Tag Archive "ecosikh"

ਈਕੋਸਿੱਖ ਨੇ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਵਿਸ਼ਵ-ਪੱਧਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ

ਚੰਡੀਗੜ੍ਹ: 2019 ਵਿੱਚ ਆਉਣ ਵਾਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰਖਦੇ ਹੋਏ ਈਕੋਸਿੱਖ ਸੰਸਥਾ ਵੱਲੋਂ ਪੂਰੀ ਦੁਨੀਆਂ ਵਿੱਚ 1820 ਥਾਵਾਂ ...

ਭਾਰਤ ਸਰਕਾਰ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀਆਂ ਮੰਗਾਂ ‘ਤੇ ਵਿਚਾਰ ਕਰੇ: ਮਨਜੀਤ ਸਿੰਘ ਜੀ.ਕੇ

ਵਿਦੇਸ਼ਾਂ ’ਚ ਸਿੱਖਾਂ ਨੂੰ ਦਿੱਤੀ ਜਾ ਰਹੀ ਤਵੱਜੋ ਦੇ ਭਾਰਤੀ ਸਿੱਖ ਵੀ ਹੱਕਦਾਰ ਹਨ।ਇਸ ਲਈ ਭਾਰਤ ਸਰਕਾਰ ਨੂੰ ਭਾਰਤ ’ਚ ਵੱਸਦੇ ਸਿੱਖਾਂ ਨੂੰ ਅੱਤਵਾਦੀ ਦੱਸਣ ਦੀ ਬਜਾਏ ਉਨ੍ਹਾਂ ਦੀ ਮੰਗਾਂ ’ਤੇ ਹਮਦਰਦੀ ਭਰੇ ਵਿਵਹਾਰ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਕਤ ਅਪੀਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਰਤ ਸਰਕਾਰ ਨੂੰ ਕੀਤੀ। ਉਕਤ ਆਗੂਆਂ ਨੇ ਦਿੱਲੀ ਕਮੇਟੀ ਵੱਲੋਂ ਕਨਾਟ ਪਲੈਸ ’ਚ ਛੇਤੀ ਹੀ ਵੱਡੇ ਪੱਧਰ ’ਤੇ ਦਸਤਾਰ ਦਿਹਾੜਾ ਮਨਾਉਣ ਦਾ ਐਲਾਨ ਕੀਤਾ।

ਵਾਤਾਵਰਣ ਦਾ ਖਿਆਲ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਨੇ ਆਤਿਸ਼ਬਾਜ਼ੀ ਦਾ ਸਮਾਂ ਘਟਾ ਕੇ ਸਿਰਫ 10 ਮਿੰਟ ਕੀਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਸਿਰਫ 10 ਮਿੰਟ ਲਈ ਹੀ ਆਤਿਸ਼ਬਾਜ਼ੀ ਕੀਤੀ ਜਾਏਗੀ।

ਸਿੱਖ ਵਿਦਵਾਨ ਭਾਈ ਵੀਰ ਸਿੰਘ ਦੇ ਨਿਵਾਸ ਨੂੰ ਭਾਰਤੀ ਵਿਰਾਸਤ ਐਲਾਨਿਆ ਗਿਆ

ਕੇਂਦਰੀ ਵਿਰਾਸਤ ਮਿਸ਼ਨ ਦੇ ਮੁਖੀ ਬੀ. ਆਨੰਦ, ਸੰਯੁਕਤ ਸਕੱਤਰ ਭਾਰਤ ਸਰਕਾਰ ਨੇ ਭਾਈ ਵੀਰ ਸਿੰਘ ਨਿਵਾਸ, ਅੰਮਿ੍ਤਸਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਵੀ ਮੌਜੂਦ ਸੀ। ਇਸ ਮੌਕੇ ਬੀ. ਆਨੰਦ ਤੇ ਸੋਨਾਲੀ ਗਿਰੀ ਨੇ ਈਕੋ ਅੰਮ੍ਰਿਤਸਰ ਪ੍ਰੋਗਰਾਮ ਅਧੀਨ ਇਕ ਵਰਮੀ ਕੰਪੋਸਟ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਬੀ. ਆਨੰਦ ਨੇ ਭਾਈ ਵੀਰ ਸਿੰਘ ਦੇ ਨਿਵਾਸ ਸਥਾਨ, ਇਸ ਵਿਰਸੇ ਦੇ ਕੇਂਦਰ ਵਿਚ ਚੱਲ ਰਹੀ ਪੁਰਾਤਨ ਖਰੜਿਆਂ ਦੀ ਸਾਂਭ-ਸੰਭਾਲ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਖਾਲਸਾ ਸਮਾਚਾਰ ਦਾ 17 ਨਵੰਬਰ, 1899 ਦਾ ਪਹਿਲਾ ਅੰਕ ਦੇਖ ਕੇ ਖੁਸ਼ੀ ਜ਼ਾਹਰ ਕੀਤੀ।

