
ਸੀ.ਬੀ.ਆਈ. ਦੀ ਮੁਹਾਲੀ ਵਿਸ਼ੇਸ਼ ਅਦਾਲਤ ਦੇ ਜੱਜ ਆਰ. ਕੇ. ਗੁਪਤਾ ਨੇ 1992 ਦੇ ਇਕ ਮਾਮਲੇ ਵਿਚ ਤਿੰਨ ਸਿੱਖ ਨੌਜਵਾਨਾਂ ਨੂੰ ਵੱਖ ਵੱਖ ਥਾਵਾਂ ਤੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ 'ਚ ਮਾਰਨ ਦੇ ਦੋਸ਼ ਵਿਚ
ਹਰਬੰਸ ਸਿੰਘ ਵਾਸੀ ਉਬੋਕੇ ਅਤੇ ਇਕ ਅਣਪਛਾਤੇ ਵਿਅਕਤੀ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ ਹੇਠ ਸੇਵਾਮੁਕਤ ਸਬ-ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਥਾਣੇਦਾਰ ਜਗਤਾਰ ਸਿੰਘ ਨੂੰ ਲਗਭਗ 29 ਸਾਲ ਬਾਅਦ ਧਾਰਾ-302, 120ਬੀ ਅਤੇ 218 ਤਹਿਤ ਦੋਸ਼ੀ ਕਰਾਰ ਦਿੰਦਿਆਂ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ |
ਅਡੀਸ਼ਨਲ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਗੁਰਦਾਸਪੂਰ ਨੇ 29 ਸਾਲ ਪੁਰਾਣੇ ਕੇਸ ਵਿੱਚ ਐਸ.ਆਈ ਚੰਨਣ ਸਿੰਘ ਅਤੇ ਏ.ਐਸ.ਆਈ ਤਰਲੋਕ ਸਿੰਘ ਨੂੰ ਧਾਰਾ 302 ਤਹਿਤ ੳਮਰ ਕੈਦ , ਧਾਰਾ 364 (ਅਗਵਾ) ਅਤੇ ਧਾਰਾ 342 (ਗਲਤ ਢੰਗ ਨਾਲ ਕੈਦ) ਤਹਿਤ 10 ਸਾਲ ਦੀ ਕੈਦ ਅਤੇ 10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਐਸ.ਐਚ.ੳ ਬਲਦੇਵ ਸਿੰਘ ਅਤੇ ਐਚ.ਸੀ ਨਿਰਮਲ ਸਿੰਘ ਦੀ ਸੁਣਵਾਈ ਦੌਰਾਨ ਹੀ ਮੌਤ ਹੋ ਗਈ ਸੀ।
ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਅੱਜ 20 ਦਸੰਬਰ 2019 ਦੀਆਂ ਚੋਣਵੀਆਂ ਖਬਰਾਂ ਦੇ ਅਹਿਮ ਨੁਕਤੇ ਸਾਂਝੇ ਕਰ ਰਹੇ ਹਾਂ। 1980-90ਵਿਆਂ ਦੌਰਾਨ ਪੰਜਾਬ ਵਿਚ ਬਣਾਏ ਗਏ ਝੂਠੇ ਮੁਕਾਬਲਿਆਂ ਦੇ ਗੰਭੀਰ ਮਾਮਲੇ ਵਿਚ ਕਾਰਵਾਈ ਦੀ ਮੰਗ...
