Tag Archive "dsgpc"

ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ ਮਨਾਉਣ ਦੇ ਸਮਾਗਮਾਂ ਦੀ ਰੂਪਰੇਖਾ ਜਾਰੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਨੇ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ ਜਨਮ ਸ਼ਤਾਬਦੀ 22 ਅਪ੍ਰੈਲ ਤੋਂ 3 ਮਈ ਤੱਕ ਮਨਾਈ ਜਾਵੇਗੀ। ਮਨਜੀਤ ਸਿੰਘ ਜੀ.ਕੇ. ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧੀ ਸਜਾਏ ਜਾ ਰਹੇ ਪ੍ਰੋਗਰਾਮਾ ਦੀ ਵਿਸਤਾਰ ਨਾਲ ਜਾਣਕਾਰੀ ਦਿੱਤੀ। ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਰਾਸ਼ਟਰੀ ਕ੍ਰਿਤੀ ਆਹਵਾਨ ਸਮਿਤੀ ਦੇ ਕੌਮੀ ਕੋਆਡੀਨੇਟਰ ਵਿਜੈਪਾਲ ਸਿੰਘ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿਤ ਆਦਿ ਇਸ ਮੌਕੇ ਹਾਜ਼ਰ ਸਨ।

ਬਹਿਬਲ ਕਲਾਂ ਗੋਲੀ ਕਾਂਡ ਲਈ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਵਾਰ: ਕੈਪਟਨ ਅਮਰਿੰਦਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਾਲ 2015 ਵਿੱਚ ਬਰਗਾੜੀ ਵਿਖੇ ਵਾਪਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਹੋਈ ਪੁਲੀਸ ਗੋਲੀਬਾਰੀ ਲਈ ਸਿੱਧੇ ਤੌਰ 'ਤੇ ਪ੍ਰਕਾਸ਼ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕਰ ਰਿਹਾ ਕਮਿਸ਼ਨ ਆਪਣੀ ਰਿਪੋਰਟ ਵਿੱਚ ਸਾਬਕਾ ਮੁੱਖ ਮੰਤਰੀ ਦੀ ਸ਼ਮੂਲੀਅਤ ਜ਼ਾਹਰ ਕਰੇਗਾ।

ਸ਼੍ਰੋਮਣੀ ਕਮੇਟੀ ਨਾਲ ਮਿਲਣੀ ਤੋਂ ਬਾਅਦ, ਭਾਰਤੀ ਰਾਸ਼ਟਰਪਤੀ ਵੱਲੋਂ ਸਿੱਖ ਮਸਲਿਆਂ ਬਾਰੇ ਗ੍ਰਹਿ ਮੰਤਰਾਲੇ ਨੂੰ ਪੱਤਰ

ਭਾਰਤੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਬੰਦੀ ਸਿੰਘਾਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ ਤੇ ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦੇ ਮਾਮਲੇ ਹੱਲ ਕਰਨ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜ ਦਿੱਤਾ ਹੈ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਬੰਗਲਾ ਸਾਹਿਬ, ਦਿੱਲੀ ਵਿਖੇ ਮਨਾਈ ਗਈ

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਫੌਜ ਦੀ ਤਾਕਤ ਸਾਹਮਣੇ ਅੱਜ ਵੀ ਵੱਡੇ ਮੁਲਕਾਂ ਦੀਆਂ ਆਧੂਨਿਕ ਫ਼ੌਜਾਂ ਕਮਜੋਰ ਹਨ।

ਕ੍ਰਿਪਾਨ ਮਸਲੇ ਨਾਲ ਇਟਲੀ ਵਿੱਚ ਸਿੱਖ ਧਰਮ ਦੀ ਮਾਨਤਾ ਦਾ ਰਾਹ ਪੱਧਰਾ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਕ੍ਰਿਪਾਨ ਨੂੰ ਇਟਲੀ ਸਰਕਾਰ ਵਲੋਂ ਨਵੇਂ ਰੂਪ ਵਿੱਚ ਪ੍ਰਵਾਨ ਕਰਨ ਨਾਲ ਜਿਥੇ ਇਟਲੀ ਵਿੱਚ ਸਿੱਖ ਧਰਮ ਨੂੰ ਮਾਨਤਾ ਦਾ ਰਾਹ ਪੱਧਰਾ ...

ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਨੇਪਾਲ ਦੇ ਭੁਚਾਲ ਪੀੜਤਾਂ ਲਈ ਭੇਜਣਗੀਆਂ ਲੰਗਰ

ਨੇਪਾਲ ਵਿੱਚ ਭੁਚਾਲ ਪੀੜਤਾਂ ਲਈ, ਦੁਖੀ ਮਨੁੱਖਤਾ ਦੀ ਸੇਵਾ ਹਿੱਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੱਲ੍ਹ ਤੋਂ ਰੋਜ਼ਾਨਾ 25 ਹਜ਼ਾਰ ਪੈਕਟ ਲੰਗਰ ਦੇ ਕੱਠਮੰਡੂ ਭੇਜਣਗੀਆਂ ।

ਦਿੱਲੀ ਕਮੇਟੀ ਦੇ ਮਨਜਿੰਦਰ ਸਿੰਘ ਸਿਰਸਾ ਨੇ ਨਾਮਧਾਰੀ ਮੁਖੀ ਨੂੰ ਸਤਿਗੁਰੂ ਸ਼ਬਦ ਨਾਲ ਕੀਤਾ ਸੰਬੋਧਨ

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਨਾਏ ਗਏ ਫਤਹਿ ਦਿਵਸ ਸਮਾਗਮ ਵਿੱਚ ਸਾਹਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਅਤੇ ਸਿੱਖ ਰਹਿਤ ਮਰਿਆਦਾ ਉਸ ਸਮੇਂ ਭਾਰੀ ਠੇਸ ਲੱਗੀ ਜਦੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਦੀ ਹਜ਼ੂਰੀ ਦੇ ਵਿੱਚ ਨਾਮਧਾਰੀ ਮੁਖੀ ਨੂੰ ਸਟੇਜ ਸਕੱਤਰ ਦੀ ਸੇਵਾ ‌ਨਿਭਾ ਰਹੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਤਿਗੁਰੂ ਸ਼ਬਦ ਨਾਲ ਸੰਬੌਧਨ ਕਰ ਦਿੱਤਾ।ਜਿਸਤੇ ਤਖਤਾਂ ਦੇ ਜਥੇਦਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਇੱਕ ਸੰਪਰਦਾ ਦੇ ਮੁੱਖੀ ਨੂੰ ਸਤਿਗੁਰੂ ਕਹਿਣ ਤੋਂ ਖੱਫਾ ਹੋ ਕੇ ਸਟੇਜ ਤੋ ਉੱਠ ਕੇ ਚਲੇ ਗਏ ਜਿਹੜੇ ਕਾਫੀ ਕੋਸ਼ਿਸ਼ ਕਰਨ ਦੇ ਬਾਵਜੂਦ ਵੀ ਸਮਾਗਮ ਵਿੱਚ ਵਾਪਸ ਨਾ ਆਏ।

ਦਿੱਲੀ ਫਤਹਿ ਦਿਹਾੜੇ ਮੌਕੇ ਲਾਲ ਕਿਲ੍ਹੇ ’ਤੇ ਦਿੱਲੀ ਕਮੇਟੀ ਨੇ ਕਰਵਾਇਆ ਗੁਰਮਤਿ ਸਮਾਗਮ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਾਲ ਕਿਲੇ ’ਤੇ ਬਾਬਾ ਬਘੇਲ ਸਿੰਘ ਅਤੇ ਹੋਰ ਸਿੱਖ ਜਰਨੈਲਾਂ ਵੱਲੋਂ 1783 ਵਿੱਚ ਕੀਤੀ ਗਈ ਫਤਹਿ ਨੂੰ ਸਮਰਪਿਤ ਦਿੱਲੀ ਫਤਹਿ ਦਿਵਸ ਦੇ ਗੁਰਮਤਿ ਸਮਾਗਮ ਦੌਰਾਨ ਕਮੇਟੀ ਵੱਲੋਂ ਹਰ ਸਾਲ ਫਤਹਿ ਦਿਹਾੜੇ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ।

