Tag Archive "dr-navjot-kaur-sidhu"

ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਚੋਣ ਲੜਨਗੇ; ਪਤਨੀ ਨੇ ਆਪਣੀ ਸੀਟ ਦਿੱਤੀ

ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਵਜੋਂ ਚੋਣ ਲੜਣਗੇ। ਇਹ ਖ਼ੁਲਾਸਾ ਬੁੱਧਵਾਰ ਉਨ੍ਹਾਂ ਦੀ ਪਤਨੀ ਤੇ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਕੀਤਾ।

ਪਰਗਟ ਸਿੰਘ ਅਤੇ ਨਵਜੋਤ ਕੌਰ ਸਿੱਧੂ ਕਾਂਗਰਸ ਵਿੱਚ ਸ਼ਾਮਲ, ਸਿੱਧੂ ਵੀ ਹੋਣਗੇ ਸ਼ਾਮਲ

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਸਾਬਕਾ ਅਕਾਲੀ ਆਗੂ ਪਰਗਟ ਸਿੰਘ ਅਤੇ ਭਾਜਪਾ ਦੀ ਸਾਬਕਾ ਆਗੂ ਡਾ. ਨਵਜੋਤ ਕੌਰ ਸਿੱਧੂ ਕੱਲ੍ਹ ਮੰਗਲਵਾਰ ਸੀਨੀਅਰ ਕਾਂਗਰਸ ਆਗੂਆਂ ਦੀ ਹਾਜ਼ਰੀ ਵਿੱਚ ਬਿਨਾਂ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਡਾ. ਸਿੱਧੂ ਨੇ ਐਲਾਨ ਕੀਤਾ ਕਿ ਉਨ੍ਹਾਂ ਦੇ ਪਤੀ ਨਵਜੋਤ ਸਿੱਧੂ ਵੀ ਜਲਦੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਆਗੂਆਂ ਨੂੰ ਗੁਲਦਸਤੇ ਭੇਟ ਕਰ ਕੇ ਅਤੇ ਗਲਾਂ ਵਿੱਚ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ, ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੁਰਜੇਵਾਲਾ, ਹਰੀਸ਼ ਚੌਧਰੀ ਤੇ ਹੋਰ ਆਗੂ ਹਾਜ਼ਰ ਸਨ।

ਸਿੱਧੂ ਜੋੜੇ ਨੂੰ ਲੋੜ ਤੋਂ ਵੱਧ ਮਾਣ-ਸਨਮਾਨ ਮਿਲਿਆ; ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ: ਵਿਜੈ ਸਾਂਪਲਾ

ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਡਾ. ਨਵਜੋਤ ਕੌਰ ਸਿੱਧੂ ਵੱਲੋਂ ਪਾਰਟੀ ਤੋਂ ਦਿੱਤੇ ਗਏ ਅਸਤੀਫ਼ੇ ਬਾਰੇ ਕਿਹਾ ਕਿ ਹਰ ਕਿਸੇ ਨੂੰ ਫ਼ੈਸਲਾ ਕਰਨ ਦਾ ਅਧਿਕਾਰ ਹੈ। ਉਨ੍ਹਾਂ ਨੇ ਅਸਤੀਫ਼ਾ ਦਿੱਤਾ ਤੇ ਪਾਰਟੀ ਨੇ ਮਨਜ਼ੂਰ ਕਰ ਲਿਆ। ਇਸ ਨਾਲ ਭਾਜਪਾ ਨੂੰ ਕੋਈ ਫ਼ਰਕ ਨਹੀਂ ਪਵੇਗਾ। ਸਿੱਧੂ ਜੋੜੇ ਨੂੰ ਪਾਰਟੀ ਨੇ ਜ਼ਰੂਰਤ ਤੋਂ ਵੱਧ ਮਾਣ-ਸਨਮਾਨ ਦਿੱਤਾ ਪਰ ਉਨ੍ਹਾਂ ਨੂੰ ਹਜ਼ਮ ਨਹੀਂ ਹੋਇਆ। ਹਿੰਦੂ ਜਥੇਬੰਦੀਆਂ ਵੱਲੋਂ ਕਿਸੇ ਹਿੰਦੂ ਨੂੰ ਮੁੱਖ ਮੰਤਰੀ ਬਣਾਉਣ ਦੀ ਮੰਗ ਸਬੰਧੀ ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਬਣਾਉਣ ਵੇਲੇ ਵਿਅਕਤੀ ਦੀ ਕਾਬਲੀਅਤ ਦੇਖੀ ਜਾਂਦੀ ਹੈ ਨਾ ਕਿ ਧਰਮ।

ਨਵਜੋਤ ਕੌਰ ਸਿੱਧੂ ਦਾ ਭਾਜਪਾ ਤੋਂ ਅਸਤੀਫਾ; ਸਾਂਪਲਾ ਵਲੋਂ ਅਸਤੀਫਾ ਪ੍ਰਵਾਨ

ਭਾਜਪਾ ਆਗੂ ਡਾ. ਨਵਜੋਤ ਕੌਰ ਸਿੱਧੂ ਨੇ ਕੱਲ੍ਹ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਪ੍ਰਧਾਨ ਵਿਜੇ ਸਾਂਪਲਾ ਨੇ ਡਾ. ਸਿੱਧੂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਪਾਰਟੀ ਪ੍ਰਧਾਨ ਨੂੰ ਇਕ ਲਾਈਨ ਵਿੱਚ ਆਪਣਾ ਅਸਤੀਫ਼ਾ ਭੇਜਿਆ ਸੀ। ਉਨ੍ਹਾਂ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਤੋਂ ਅਸਤੀਫ਼ੇ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।

