Tag Archive "dr-jasveer-singh"

ਰਾਜਹੀਣ ਅਤੇ ਤਾਕਤਹੀਣ ਸਿੱਖਾਂ ਸਾਹਮਣੇ ਕਰਤਾਰਪੁਰ ਲਾਂਘੇ  ਦਾ ਮਸਲਾ: ਹੰਨ੍ਹਾ ਅਰੈਂਡ ਦੇ ਹਵਾਲੇ ਨਾਲ

ਪ੍ਰਸਿੱਧ ਰਾਜਨੀਤੀਕ ਸਿਧਾਂਤਕਾਰ ‘ਹੰਨ੍ਹਾ ਅਰੈਂਡ’ ਮੌਜੂਦਾ ਦੁਨੀਆ ਵਿੱਚ ਕੁਝ ਖਾਸ ਤਰਾਂ ਦੇ ਲੋਕਾਂ ਦੀ ਹਾਲਤ ਉੱਤੇ ਵਿਚਾਰ ਦਿੰਦਿਆਂ ਲਿਖਿਆ ਹੈ ਕਿ “ਜੈਸੀ ਦੁਰਘਟਨਾ ਨੇ ਮੋਜੂਦਾ ਸਮੇਂ ਵਿੱਚ ‘ਬੇਘਰੇ’ ਹੋਣ ਅਤੇ ‘ਜੜਾਂ ਤੋਂ ਹੀਣੇ’ ਹੋਣ ਦੀ ਡੂੰਘੀ ਭਾਵਨਾ ਵੱਡੇ ਪੱਧਰ ਉੱਤੇ ਪੈਦਾ ਕੀਤੀ ਹੈ। ਜਿਹੜੇ ਲੋਕ ਇਹਨਾਂ ਹਾਲਾਤਾਂ ਤੋਂ ਪੀੜਤ ਹੋਏ ਹਨ “ਤਾਕਤਹੀਣਤਾ ਦਾ ਅਹਿਸਾਸ” ਉਨ੍ਹਾਂ ਦੀਆਂ ਜਿੰਦਗੀਆਂ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਹੰਨ੍ਹਾ ਅਰੈਂਡ ਨੇ ਇਹਨਾਂ ਲੋਕਾਂ ਲਈ ਜਰਮਨ ਭਾਸ਼ਾ ਦਾ ਸ਼ਬਦ “Heimatlosen” ਵਰਤਿਆ ਹੈ ਜਿਸ ਦਾ ਭਾਵ ‘ਰਾਜਹੀਣਤਾ’ ਦੀ ਹਾਲਤ ਤੋਂ ਹੈ ਜੋ ਜੰਗੀ ਵਰਤਾਰੇ ਦੇ ਨਤੀਜੇ ਵਜੋਂ ਕੁੱਝ ਲੋਕਾਂ ਜਾਂ ਸਮੂਹਾਂ ਦੀ ਰਾਜਨੀਤੀਕ ਹੋਣੀ ਬਣ ਜਾਂਦੀ ਹੈ।

ਗੁਰੂ ਗ੍ਰੰਥ ਸਾਹਿਬ ਦੀ ਸੱਤਾ ਅਤੇ ਸਿੱਖ ਪੰਥ (ਲੇਖਕ: ਡਾ. ਜਸਵੀਰ ਸਿੰਘ)

ਸਿੱਖ ਪੰਥ ਦੇ ‘ਸੱਚ’ ਨੂੰ ਉਪਜਾਉਣ, ਇਸ ਨੂੰ ਵੰਡਣ, ਇਸ ਦੀ ਰਾਖੀ ਕਰਨ ਅਤੇ ਇਸ ਨੂੰ ਮੌਜੂਦਾ ਰਾਜਨੀਤਕ ਸੰਦਰਭ ਵਿਚ ਇਕ ‘ਕੌਮ’ ਵਜੋਂ ਪਛਾਣ ਦੇਣ ਵਾਲੀਆਂ ਹਰੇਕ ਤਰ੍ਹਾਂ ਦੀਆਂ ਸੰਸਥਾਵਾਂ ਅਤੇ ਸੰਗਠਨ ਇਕ ਗੁੱਝੇ ਹਮਲੇ ਦੀ ਮਾਰ ਹੇਠ ਹਨ। ਇਹ ਵਰਤਾਰਾ ਨਵਾਂ ਨਹੀਂ ਹੈ। ਗੁਰੂ ਸਾਹਿਬਾਨਾਂ ਦੇ ਸਮੇਂ ਤੋਂ ਹੀ ਇਸ ਤਰ੍ਹਾਂ ਦੇ ਹਮਲੇ ਬਦਲਵੇਂ ਰੂਪ ਵਿਚ ਹੁੰਦੇ ਆ ਰਹੇ ਹਨ।

ਸਿੱਖ ਖੋਜਕਾਰੀ ਨੂੰ ਭਾਰਤੀ ਅਕਾਦਮਿਕ ਗੁਲਾਮੀ ਤੋਂ ਅਜ਼ਾਦ ਕਰਵਾਉਣ ਦਾ ਐਲਾਨ ਹੈ ‘ਸਿੱਖਾਂ ਦੀ ਸਿਧਾਂਤਕ ਘੇਰਾਬੰਦੀ’

ਸਰਦਾਰ ਅਜਮੇਰ ਸਿੰਘ ਦੀ ਪੰਜਵੀਂ ਕਿਤਾਬ ‘ਸਿੱਖਾਂ ਦੀ ਸਿਧਾਂਤਕ ਘੇਰਾਬੰਦੀ’ ਜਿੱਥੇ ਭਾਰਤੀ ਰਾਜ ਵਲੋਂ ਰਾਜਨੀਤਕ ਤਾਕਤ ਦੀ ਮਨੁੱਖੀ ਮਨਾਂ ਨੂੰ ਕਾਬੂ ਕਰਨ ਦੀ ਵਿਧੀ ਦੀ ਸਿੱਖਾਂ ਉਤੇ ਵਰਤੋਂ ਕਰਨ ਦੇ ਅਮਲ ਨੂੰ ਸਮਝਾਉਂਦੀ ਹੈ, ਉਥੇ ਸਿੱਖ ਖੋਜਕਾਰੀ ਨੂੰ ਭਾਰਤੀ ਅਕਾਦਮਿਕ ਗੁਲਾਮੀ ਤੋਂ ਅਜ਼ਾਦ ਹੋ ਕੇ ਸਿੱਖ ਗਿਆਨ ਪ੍ਰਬੰਧ ਉਤੇ ਕੇਂਦਰਿਤ ਹੋਣ ਦਾ ਸੱਦਾ ਦਿੰਦੀ ਹੈ।