Tag Archive "drugs-abuse-and-drugs-trafficking-in-punjab"

ਬਹੁ-ਕਰੋੜੀ ਨਸ਼ੇ ਦੇ ਕਾਰੋਬਾਰ ਦੀ ਕੈਪਟਨ ਅਮਰਿੰਦਰ ਖੁਦ ਸਮਾਂਬੱਧ ਜਾਂਚ ਕਰਵਾਉਣ: ਆਪ

ਆਮ ਆਦਮੀ ਪਾਰਟੀ (ਆਪ) ਨੇ ਬਾਦਲ-ਭਾਜਪਾ ਸਰਕਾਰ ਦੇ ਪਿਛਲੇ 10 ਸਾਲਾਂ ਦੌਰਾਨ ਕਰੋੜਾਂ ਰੁਪਏ ਦੇ ਚਰਚਿਤ ਡਰੱਗ ਕੇਸ ਵਿਚ ਫਸੇ ਕਾਂਗਰਸੀ ਆਗੂ ਸਰਵਣ ਸਿੰਘ ਫਿਲੌਰ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸੇ ਕੇਸ ਨਾਲ ਜੁੜੇ ਚਰਚਿਤ ਸਾਬਕਾ ਬਾਦਲ ਦਲ ਦੇ ਮੰਤਰੀ ਬਿਕਰਮ ਮਜੀਠੀਆ ਅਤੇ ਜਲੰਧਰ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਵਿਰੁੱਧ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ।

ਬਹੁਚਰਚਿਤ ਨਸ਼ਾ ਤਸਕਰੀ ਕੇਸ: ਬਾਦਲ ਦਲ ਦੇ ਸਾਬਕਾ ਮੰਤਰੀ ਫਿਲੌਰ ਅਤੇ ਪੁੱਤਰ ਸਮੇਤ 12 ਖ਼ਿਲਾਫ਼ ਚਲਾਨ ਪੇਸ਼

ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਰਕਾਰੀ ਵਕੀਲ ਜਗਜੀਤ ਸਿੰਘ ਸਰਾਓ ਨੇ ਬੁੱਧਵਾਰ ਨੂੰ ਸੀਬੀਆਈ ਦੇ ਵਿਸ਼ੇਸ਼ ਜੱਜ ਐਸਐਸ ਮਾਨ ਦੀ ਅਦਾਲਤ ’ਚ ਬਾਦਲ ਦਲ ਦੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਉਸ ਦੇ ਬੇਟੇ ਦਮਨਬੀਰ ਸਿੰਘ ਫਿਲੌਰ, ਸਾਬਕਾ ਸੰਸਦੀ ਸਕੱਤਰ ਅਵਿਨਾਸ਼ ਚੰਦਰ ਤੋਂ ਇਲਾਵਾ ਜਗਜੀਤ ਸਿੰਘ ਚਾਹਲ, ਉਸ ਦੇ ਭਰਾ ਪਰਮਜੀਤ ਸਿੰਘ ਚਾਹਲ, ਇੰਦਰਜੀਤ ਕੌਰ, ਦਵਿੰਦਰ ਕਾਂਤ ਸ਼ਰਮਾ, ਜਸਵਿੰਦਰ ਸਿੰਘ, ਸਚਿਨ ਸਰਦਾਨਾ, ਸੁਸ਼ੀਲ ਕੁਮਾਰ ਸਰਦਾਨਾ, ਕੈਲਾਸ਼ ਸਰਦਾਨਾ ਅਤੇ ਰਸ਼ਮੀ ਸਰਦਾਨਾ ਖ਼ਿਲਾਫ਼ 5ਵਾਂ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ।

ਇੰਸਪੈਕਟਰ ਇੰਦਰਜੀਤ ਕੋਲੋਂ ਨਸ਼ਾ ਅਤੇ ਏ.ਕੇ. 47 ਮਿਲਣ ਤੋਂ ਬਾਅਦ ਮਾਲਖਾਨਿਆਂ ਦੀ “ਜਾਂਚ” ਦੇ ਹੁਕਮ