ਅੰਮ੍ਰਿਤਸਰ ਸਥਾਪਨਾ ਦਿਵਸ 2016: ਮੋਹਲੇਧਾਰ ਮੀਂਹ ਦੀ ਪਰਵਾਹ ਨਾ ਕਰਦਿਆਂ ਕੱਢਿਆ ਗਿਆ ਜਾਗਰੂਕਤਾ ਮਾਰਚ

ਸਾਵਣ ਦੀ ਪਹਿਲੀ ਫੁਹਾਰ ਦੇ ਨਾਲ ਅੰਮ੍ਰਿਤਸਰ ਸ਼ਹਿਰ ਵਾਸੀਆਂ ਨੇ, ਮੋਹਲੇਧਾਰ ਬਾਰਿਸ਼ ਦੀ ਪਰਵਾਹ ਕੀਤੇ ਬਿਨਾਂ, ਅੱਜ ਇੱਕ ਮਾਰਚ ਦਾ ਆਯੋਜਨ ਕੀਤਾ। ਇਸ ਮਾਰਚ ਵਿੱਚ ਸ਼ਾਮਿਲ ਸਰਬ ਧਰਮਾਂ ਦੇ ਨੁਮਾਇੰਦਿਆਂ ਵੱਲੋਂ ਮਾਰਚ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜਿਸ ਵਿੱਚ ਈਕੋ-ਅੰਮ੍ਰਿਤਸਰ ਦੇ ਮੁੱਖੀ ਸ. ਗੁਨਬੀਰ ਸਿੰਘ ਜੀ, ਫਾਦਰ ਵਿਜੈ ਜੀ, ਇਸਕੌਨ ਮੰਦਰ ਤੋਂ ਸ਼੍ਰੀ ਇੰਦਰਾਨੁਜ ਦਾਸ ਜੀ ਅਤੇ ਪਿੰਗਲਵਾੜਾ ਸੰਸਥਾ ਤੋਂ ਮਾਸਟਰ ਰਾਜਬੀਰ ਸਿੰਘ ਜੀ ਸ਼ਾਮਲ ਸਨ। ਇਸ ਮੌਕੇ ’ਤੇ ਹੋਰਨਾਂ ਸੰਸਥਾਵਾਂ ਜਿਵੇਂ ਕਿ ਗੁਰੁ ਗੋਬਿੰਦ ਸਿੰਘ ਸਟੱਡੀ ਸਰਕਲ, ਚੀਫ ਖਾਲਸਾ ਦੀਵਾਨ, ਖਾਲਸਾ ਕਾਲਜ ਸੁਸਾਇਟੀ, ਜੱਥਾ ਬੀਬੀ ਕੌਲਾਂ ਜੀ ਭਲਾਈ ਕੇਂਦਰ, ਅਖੰਡ ਕੀਰਤਨੀ ਜਥਾ, ਐੱਨ. ਐੱਸ. ਐੱਸ. ਐੱਸ., ਬਾਬਾ ਕੁਲਵੰਤ ਸਿੰਘ ਸੇਵਾ ਸੰਗਤ ਅਤੇ ਪਤਵੰਤੇ ਸ਼ਹਿਰ ਨਿਵਾਸੀਆਂ ਨੇ ਭਾਗ ਲਿਆ।

“ਈਕੋ ਸਿੱਖ” ਦੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਵਿਚ ਗ੍ਰੀਨ ਪ੍ਰਾਜੈਕਟ ਨੂੰ ਪਾਕਿਸਤਾਨ ਦੀ ਹਮਾਇਤ

ਸਿੱਖ ਦ੍ਰਿਸ਼ਟੀਕੋਣ ਤੋਂ ਵਾਤਾਵਰਣ ਦੀ ਸੰਭਾਲ ਲਈ ਯਤਨਸ਼ੀਲ "ਈਕੋ ਸਿੱਖ" ਵੱਲੋ ਦਿੱਤੀ ਜਾਣਕਾਰੀ ਅਨੁਸਾਰ ਸਾਹਿਬ ਸ੍ਰੀ ਗੁਰੁ ਨਾਨਕ ਸਤਹਿਬ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਾਲ 2019 ਵਿੱਚ ਕਰਵਤਏ ਜਾਣ ਵਾਲੇ ਸਮਾਗਮ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਅਤੇ ਨਨਕਾਣਾ ਸਾਹਿਬ ਵਿਚ ਗ੍ਰੀਨ ਪ੍ਰਾਜੈਕਟਾਂ ਨੂੰ ਵਿਸਤਾਰ ਦੇਣ ਦੀ ਯੋਜਨਾ ਦੀ ਹਮਾਇਤ ਕੀਤੀ ਹੈ। ਇਹ ਜਾਣਕਾਰੀ ਅਮਰੀਕਾ ਦੇ ਸਿੱਖ ਸਮੂਹ ‘ਏਕੋ ਸਿੱਖ’ ਨੇ ਦਿਤੀ।

