Tag Archive "drugs-abuse-and-drugs-trafficking-in-punjab"

ਫਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਮਾਮਲੇ ‘ਚ ਸੁਖਪਾਲ ਖਹਿਰਾ ਦੀ ਪੇਸ਼ੀ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਸੁਪਰੀਮ ਕੋਰਟ ਨੇ ਸ਼ੁੱਕਰਵਾਰ (1 ਦਸੰਬਰ, 2017) ਨੂੰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਦੀ ਫਾਜ਼ਿਲਕਾ ਅਦਾਲਤ ਵਲੋਂ ਪੇਸ਼ੀ 'ਤੇ ਰੋਕ ਲਾ ਦਿੱਤੀ ਹੈ। ਹਾਲ ਹੀ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਖਪਾਲ ਖਹਿਰਾ ਦੀ ਅਦਾਲਤ ਪੇਸ਼ੀ 'ਤੇ ਰੋਕ ਸਬੰਧੀ ਅਰਜ਼ੀ ਨਾ-ਮਨਜ਼ੂਰ ਕਰ ਦਿੱਤੀ ਸੀ।

ਮੈਨੂੰ ਨਸ਼ਾ ਤਸਕਰੀ ਦੇ ਝੂਠੇ ਮੁਕੱਦਮੇ ‘ਚ ਫਸਾਇਆ ਜਾ ਰਿਹਾ: ਰਾਜਜੀਤ ਸਿੰਘ ਹੁੰਦਲ, ਪੁਲਿਸ ਮੁਖੀ ਮੋਗਾ

ਮੋਗਾ ਦੇ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਨੇ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ’ਤੇ ਝੂਠੇ ਕੇਸ ਵਿੱਚ ਫਸਾਉਣ ਦਾ ਦੋਸ਼ ਲਾਇਆ ਹੈ। ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੂੰ ਲਿਖੀ

ਨਸ਼ਾ ਤਸਕਰੀ ਕੇਸ-ਫਾਜ਼ਿਲਕਾ ਅਦਾਲਤ ਵਲੋਂ ਸੰਮਨ ਮਾਮਲਾ: ਹਾਈਕੋਰਟ ਨੇ ਸੁਖਪਾਲ ਖਹਿਰਾ ਦੀ ਅਰਜ਼ੀ ਕੀਤੀ ਰੱਦ

ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਦੇ ਜਸਟਿਸ ਏ.ਬੀ. ਚੌਧਰੀ ਦੇ ਇਕਹਿਰੇ ਬੈਂਚ ਨੇ ਫ਼ਾਜ਼ਿਲਕਾ ਅਦਾਲਤ ਵਲੋਂ ਨਸ਼ਾ ਤਸਕਰੀ ਕੇਸ 'ਚ ਜਾਰੀ ਕੀਤੇ ਸੰਮਨ ਅਤੇ ਵਾਰੰਟ ਵਿਰੁੱਧ ਖਹਿਰਾ ਵਲੋਂ ਦਾਖ਼ਲ ਪਟੀਸ਼ਨ ਬੈਂਚ ਨੇ ਖ਼ਾਰਜ ਕਰ ਦਿੱਤੀ ਹੈ।

ਅਦਾਲਤ ਵਲੋਂ ਸੰਮਨ ਮਾਮਲਾ: ਸੁਖਪਾਲ ਖਹਿਰਾ ਵਲੋਂ ਸੱਦਣ ‘ਤੇ 14 ਵਿਧਾਇਕਾਂ ਨੇ ਮੀਟਿੰਗ ’ਚ ਭਰੀ ਹਾਜ਼ਰੀ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਕੱਲ੍ਹ (7 ਨਵੰਬਰ, 2017) ਚੰਡੀਗੜ੍ਹ ਵਿਖੇ ਸੱਦੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਦਲ ਦੀ ਮੀਟਿੰਗ ਵਿਚੋਂ ਪਾਰਟੀ ਪ੍ਰਧਾਨ ਭਗਵੰਤ ਮਾਨ ਸਣੇ 6 ਵਿਧਾਇਕ ਗੈਰ-ਹਾਜ਼ਰ ਰਹੇ, ਜਦਕਿ 14 ਵਿਧਾਇਕ ਖਹਿਰਾ ਦੀ ਹਮਾਇਤ ਵਿਚ ਖੜ੍ਹੇ ਹੋਏ।