ਥਾਣਾ ਕਰਤਾਰਪੁਰ ਦੇ ਮਾਲਖਾਨੇ ਵਿੱਚੋਂ ਦੋ ਦਹਾਕੇ ਪਹਿਲਾਂ "ਗੁੰਮ" ਹੋਈਆਂ ਦੋ ਏ.ਕੇ. 47 ਗੰਨਾਂ ਨੂੰ ਲੱਭਣ ਲਈ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਐਸਐਸਪੀ ਨੇ ਰਾਈਫਲਾਂ ਗੁੰਮ ਹੋਣ ਦੇ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਹੈ।

ਨਸ਼ਾ ਤਸਕਰੀ ਦੇ ਕੇਸ ਵਿਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਰੱਦ ਕਰਨ ਦੀ ਜਾਂਚ ਮੁੜ ਸ਼ੁਰੂ

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਨੇ ਸਾਬਕਾ ਐਸਐਸਪੀ ਸਮੇਤ ਕੁੱਝ ਸੀਨੀਅਰ ਅਧਿਕਾਰੀਆਂ ਖ਼ਿਲਾਫ਼ ਮੋਗਾ ਦੇ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਨਸ਼ਾ ਤਸਕਰੀ ਕੇਸ ਵਿੱਚੋਂ ਕੱਢਣ ਬਦਲੇ ਰਿਸ਼ਵਤ ਲੈਣ ਦੇ ਦੋਸ਼ ’ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਨ੍ਹਾਂ ਮੁਲਾਜ਼ਮਾਂ ਦੀਆਂ ਪਹਿਲਾਂ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਸਨ ਪਰ ਬਾਅਦ ਵਿੱਚ ਜ਼ਿਲ੍ਹਾ ਪੁਲਿਸ ਨੇ ਕੇਸ ਰੱਦ ਕਰਨ ਬਾਰੇ ਰਿਪੋਰਟ ਦਾਖ਼ਲ ਕਰ ਦਿੱਤੀ। ਜ਼ਿਕਰਯੋਗ ਹੈ ਕਿ ਸਤੰਬਰ 2013 ਵਿੱਚ ਇਨ੍ਹਾਂ ਤਿੰਨ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਹੋਏ ਕੇਸ ’ਚ ਮਦਦ ਬਦਲੇ ਮੋਗਾ ਦੇ ਸਾਬਕਾ ਐਸਐਸਪੀ ਕਮਲਜੀਤ ਸਿੰਘ ਢਿੱਲੋਂ ਉਤੇ 40 ਲੱਖ ਰੁਪਏ ਵੱਢੀ ਲੈਣ ਦਾ ਦੋਸ਼ ਹੈ। ਮੋਗਾ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ 180 ਦਿਨਾਂ ਅੰਦਰ ਚਲਾਨ ਪੇਸ਼ ਨਹੀਂ ਕੀਤਾ ਸੀ।

ਨਸ਼ੇ ਦਾ ਕਾਰੋਬਾਰ:ਇੰਸਪੈਕਟਰ ਇੰਦਰਜੀਤ ਤੋਂ ਬਾਅਦ ਹੋਰ ਉੱਚ ਅਧਿਕਾਰੀਆਂ ਨੂੰ ਹੋਈ ਫਿਕਰ: ਮੀਡੀਆ ਰਿਪੋਰਟ

