

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਤੋਂ ਹੀ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ। ਪੰਜਾਬ ਦਾ ਪਾਣੀ ਧੱਕੇ ਨਾਲ ਬਿਨਾਂ ਕੋਈ ਮੁੱਲ ਦਿੱਤੇ ਗੁਆਂਢੀ ਸੂਬਿਆਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇ ਕੇ ਪੰਜਾਬ ਨੂੰ ਨਾ ਸਿਰਫ਼ ਆਰਥਿਕ ਪੱਖੋਂ ਕੰਗਾਲ ਕੀਤਾ ਹੈ ਸਗੋਂ ਪੰਜਾਬ ਦੇ ਕਿਸਾਨਾਂ ਟਿਉੂਬਵੈਲਾਂ ’ਤੇ ਨਿਰਭਰ ਬਣਾ ਕੇ ਕਰਜ਼ਾਈ ਬਣਾਇਆ ਹੈ ਅਤੇ ਖੁਦਕੁਸ਼ੀਆਂ ਲਈ ਮਜਬੂਰ ਕੀਤਾ ਹੈ।

ਖਾਲਿਸਤਾਨ ਦੇ ਮੁੱਦੇ ਤੇ ਖੁੱਲ ਕੇ ਬਹਿਸ ਹੋਵੇ: ਡਾ. ਧਰਮਵੀਰ ਗਾਂਧੀ

ਪਟਿਆਲਾ: ਆਮ ਆਦਮੀ ਪਾਰਟੀ ਤੋਂ ਬਰਖਾਸਤ ਕੀਤੇ ਗਏ ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਬੀਤੇ ਐਤਵਾਰ ਨੂੰ ਕਿਹਾ ਕਿ ਖਾਲਿਸਤਾਨ ਦੇ ਮੁੱਦੇ ਤੇ ਬਿਨਾਂ ਕਿਸੇ ਦਬਾਅ ਦੇ ਖੁੱਲ ਕੇ ਬਹਿਸ ਹੋਣੀ ਚਾਹੀਦੀ ਹੈ ਕਿਉਂਕਿ ਇਹ ਮੁੱਦਾ ਸਮਾਜ ਦੇ ਇੱਕ ਵੱਡੇ ਹਿੱਸੇ ਨਾਲ ਜੁੜਿਆ ਹੋਇਆ ਹੈ।

ਸੰਸਦ ਮੈਂਬਰ ਡਾ. ਗਾਂਧੀ ਅਤੇ ਖਾਲਸਾ ਦੀ ਅਗਵਾਈ ਵਿੱਚ ਬਣਿਆ ‘ਆਮ ਆਦਮੀ ਵਲੰਟੀਅਰਜ਼ ਫਰੰਟ’

ਪਟਿਆਲਾ ਤੋਂ ‘ਆਪ’ ਦੇ ਸੰਸਦ ਮੈਂਬਰ ਧਰਮਵੀਰ ਗਾਂਧੀ ਤੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਸ਼ੁਰੂਆਤੀ ਦੌਰ ਵਿੱਚ ਪੱਕੇ ਪੈਰੀ ਕਰਨ ਵਾਲੇ ਸੂਬੇ ਭਰ ਤੋਂ ਆਏ ਵਾਲੰਟੀਅਰਜ਼ ਨੇ ‘ਆਪ’ ’ਤੇ ਸਿਧਾਂਤਾਂ ਤੋਂ ਭਟਕ ਜਾਣ ਦਾ ਦੋਸ਼ ਲਾਉਂਦਿਆ ਸਥਾਨਕ ਦੇਸ਼ ਭਗਤ ਯਾਦਗਰ ਹਾਲ ਵਿੱਚ ਮੀਟਿੰਗ ਕੀਤੀ।

ਆਮ ਆਦਮੀ ਪਾਰਟੀ ਦੇ ਡਾ. ਗਾਂਧੀ ਨੇ ਅਨੁਸ਼ਾਸ਼ਨੀ ਕਮੇਟੀ ਅੱਗੇ ਪੇਸ਼ ਹੋਣ ਤੋਂ ਕੀਤਾ ਇਨਕਾਰ

ਆਮ ਆਦਮੀ ਪਾਰਟੀ ਦੀ ਕੇਂਦਰੀ ਲੀਡਰਸਿਪ ਨਾਲ ਮਤਭੇਦਾਂ ਕਰਕੇ ਅਨੁਸ਼ਾਸ਼ਨੀ ਕਾਰਵਾਈ ਦਾ ਸਾਹਮਣਾ ਕਰਨ ਵਾਲੇ ਪਟਿਆਲਾ ਤੋਂ ਚੁਣੇ ਗਏ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਕੇਂਦਰੀ ਅਨੁਸ਼ਾਸਨੀ ਕਮੇਟੀ ਕੋਲ ਪੇਸ਼ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸ ਨੂੰ ਦਿੱਲੀ ਲੀਡਰਸ਼ਿਪ ’ਤੇ ਵਿਸ਼ਵਾਸ ਨਹੀਂ ਹੈ, ਉਹ ਚਾਹੁੰਦੇ ਹਨ ਜੋ ਪਾਰਟੀ ਦਾ ਅੰਦਰੂਨੀ ਲੋਕਪਾਲ ਹੈ ਉਹ ਉਸ ਦੀ ਸੁਣਵਾਈ ਕਰੇ, ਜਿਸ ਕੋਲ ਉਹ ਕਿਸੇ ਵੇਲੇ ਵੀ ਪੇਸ਼ ਹੋਣ ਲਈ ਤਿਆਰ ਹਨ। ਪਾਰਟੀ ਦਾ ਅੰਦਰੂਨੀ ਲੋਕਪਾਲ ਐਡਮਿਰਲ ਰਾਮ ਦਾਸ ਬਣਾਇਆ ਹੋਇਆ ਹੈ।

ਯੋਗਿੰਦਰ ਯਾਦਵ ਨੇ ਡਾ. ਗਾਂਧੀ ਨਾਲ ਕੀਤੀ ਮੁਲਾਕਾਤ

ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਯੋਗਿੰਦਰ ਯਾਦਵ ਅੱਜ ਪਾਰਟੀ 'ਚੋਂ ਮੁਅੱਤਲ ਪਟਿਆਲਾ ਤੋਂ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੂੰ ਮਿਲਣ ਉਨ੍ਹਾਂ ਦੇ ਘਰ ਆਏ। ਦੋਹਾਂ ਆਗੂਆਂ 'ਚ ਕਾਫ਼ੀ ਦੇਰ ਗੱਲਬਾਤ ਹੋਈ ।

Next Page »