Tag Archive "dr-gurmeet-singh-sidhu"

ਨਵੀਂ ਕਿਤਾਬ ਸਿੱਖ ਦ੍ਰਿਸ਼ਟੀ ਦਾ ਗੌਰਵ ਪੰਜਾਬੀ ਯੂਨੀਵਰਸਿਟੀ ਵਿਖੇ ਪਾਠਕਾਂ ਦੀ ਝੋਲੀ ਪਾਈ

ਮੌਲਿਕ ਚਿੰਤਨ ਦੇ ਖੇਤਰ ਵਿਚ ਆਪਣੀਆਂ ਨਿਵੇਕਲੀਆਂ ਪੈੜਾਂ ਪਾਉਣ ਵਾਲੇ ਉੱਘੇ ਸਿੱਖ ਚਿੰਤਕ ਡਾ. ਗੁਰਭਗਤ ਸਿੰਘ ਦੇ ਲੇਖਾਂ ਦੀ ਕਿਤਾਬ 18 ਅਪਰੈਲ, 2019 ਨੂੰ ਪੰਜਾਬੀ ਯੂਨੀਵਰਸਿਟੀ ਵਿਖੇ ਜਾਰੀ ਕੀਤੀ ਗਈ। “ਸਿੱਖ ਦ੍ਰਿਸ਼ਟੀ ਦਾ ਗੌਰਵ (ਪੱਛਮੀ, ਇਸਲਾਮੀ ਤੇ ਬ੍ਰਾਹਮਣੀ ਚਿੰਤਨ ਦੇ ਸਨਮੁਖ)” ਸਿਰਲੇਖ ਹੇਠ ਛਪੀ ਇਹ ਕਿਤਾਬ ਪ੍ਰਸਿੱਧ ਸਿੱਖ ਰਾਜਨੀਤਕ ਵਿਸ਼ਲੇਸ਼ਕ ਤੇ ਲੇਖਕ ਸ. ਅਜਮੇਰ ਸਿੰਘ ਵਲੋਂ ਸੰਪਾਦਿਤ ਕੀਤੀ ਗਈ ਹੈ।

ਸਾਬਤ ਰਹੇ ਸਿੱਖ ਸੂਰਤ (ਚੁਣੌਤੀਆਂ ਅਤੇ ਸੰਭਾਵਨਾਵਾਂ) ਲੇਖਕ: ਡਾ. ਗੁਰਮੀਤ ਸਿੰਘ ਸਿੱਧੂ

ਮਾਡਰਨ ਜੀਵਨ ਸ਼ੈਲੀ ਅਪਣਾਉਣ ਨਾਲ ਸਿੱਖਾਂ ਦੇ ਇਕ ਖਾਸ ਵਰਗ ਨੇ ਸਿੱਖ ਪਛਾਣ ਦੇ ਚਿੰਨ੍ਹਾਂ ਦਾ ਤਿਆਗ ਕਰਨਾ ਸ਼ੁਰੂ ਕਰ ਦਿੱਤਾ ਹੈ। ਸਿੱਖਾਂ ਵਿਚ ਪੈਦਾ ਹੋ ਰਿਹਾ ਇਹ ਰੁਝਾਨ ਇਸ ਕਰਕੇ ਹੋਰ ਗੰਭੀਰ ਬਣ ਜਾਂਦਾ ਹੈ ਕਿਉਂਕਿ ਇਹ ਵਰਗ ਆਪਣੇ ਆਪ ਨੂੰ ਸਿੱਖ ਸਿਧਾਂਤਾਂ ਮੁਤਾਬਕ ਸਹੀ ਸਿੱਧ ਕਰਨ ਦੀ ਵਕਾਲਤ ਵੀ ਕਰਦਾ ਹੈ। ਜਦੋਂ ਕਿ ਸਿੱਖਾਂ, ਖਾਸ ਕਰਕੇ ਨੌਜਵਾਨਾਂ ਵਿਚੋਂ ਜਿਹਨਾਂ ਨੇ ਆਪਣੇ ਕੇਸ ਕਟਵਾਏ ਹੋਏ ਹਨ ਉਹ ਜਿਆਦਾਤਰ ਫੈਸ਼ਨ ਜਾਂ ਵੇਖੋ-ਵੇਖੀ ਵਿਚ ਅਜਿਹਾ ਕਰਦੇ ਹਨ ਪ੍ਰੰਤੂ ਇਸ ਬਾਰੇ ਪੁੱਛਣ 'ਤੇ ਉਹ ਬਹਾਨੇ ਜਾਂ ਤੁੱਛ ਜਿਹੇ ਕਾਰਨ ਦੱਸਦੇ ਹਨ।