ਨਸ਼ੇ ਦੇ ਕਾਰੋਬਾਰ 'ਚ ਜੁੜੇ ਪੰਜਾਬ ਪੁਲਿਸ ਦੇ ਇੰਸਪੈਕਟਰ ਇੰਦਰਜੀਤ ਸਿੰਘ ਦੇ ਮਾਮਲੇ ਵਿੱਚ ਦੋ ਉੱਚ ਪੁਲਿਸ ਅਧਿਕਾਰੀਆਂ ਦੇ ਨਾਮ ਆਉਣ ਦੀ ਚਰਚਾ ਮੀਡੀਆ 'ਚ ਚੱਲ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇੱਕ ਸੀਨੀਅਰ ਅਧਿਕਾਰੀ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ’ਤੇ ਦੱਸਿਆ ਕਿ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਵੱਲੋਂ ਅਕਸਰ ਵਿਵਾਦਾਂ ’ਚ ਘਿਰੇ ਰਹਿਣ ਵਾਲੇ ਪੁਲਿਸ ਦੇ ਇੱਕ ਆਈਜੀ, ਇੱਕ ਡੀਆਈਜੀ ਤੇ ਹੋਰਨਾਂ ਅਫ਼ਸਰਾਂ ਸਮੇਤ ਅੱਧੀ ਦਰਜਨ ਤੋਂ ਵੱਧ ਪੁਲਿਸ ਅਧਿਕਾਰੀਆਂ ਵੱਲੋਂ ਇੰਦਰਜੀਤ ਸਿੰਘ ਦੀ ਪੁਸ਼ਤਪਨਾਹੀ ਕਰਨ ਦੇ ਤੱਥ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਹਮਣੇ ਰੱਖ ਦਿੱਤੇ ਹਨ।

ਨਸ਼ਿਆਂ ਦਾ ਕਾਰੋਬਾਰ: ਇੰਸਪੈਕਟਰ ਇੰਦਰਜੀਤ ਅਤੇ ਏਐਸਆਈ ਅਜੈਬ ਸਿੰਘ ਨੂੰ ਨੌਕਰੀ ਤੋਂ ਕੀਤਾ ਬਰਖਾਸਤ

ਨਸ਼ਿਆਂ ਤੇ ਅਸਲੇ ਸਮੇਤ ਫੜੇ ਗਏ ਇੰਸਪੈਕਟਰ ਇੰਦਰਜੀਤ ਸਿੰਘ ਤੇ ਸਹਾਇਕ ਸਬ ਇੰਸਪੈਕਟਰ ਅਜੈਬ ਸਿੰਘ ਨੂੰ ਕਪੂਰਥਲਾ ਦੇ ਐਸ.ਐਸ.ਪੀ. ਸੰਦੀਪ ਸ਼ਰਮਾ ਨੇ ਬਰਖ਼ਾਸਤ ਕਰ ਦਿੱਤਾ ਹੈ। ਅਜੈਬ ਸਿੰਘ ਨੂੰ ਐਸ.ਟੀ.ਐਫ. ਨੇ ਇੰਦਰਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਗ੍ਰਿਫ਼ਤਾਰ ਕੀਤਾ ਸੀ। ਇੰਦਰਜੀਤ ਸਿੰਘ ਦੀ ਬਦਲੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਪੂਰਥਲਾ ਤੋਂ ਮੋਗਾ ਹੋਈ ਸੀ ਪਰ ਉਹ ਨਵੀਂ ਥਾਂ ਡਿਊਟੀ ’ਤੇ ਹਾਜ਼ਰ ਨਹੀਂ ਸੀ ਹੋਇਆ ਜਦਕਿ ਅਜੈਬ ਸਿੰਘ ਕਪੂਰਥਲਾ ਹੀ ਤਾਇਨਾਤ ਸੀ।

ਸਿੱਖ ਨੌਜਵਾਨਾਂ ਨੂੰ ਮਾਰ ਮੁਕਾਉਣ ਲਈ ਅਪਣਾਏ ਗਏ ਕੈਟ ਸਿਸਟਮ ਦਾ ਹਿੱਸਾ ਰਿਹੈ ਇੰਦਰਜੀਤ ਸਿੰਘ?

ਪੰਜਾਬ ਸਰਕਾਰ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਵਲੋਂ ਗ੍ਰਿਫਤਾਰ ਕੀਤਾ ਗਿਆ ਪੁਲਿਸ ਇੰਸਪੈਕਟਰ ਇੰਦਰਜੀਤ ਸਿੰਘ ਉਹ ਕੰਡਿਆਲੀ ਥੋਹਰ ਹੈ ਜਿਸਨੂੰ ਪੁਲਿਸ ਨੇ ਸਰਗਰਮ ਜੁਝਾਰੂ ਨੌਜਵਾਨਾਂ ਨੂੰ ਖਤਮ ਕਰਨ ਲਈ ਕਦੇ ਖੁੱਦ ਸਿੰਜਿਆ ਸੀ। ਆਖਿਰ ਪੁਲਿਸ ਦੇ ਇਸ ਨੂੰ ਗ੍ਰਿਫਤਾਰ ਕਿਉਂ ਕੀਤਾ ਇਹ ਸਵਾਲ ਪੰਜਾਬ ਵਾਸੀਆਂ ਖਾਸ ਕਰਕੇ ਇੰਦਰਜੀਤ ਇੰਸਪੈਕਟਰ ਦੇ ਜਾਣਕਾਰਾਂ ਲਈ ਹੈਰਾਨ ਕਰਨ ਵਾਲਾ ਹੈ।