ਜਗੀਰ ਕੌਰ ਨੇ ਕਿਹਾ;ਪੁਲਿਸ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਵਿਦੇਸ਼ੀ ਸਬੰਧਾਂ ਦੀ ਜਾਂਚ ਕਰੇ

ਬਾਦਲ ਦਲ ਦੀ ਸੀਨੀਅਰ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਵਿਰੁੱਧ ਪੁਲਿਸ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਮੰਗ ਕੀਤੀ ਹੈ। ਬੀਤੇ ਕੱਲ੍ਹ (5 ਨਵੰਬਰ, 2017) ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਫਾਜ਼ਿਲਕਾ ਅਦਾਲਤ ਦੀ ਉਸ ਹੁਕਮ ਦੀ ਕਾਪੀ ਵੀ ਦਿਖਾਈ, ਜਿਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਧਾਰਾ 319 ਤਹਿਤ ਤਲਬ ਕੀਤਾ ਗਿਆ ਹੈ।

ਨਸ਼ਾ ਤਸਕਰੀ ਕੇਸ ‘ਚ ਸੰਮਨ ਭੇਜੇ ਜਾਣ ਦਾ ਮਾਮਲਾ: ਅਸੀਂ ਸਾਰੇ ਸੁਖਪਾਲ ਖਹਿਰਾ ਨਾਲ ਖੜ੍ਹੇ ਹਾਂ: ਮਾਨ

ਫਾਜ਼ਿਲਕਾ ਦੀ ਇਕ ਅਦਾਲਤ ਵਲੋਂ ਸੁਖਪਾਲ ਖਹਿਰਾ ਨੂੰ ਨਸ਼ਾ ਤਸਕਰੀ ਦੇ ਇਕ ਕੇਸ ਵਿਚ ਦੋਸ਼ੀ ਵਜੋਂ ਸੰਮਨ ਭੇਜੇ ਜਾਣ ਦੇ ਪ੍ਰਤੀਕਰਮ 'ਚ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਨਿੱਡਰ ਬੁਲਾਰਾ ਅਤੇ ਧੜੱਲੇਦਾਰ ਆਗੂ ਕਰਾਰ ਦਿੱਤਾ ਹੈ।

ਤਰਨਤਾਰਨ ਵਿਖੇ ਦੁਖੀ ਬਾਪ ਨੇ ਨਸ਼ੇੜੀ ਪੁੱਤ ਨਸ਼ੇ ਤੋਂ ਬਚਾਉਣ ਲਈ ਸੰਗਲ ਨਾਲ ਨੂੜਿਆ

ਪੰਜਾਬ ਵਿਚ ਨਸ਼ੇ ਦੀ ਅਲਾਮਤ ਬਾਰੇ ਸਰਕਾਰਾਂ, ਸਿਆਸੀ ਪਾਰਟੀਆਂ ਅਤੇ ਖੋਜ ਅਦਾਰਿਆਂ ਦੇ ਸਰਵੇਖਣ ਵਾਲੇ ਵੱਖੋ-ਵੱਖੋ ਦਾਅਵੇ ਕਰਦੇ ਹਨ ਪਰ ਆਮ ਲੋਕ ਨਸ਼ਿਆਂ ਤੋਂ ਕਿਸ ਕਦਰ ਦੁਖੀ ਹਨ ਇਸ ਦੀ ਦਿਲ ਕੰਬਾਉ ਮਿਸਾਲ ਉਸ ਵੇਲੇ ਸਾਹਮਣੇ ਆਈ ਜਦੋਂ ਆਪਣੇ ਨਸ਼ੇੜੀ ਪੁੱਤ ਦੀ ਜਾਨ ਬਚਾਉਣ ਲਈ ਤਰਨਤਾਨ ਨੇੜੇ ਭਿੱਖੀਵਿੱਡ ਪਿੰਡ ਦੇ ਵਸਨੀਕ ਜਗਤਾਰ ਸਿੰਘ ਨੇ ਆਪਣੇ ਨੌਜਵਾਨ ਪੁੱਤ ਨੂੰ ਨਸ਼ਾ ਕਰਨ ਤੋਂ ਰੋਕਣ ਲਈ ਉਸ ਨੂੰ ਸੰਗਲ ਨਾਲ ਨੂੜ ਲਿਆ।