ਅਦਾਲਤ ਦੇ ਬਾਹਰ ਮ੍ਰਿਤਕ ਗੁਰਮੇਲ ਸਿੰਘ ਦੀ ਮਾਂ ਤੇਜ ਕੌਰ ਅਤੇ ਭਰਾ ਗੁਰਦੇਵ ਸਿੰਘ ਨੇ ਦੱਸਿਆ ਕਿ ਗੁਰਮੇਲ ਸਿੰਘ ਪੇਸ਼ੇ ਵਜੋਂ ਡਰਾਇਵਰੀ ਕਰਦਾ ਸੀ । ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦਾ ਸਾਰਾ ਘਰ ਹੀ ਉਜਾੜ ਦਿੱਤਾ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਹਰਜੀਤ ਸਿੰਘ ਨੇ 1992 ਵਿੱਚ 22 ਸਾਲਾ ਸਿੱਖ ਨੌਜਵਾਨ ਹਰਜੀਤ ਸਿੰਘ ਗੋਰਾ ਨੂੰ ਝੂਠਾ ਪੁਲਸ ਮੁਕਾਬਲਾ ਬਣਾ ਕੇ ਮੁਕਾਉਣ ਦੇ ਦੋਸ਼ੀ ਸਾਬਕਾ ਪੁਲਸ ਇੰਸਪੈਕਟਰ ਗਿਆਨ ਸਿੰਘ ਅਤੇ ਸਾਬਕਾ ਏ.ਐਸ.ਆਈ ਨਰਿੰਦਰ ਸਿੰਘ ਮੱਲ੍ਹੀ ਨੂੰ ਭਾਰਤੀ ਸਜਾਵਲੀ ਦੀ ਧਾਰਾ-364 ‘ਚ ੳੇੁਮਰ ਕੈਦ ਦੀ ਸਜ਼ਾ ਅਤੇ 1 ਲੱਖ ਰਪਏ ਹਰਜੀਤ ਸਿੰਘ ਦੇ ਪਰਿਵਾਰ ਨੂੰ ਦੇਣ ਦਾ ਫੈਸਲਾ ਸੁਣਾਇਆ।
ਸਾਲ 1992 'ਚ ਝੂਠਾ ਪੁਲਿਸ ਮੁਕਾਬਲਾ ਬਣਾ ਕੇ ਸਿੱਖ ਨੌਜਵਾਨ ਨੂੰ ਮਾਰਨ ਵਾਲੇ ਦੋ ਪੁਲਿਸ ਵਾਲਿਆਂ ਨੂੰ ਸੀ. ਬੀ. ਆਈ. ਦੀ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਚੰਡੀਗੜ੍ਹ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਝੂਠੇ ਮੁਕਾਬਲਿਆਂ ਦੇ ਪੀੜਤ ਪਰਿਵਾਰਾਂ ਵੱਲੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਖੁੱਲ੍ਹੀ ਚਿੱਠੀ ਲਿਖੀ ਗਈ। ...
ਚੰਡੀਗੜ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀ ਜੱਥੇਬੰਦੀਆਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੀ ਦਰਬਾਰ ਸਾਹਿਬ ‘ਤੇ ...
ਮਨੁੱਖੀ ਅਧਿਕਾਰਾਂ ਲਈ ਸਰਗਰਮ ਇਕ ਗ਼ੈਰ ਸਿਆਸੀ ਸੰਸਥਾ ਪੰਜਾਬ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀ.ਡੀ.ਏ.ਪੀ.), ਜਿਸਨੇ 1980 ਤੋਂ 1995 ਤਕ ਪੰਜਾਬ ਵਿੱਚ ਹੋਈਆਂ ਗੁੰਮਸ਼ੁਦਗੀਆਂ, ਗੈਰ-ਕਾਨੂੰਨੀ ਕਤਲਾਂ ਅਤੇ ਤਸ਼ੱਦਦ ਪੀੜਤਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਹਿੱਤ, ਇਨਸਾਫ ਦਿਵਾਉਣ ਅਤੇ ਦੋਸ਼ੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ ਦਾ ਉਪਰਾਲਾ ਆਰੰਭਿਆ ਹੈ, ਨੇ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਪੀ.ਡੀ.ਏ.ਪੀ. ਮਨੁੱਖੀ ਅਧਿਕਾਰਾਂ ਦੇ ਅੰਤਰਰਾਸ਼ਟਰੀ ਨਿਯਮਾਂ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹੈ।
Next Page »