ਪੰਜਾਬ ਪੁਲਿਸ ਦੇ ਇੰਸਪੈਕਟਰ ਦੇ ਘਰੋਂ ਤਿੰਨ ਕਿੱਲੋ ਸਮੈਕ, ਏ.ਕੇ. 47 ਅਤੇ ਹੋਰ ਹਥਿਆਰ ਬਰਾਮਦ

ਸੀ.ਆਈ.ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਇੰਦਰਜੀਤ ਸਿੰਘ ਨੂੰ ਐੱਸ.ਟੀ.ਐਫ. ਨੇ ਅੱਜ ਸਵੇਰੇ ਗ੍ਰਿਫ਼ਤਾਰ ਕਰ ਲਿਆ। ਇੰਦਰਜੀਤ ਸਿੰਘ ਨੂੰ ਨਸ਼ਾ ਤਸਕਰਾਂ ਨਾਲ ਸੰਬੰਧਾਂ ਦੇ ਚੱਲਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਨਸ਼ਾ ਤਸਕਰੀ: ਮੇਰੇ ‘ਤੇ ਕਿਕਲੀ ਪਾਉਣ ਵਾਲੇ ਭਗਵੰਤ ਮਾਨ ਹੁਣ ਚੁੱਪ ਕਿਉਂ ਹਨ? ਹਰਸਿਮਰਤ ਬਾਦਲ

ਬਠਿੰਡਾ ਤੋਂ ਸਾਂਸਦ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਲਈ ਸਾਨੂੰ ਬਦਨਾਮ ਕਰਨ ਵਾਲੇ ਕੈਪਟਨ ਹੁਣ ਮੇਰੇ ਪਰਿਵਾਰ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰ ਰਹੇ।

ਮੀਡੀਆ ਰਿਪੋਰਟ: ਮਹੀਨਾ ਪੂਰਾ ਹੋਣ ‘ਤੇ ਵੀ ਪੰਜਾਬ ‘ਚ ਨਸ਼ਿਆਂ ਨੂੰ ਪੂਰੀ ਤਰ੍ਹਾਂ ਖਤਮ ਨਹੀਂ ਕੀਤਾ ਜਾ ਸਕਿਆ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮਹੀਨੇ ਵਿੱਚ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦੀ ਸਹੁੰ ਚੁੱਕੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਮਹੀਨਾ ਪੂਰਾ ਹੋਣ 'ਤੇ ਵੀ ਕੋਈ ਖਾਸ ਤਬਦੀਲੀ ਵੇਖਣ ਨੂੰ ਨਹੀਂ ਮਿਲੀ। ਕੈਪਟਨ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਵਿਸ਼ੇਸ਼ ਟਾਸਕ ਫੋਰਸ ਨੇ ਅੰਤਰਰਾਜੀ ਤੇ ਅੰਤਰਰਾਸ਼ਟਰੀ ਸਰਹੱਦ ਦੇ ਪਾਰੋਂ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਹੈ। ਇਸ ਦੌਰਾਨ 16 ਮਾਰਚ 2017 ਤੋਂ ਹੁਣ ਤੱਕ ਚਾਰ ਹਫਤਿਆਂ ਵਿੱਚ ਐਨ.ਡੀ.ਪੀ.ਐਸ ਐਕਟ ਹੇਠ 1277 ਕੇਸ ਦਰਜ ਕੀਤੇ ਗਏ ਹਨ ਤੇ 1468 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

« Previous PageNext Page »