ਕੈਪਟਨ ਦੱਸਣ ਉਨ੍ਹਾਂ ਨੇ ਅੰਮ੍ਰਿਤਸਰ ਦੇ ਕਿਹੜੇ ਮੁੱਦੇ ਸੰਸਦ ‘ਚ ਚੁੱਕੇ ਹਨ: ਡਾ. ਨਵਜੋਤ ਕੌਰ ਸਿੱਧੂ

ਅੰਮ੍ਰਿਤਸਰ ਤੋਂ ਭਾਜਪਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ ਵਾਰਡ ਨੰਬਰ 31 ਤੇ 32 ਦੇ ਰਜਿੰਦਰ ਨਗਰ ਤੇ ਸੰਤ ਐਵਿਨਿਊ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਅੰਮ੍ਰਿਤਸਰ ਦਾ ਵਿਕਾਸ ਹੈ।

ਪਾਰਟੀ ਦੇ ਅਸੂਲਾਂ ਮੁਤਾਬਕ ਸਜ਼ਾਯਾਫਤਾ ਸਿੱਧੂ ਨਹੀਂ ਲੜ ਸਕਦੇ ਚੋਣ: ਛੋਟੇਪੁਰ

ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ’ਤੇ ਅਸਿੱਧੇ ਢੰਗ ਨਾਲ ਨਿਸ਼ਾਨਾ ਲਾਉਂਦਿਆਂ ਆਖਿਆ ਕਿ ਪਾਰਟੀ ਦੇ ਅਸੂਲਾਂ ਮੁਤਾਬਿਕ ਉਹ ਚੋਣ ਨਹੀਂ ਲੜ ਸਕਣਗੇ ਅਤੇ ਉਨ੍ਹਾਂ ਨੂੰ ਸਿਰਫ਼ ਪ੍ਰਚਾਰ ਦੀ ਜ਼ਿੰਮੇਵਾਰੀ ਹੀ ਸੌਂਪੀ ਜਾ ਸਕਦੀ ਹੈ। ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਇਕ ਮਾਮਲੇ ਵਿੱਚ ਸਜ਼ਾਯਾਫ਼ਤਾ ਹਨ ਅਤੇ ਪਾਰਟੀ ਦਾ ਸਿਧਾਂਤ ਹੈ ਕਿ ਸਜ਼ਾਯਾਫ਼ਤਾ ਵਿਅਕਤੀ ਨੂੰ ਚੋਣ ਮੈਦਾਨ ਵਿੱਚ ਨਹੀਂ ਉਤਾਰਿਆ ਜਾ ਸਕਦਾ ਹੈ।

ਅਕਾਲੀ ਦਲ ਅਤੇ ਕਾਂਗਰਸ ਦੇ ਕਈ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ’ਚ

ਪੰਜਾਬ ਦੀਆਂ ਦੋ ਪ੍ਰਮੁੱਖ ਸਿਆਸੀ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਅੱਧੀ ਦਰਜਨ ਤੋਂ ਵੱਧ ਵਿਧਾਇਕ ਅਸਤੀਫ਼ੇ ਦੇਣ ਦੇ ਰੌਂਅ ਵਿੱਚ ਹਨ ਪਰ ਜ਼ਿਮਨੀ ਚੋਣ ਦੇ ਡਰੋਂ ਇਨ੍ਹਾਂ ਵਿਧਾਇਕਾਂ ਵੱਲੋਂ ਅਸਤੀਫ਼ੇ ਦੇਣ ਦੇ ਮਾਮਲੇ ਨੂੰ ਟਾਲਿਆ ਜਾ ਰਿਹਾ ਹੈ।

ਜੇ ਭਾਜਪਾ-ਬਾਦਲ ਦਲ ਗਠਜੋੜ ਰਿਹਾ ਤਾਂ ਅਸੀਂ ਚੋਣ ਨਹੀਂ ਲੜਾਂਗੇ: ਡਾ. ਨਵਜੋਤ ਸਿੱਧੂ

ਜਿੱਥੇ ਇੱਕ ਪਾਸੇ ਭਾਜਪਾ ਦੀ ਹਾਈ ਕਮਾਂਡ ਅਤੇ ਬਾਦਲ ਦਲ ਦੋਹਾਂ ਪਾਰਟੀਆਂ ਦੇ ਸਬੰਧਾਂ ਦਰਮਿਆਨ ਪੈਦਾ ਹੋਈਆਂ ਤਰੇੜਾਂ ਨੂੰ ਭਰਨ ਲਈ ਦਿੱਲੀ ਵਿੱਚ ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਕਰ ਰਹੇ ਹਨ, ਤਾਂ ਦੂਸਰੇ ਪਾਸੇ ਡਾ. ਨਵਜੋਤ ਸਿੱਧੂ ਬਾਦਲ ਦਲ-ਭਾਜਪਾ ਗਠਜੋੜ ਦੀ ਤਕੜੀ ਵਿਰੋਧਤਾ ਕਰ ਰਹੀ ਹੈ।