ਰਾਸ਼ਟਰੀਯ ਸਿੱਖ ਸੰਗਤ ਦੇ ਸਮਾਗਮ ਵਿੱਚ ਸ਼ਾਮਲ ਹੋਕੇ ਦਿੱਲ਼ੀ ਕਮੇਟੀ ਦੇ ਅਗੂਆਂ ਨੇ ਇਸਦੇ ਪੰਥ ਵਿਰੋਧੀ ਮਨਸੂਬਿਆਂ ਨੂੰ ਦਿੱਤੀ ਹੱਲਾਸ਼ੇਰੀ

ਸਿੱਖ ਦੇ ਨਿਆਰੇਪਨ ਨੂੰ ਹਿੰਦੂਤਵ ਦੇ ਖਾਰੇ ਸਮੂੰਦਰ ਵਿੱਚ ਡੋਬਣ ਲਈ ਹਰ ਸਮੇਂ ਤਤਪਰ ਰਹਿੰਦੀ ਹੈ ਅਤੇ ਜਾਗਰੂਕ ਸਿੱਖਾਂ ਵੱਲੌਂ ਇਸਦਾ ਭਾਰੀ ਵਿਰੋਧ ਕਰਨ ਕਰੇ ਹੀ ਇਸਦੀਆਂ ਕੁਝ ਸਿੱਖ ਵਿਰੋਧੀ ਗਤੀਵਿਧੀਆਂ ਨੂੰ ਠੱਲ ਪਈ ਹੋਈ ਹੈ। ਪਰ ਫਿਰ ਵੀ ਇਹ ਕੋਈ ਵੀ ਅਜਿਹਾ ਮੌਕਾਅਜਾਈਂ ਨਹੀਂ ਜਾਣ ਦਿੰਦੀ, ਜਿਸ ਨਾਲ ਇਹ ਸਿੱਖੀ ਦੇ ਨਿਆਰੇਪਨ ਨੂੰ ਠੇਸ ਪਹੁੰਚਾ ਸਕੇ। ਇਸ ਮਕਸਦ ਲਈ ਇਸਨੇ ਇੱਕ ਸਿੱਖ ਨਾਮ 'ਤੇ ਇੱਕ ਜੱਥੇਬੰਦੀ ਰਾਸ਼ਟਰੀਯ ਸਿੱਖ ਸੰਗਤ ਦਾ ਗਠਨ ਕੀਤਾ ਹੈ ਅਤੇ ਇਸਦੇ ਆਗੂ ਵੀ ਸਿੱਖ ਚੇਹਰੇ ਵਾਲਿਆਂ ਨੂੰ ਬਣਾਇਆ ਗਿਆ ਹੈ।

ਦਿੱਲੀ ਸਿੱਖ ਕਤਲੇਆਮ: ਦਿੱਲੀ ਕਮੇਟੀ ਨੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਸਰਕਾਰੀ ਵਕੀਲ ਲਾਉਣ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਦਿੱਤਾ ਮੰਗ ਪੱਤਰ

ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਨੂੰ ਦਿੱਲੀ ਵਿੱਚ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਸਰਕਾਰੀ ਕਤਲੇਆਮ (ਸਿੱਖ ਨਸਲਕੁਸ਼ੀ) ਦੇ ਕੁਝ ਵਿਸ਼ੇਸ਼ ਮਾਮਲਿਆਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ 'ਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਮੰਗ ਕਰਨ ਵਾਲਾ ਮੰਗ ਪੱਤਰ ਸੌਂਪਿਆਂ।

« Previous Page