ਪੰਜਾਬ ਵਿਚੋਂ ਨਸ਼ੇ ਕਿਵੇਂ ਖਤਮ ਹੋਣ ? (ਲੇਖਕ: ਡਾ. ਗੁਰਮੀਤ ਸਿੰਘ ਸਿੱਧੂ)

ਪੰਜਾਬ ਵਿਚ ਨਸ਼ਾ ਨਵਾਂ ਨਹੀਂ ਹੈ ਪਰ ਨਸ਼ੇ ਬਦਲ ਗਏ ਹਨ। ਸਮੇਂ ਦੇ ਬਦਲਾਅ ਨਾਲ ਨਸ਼ੇ ਦੀ ਵਰਤੋਂ ਕਰਨ ਵਾਲਾ ਵਰਗ ਅਤੇ ਇਨ੍ਹਾਂ ਦੇ ਤਸਕਰ ਵੀ ਬਦਲ ਗਏ ਹਨ। ਨਵੇਂ ਨਸ਼ੇ ਜਿੰਨੇ ਭਿਆਨਕ ਹਨ ਓਨਾ ਹੀ ਵੱਡਾ ਇਨ੍ਹਾਂ ਦਾ ਕਾਰੋਬਾਰ ਹੈ। ਪਰ ਇਕ ਗੱਲ ਸਮਝ ਤੋਂ ਬਾਹਰ ਹੈ ਕਿ ਆਰਥਿਕ ਤੌਰ 'ਤੇ ਕੰਗਾਲ ਹੁੰਦੇ ਜਾ ਰਹੇ ਪੰਜਾਬ ਵਿਚ ਇਕ ਪਾਸੇ ਕਿਸਾਨ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖ਼ੁਦਕੁਸ਼ੀਆਂ ਕਰ ਰਹੇ ਹਨ ਤੇ ਦੂਸਰੇ ਪਾਸੇ ਪੰਜਾਬ ਦੇ ਨੌਜਵਾਨ ਮਹਿੰਗੇ ਨਸ਼ੇ (ਚਿੱਟੇ) ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਨਸ਼ੇ ਦੀ ਵਾਧੂ ਵਰਤੋਂ ਜਾਂ ਤੋਟ ਨਾਲ ਹੋ ਰਹੀਆਂ ਮੌਤਾਂ ਪੰਜਾਬ ਦੇ ਕਾਲੇ ਭਵਿੱਖ ਦੀ ਤਸਵੀਰ ਪੇਸ਼ ਕਰ ਰਹੀਆਂ ਹਨ।

ਪੰਜਾਬੀ ਯੂਨੀਵਰਸਿਟੀ ਵਿਚ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਅੱਜ 'ਸਿੱਖਿਆ ਅਤੇ ਰਾਸ਼ਟਰਵਾਦ' ਵਿਸ਼ੇ 'ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਸਿੱਖ ਚਿੰਤਕ ਭਾਈ ਅਜਮੇਰ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ (ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਅਤੇ ਡਾ. ਸਿਕੰਦਰ ਸਿੰਘ (ਇੰਚਾਰਜ, ਪੰਜਾਬੀ ਵਿਭਾਗ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਮੁੱਖ ਬੁਲਾਰੇ ਦੇ ਤੌਰ 'ਤੇ ਸ਼ਾਮਿਲ ਹੋਏ।

ਵਿਵਾਦਿਤ ਕਿਤਾਬ ਦੇ ਸੰਧਰਬ ਵਿਚ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਵਿਚਾਰ ਚਰਚਾ 9 ਮਈ ਨੂੰ

ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੋਇਆ ਪੰਜਾਬੀ ਯੂਨੀਵਰਸਿਟੀ ...