ਸਿੱਖ ਜਥੇਬੰਦੀ ਨੇ ਪਟਿਆਲਾ ਦੇ ਪਿੰਡ ‘ਚ ਨਸ਼ਾ ਵੇਚਣ ਵਾਲਿਆਂ ਖਿਲਾਫ ਕੀਤੀ ਕਾਰਵਾਈ ਦੀ ਮੰਗ

ਸੋਮਵਾਰ (7 ਅਗਸਤ) ਨੂੰ ਯੁਨਾਈਟਿਡ ਸਿੱਖ ਪਾਰਟੀ ਪੰਜਾਬ ਦੇ ਮੀਤ ਪ੍ਰਧਾਨ ਜਸਵਿੰਦਰ ਸਿੰਘ ਰਾਜਪੁਰਾ ਅਤੇ ਹਰਚੰਦ ਸਿੰਘ ਮੰਡਿਆਣਾ ਦੀ ਅਗਵਾਈ ਹੇਠ ਇਕ ਵਫਦ ਹਲਕਾ ਘਨੌਰ ਦੇ ਪਿੰਡ ਭੱਟ ਮਾਜਰਾ ਵਿਖੇ ਚੱਲ ਰਹੇ ਨਜਾਇਜ਼ ਤੌਰ 'ਤੇ ਨਸ਼ੇ ਨੂੰ ਰੋਕਣ ਲਈ ਪੁਲਿਸ ਕਪਤਾਨ ਪਟਿਆਲਾ ਭੂਪਤੀ ਨੂੰ ਮੰਗ ਪੱਤਰ ਦੇਣ ਗਏ।

ਉਨ੍ਹਾਂ ਨਸ਼ਾ ਤਸਕਰਾਂ ਦੇ ਨਾਂ ਜਨਤਕ ਹੋਣ ਜੋ ਕੈਪਟਨ ਅਮਰਿੰਦਰ ਮੁਤਾਬਕ ਕਾਂਗਰਸ ਆਉਣ ਤੋਂ ਬਾਅਦ ਭੱਜੇ: ਆਪ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਮੰਗਲਵਾਰ (1 ਅਗਸਤ) ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਨਿੰਦਾ ਕਰਦਿਆਂ ਉਨ੍ਹਾਂ ਵਲੋਂ ਨਸ਼ੇ ਦੇ ਤਸਕਰਾਂ ਨੂੰ ਨੱਥ ਪਾਉਣ ਦੀਆਂ ਗੱਲਾਂ ਕਰਨ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ।

ਪੰਜਾਬ ਪੁਲਿਸ ਨੂੰ ਹੁਣ ਸਿਰਫ ਬਰਾਮਦ ਨਸ਼ੇ ਦੀ ਮਾਤਰਾ ਦੱਸਣ ਦੇ ਹੁਕਮ, ਕੀਮਤ ਨਹੀਂ

ਪੰਜਾਬ ਪੁਲਿਸ ਹੁਣ ਮੀਡੀਆ ਕੋਲ ਬਰਾਮਦ ਕੀਤੇ ਨਸ਼ਿਆਂ ਦੀ ਕੀਮਤ ਦਾ ਦਾਅਵਾ ਨਹੀਂ ਕਰ ਸਕੇਗੀ। ਵਧੀਕ ਡੀਜੀਪੀ-ਕਮ-ਵਿਸ਼ੇਸ਼ ਟਾਸਕ ਫੋਰਸ (ਐਸਟੀਐਫ਼) ਮੁਖੀ ਨੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਮੀਡੀਆ ਵਿੱਚ ਬਰਾਮਦ ਨਸ਼ਿਆਂ ਦੀ ਕੀਮਤ ਦੱਸਣ ’ਤੇ ਪਾਬੰਦੀ ਲਾ ਦਿੱਤੀ ਹੈ।

« Previous PageNext Page »