‘ਈਕੋ ਸਿੱਖ’ ਨੇ ਇਸ ਵਰ੍ਹੇ 14 ਮਾਰਚ ਨੂੰ ‘ਸਿੱਖ ਵਾਤਾਵਰਣ ਦਿਵਸ’ ਮਨਾਉਣ ਦਾ ਕੀਤਾ ਫ਼ੈਸਲਾ

ਅਮਰੀਕੀ ਰਾਜਧਾਨੀ ਵਾਸ਼ਿੰਗਟਨ ਤੋਂ ਸਰਗਰਮ ਗ਼ੈਰ-ਸਰਕਾਰੀ ਸੰਸਥਾ ‘ਈਕੋ ਸਿੱਖ’ ਵੱਲੋਂ ਵਾਤਾਵਰਣ ਸਬੰਧੀ ਚੇਤਨਾ ਪੈਦਾ ਕਰਨ ਹਿੱਤ ਇਸ ਵਰ੍ਹੇ 14 ਮਾਰਚ ਨੂੰ ‘ਸਿੱਖ ਵਾਤਾਵਰਣ ਦਿਵਸ’ ਮਨਾਉਣ ਦਾ ਫ਼ੈਸਲਾ ਕੀਤਾ ਹੈ।

ਵਾਤਾਵਰਣ ਸਬੰਧੀ ‘ਈਕੋ ਸਿੱਖ’ ਦੀ ਪਹਿਲਕਦਮੀ

ਅਮਰੀਕੀ ਰਾਜਧਾਨੀ ਵਾਸ਼ਿੰਗਟਨ ਤੋਂ ਸਰਗਰਮ ਗ਼ੈਰ-ਸਰਕਾਰੀ ਸੰਸਥਾ ‘ਈਕੋ ਸਿੱਖ’ ਵੱਲੋਂ ਵਾਤਾਵਰਣ ਸਬੰਧੀ ਚੇਤਨਾ ਪੈਦਾ ਕਰਨ ਹਿੱਤ ਇਸ ਵਰ੍ਹੇ 14 ਮਾਰਚ ਨੂੰ ‘ਸਿੱਖ ਵਾਤਾਵਰਣ ਦਿਵਸ’ ਮਨਾਉਣ ਦਾ ਫ਼ੈਸਲਾ ਸ਼ਲਾਘਾਯੋਗ ਹੈ।

ਪੰਜਾਬ ‘ਚ ਧਰਤੀ ਹੇਠਲਾ ਪਾਣੀ ਤੇਜ਼ੀ ਨਾਲ ਘਟਣ ‘ਤੇ ਈਕੋ ਸਿੱਖ ਨੇ ਚਿੰਤਾ ਜ਼ਾਹਿਰ ਕੀਤੀ

ਵਾਸ਼ਿੰਗਟਨ ( 28 ਨਵੰਬਰ , 2014): ਵਾਤਾਵਰਣ ਸਬੰਧੀ ਕੰਮ ਕਰਨ ਵਾਲੀ ਅਤੇ ਲੋਕਾਂ ਵਿੱਚ ਚੇਤੰਨਤਾ ਪੈਦਾ ਕਰਨ ਦਾ ਕਮੰ ਕਰ ਰਹੀ ‘ਈਕੋ ਸਿੱਖ’ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਤੇ ਬਾਕੀ ਦੇ ਭਾਰਤ ਵਿੱਚ ਚੌਂਕਾ ਦੇਣ ਵਾਲੀ ਤੇਜ਼ੀ ਨਾਲ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ ਤੇ ਇਸ ਨਾਲ ਇੱਕ ਵੱਡਾ ਖਤਰਾ ਖੜ੍ਹਾ ਹੋ ਰਿਹਾ ਹੈ।ਅਮਰੀਕਾ ਦੀ ਵਾਤਾਵਰਨ ਨਾਲ ਸਬੰਧਤ ਇਕ ਜਥੇਬੰਦੀ ਨੇ ਖੇਤੀਬਾੜੀ ਵਾਲੇ ਸੂਬੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਹਿੱਸਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਨੀਵਾਂ ਚਲੇ ਜਾਣ ‘ਤੇ ਫ਼ਿਕਰ ਜ਼ਾਹਰ ਕੀਤਾ ਹੈ।

ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ ਆਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ

ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੁਆਰਾ ਵਰੋਸਾਈ , ਪਾਵਨ ਪਵਿੱਤਰ ਖਾਲਸੇ ਦੀ ਜਨਮ ਧਰਤੀ ਸ੍ਰੀ ਅਨੰਦਪੁਰ ਸਾਹਿਬ ਜੀ ਦਾ 350 ਸਾਲਾ ਸਥਾਪਨਾ ਦਿਵਸ 19 ਜੂਨ 2015 ਨੂੰ ਸ਼ਤਾਬਦੀ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਸਮੁੱਚੀਆਂ ਤਿਆਰੀਆਂ ਲਈ ਅੱਜ ਪਲੇਠੀ ਮੀਟਿੰਗ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪਰਸਤੀ ਹੇਠ ਹੋਈ ਆਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮਨਾਉਣ ਦੀ ਸ਼ੁਰੂਆਤ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਭੋਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

Next Page »