12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਬਾਰੇ ਤੱਥ ਪੜਚੋਲ ਕਮੇਟੀ ਦੀ ਪੂਰੀ ਰਿਪੋਰਟ ਪੜ੍ਹੋ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਖੜੇ ਹੋਏ ਵਿਵਾਦ ਸਬੰਧੀ ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ...

ਮਿਥਹਾਸ ਨੂੰ ਇਤਿਹਾਸ ਅਤੇ ਇਤਿਹਾਸ ਦੇ ਤੱਥਾਂ ਦੀ ਤੋੜ-ਭੰਨ ਕਰਦੀ ਹੈ 12ਵੀਂ ਦੀ ਨਵੀਂ ਕਿਤਾਬ: ਤੱਥ ਪੜਚੋਲ ਕਮੇਟੀ

ਚੰਡੀਗੜ੍ਹ: ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ...

ਖਾਸ ਗਲਬਾਤ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਤਾਬ ‘ਚੋਂ ਸਿੱਖ ਇਤਿਹਾਸ ਕੱਡਣਾ ਡੂੰਘੀ ਸਾਜ਼ਿਸ ਦਾ ਹਿੱਸਾ: ਡਾ. ਗੁਰਮੀਤ ਸਿੰਘ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋ ਜਾਰੀ ਕੀਤੀ 12ਵੀਂ ਜਮਾਤ ਲਈ ਇਤਿਹਾਸ ਦੀ ਕਿਤਾਬ ਵਿੱਚੋ ਸਿੱਖ ਇਤਿਹਾਸ ਨੂੰ ਕੱਡਣ ਦਾ ਮਾਮਲਾ ਪੰਜਾਬ ਭਰ ਵਿੱਚ ਚਲ ਰਿਹਾ ਹੈ। ਇਸ ਸਬੰਧੀ ਸਿੱਖ ਸਿਆਸਤ ਵੱਲੋ ਡਾ. ਗੁਰਮੀਤ ਸਿੰਘ (ਮੁਖੀ, ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਮਹਿਕਮਾ, ਪੰਜਾਬੀ ਯੂਨੀਵਰਸਿਟੀ ਪਟਿਆਲਾ) ਨਾਲ ਖਾਸ ਗਲਬਾਤ ਕੀਤੀ ਗਈ। ਇਹ ਗਲਬਾਤ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਝੀ ਕਰ ਰਹੇ ਹਾਂ।

ਮਾਮਲਾ 12ਵੀਂ ਦੀ ਇਤਿਹਾਸ ਕਿਤਾਬ ਦਾ; ਭਗਤ ਨਾਮਦੇਵ ਜੀ ਦੇ ਗੁਰਦੁਆਰੇ ਨੂੰ ਦਰਸਾਇਆ ਮੰਦਿਰ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਲਈ ਤਿਆਰੀ ਕੀਤੀ ਇਤਿਹਾਸ ਦੀ ਕਿਤਾਬ ਬਾਰੇ ਪੈਦਾ ਹੋਏ ਵਿਵਾਦ ਦੌਰਾਨ ਗੁਰਗਿਆਨ ਇੰਸਟੀਚਿਊਟ ਫਾਰ ਹਿਊਮਨ ਕਨਸਰਨਜ਼, ਪਟਿਆਲਾ ...

ਖਾਸ ਰਿਪੋਰਟ: ਨਾਨਕ ਸ਼ਾਹ ਫਕੀਰ ਵਿਵਾਦਤ ਫਿਲਮ ਖਿਲਾਫ ਰੋਸ ਵਧਿਆ; ਪੰਥਕ ਸਖਸ਼ੀਅਤਾਂ ਨੇ ਫਿਲਮ ਰੱਦ ਕੀਤੀ

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।

Next Page »