
ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਜੁੜੀ ਸ਼ਹੀਦੀ ਸਭਾ ਦੀਰਾਨ ਕਈ ਜੱਥਿਆਂ ਵੱਲੋਂ ਸਾਹਿਬਜ਼ਾਦਿਆਂ ਅਤੇ ਗੁਰੂ ਸਾਹਿਬਾਨ ਦਾ ਸਵਾਂਗ ਰਚਦੀਆਂ ਫਿਲਮਾਂ ਵਿਖਾਉਣੀਆਂ ਬੰਦ ਕਰਕੇ ਸਿੱਖ ਰਵਾਇਤ ਵੱਲ ਪਰਤਣ ਦਾ ਉਪਰਾਲਾ ਕੀਤਾ ਗਿਆ ਹੈ।
ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਨਾਲ ਮੁਲਾਕਾਤ ਕੀਤੀ ਗਈ ਅਤੇ ਸ਼੍ਰੋਮਣੀ ਕਮੇਟੀ ਦਾਸਤਾਨ-ਏ-ਸਰਹੰਦ ਫਿਲਮ ਉੱਤੇ ਪੱਕੀ ਰੋਕ ਲਾਉਣ ਲਈ ਕਿਹਾ ਗਿਆ।
ਗੁਰੂ ਨਾਨਕ ਪਾਤਸ਼ਾਹ ਦੇ 553 ਪ੍ਰਕਾਸ਼ ਪੁਰਬ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਫਤਹਿਗੜ੍ਹ ਸਾਹਿਬ) ਵੱਲੋਂ 10 ਨਵੰਬਰ 2022 ਨੂੰ ਸਲਾਨਾ ਸਮਾਗਮ ਕਰਵਾਇਆ ਗਿਆ ।
ਪੰਥਕ ਸਖਸ਼ੀਅਤਾਂ ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰੈਣ ਸਿੰਘ ਚੌੜਾ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਅਮਰੀਕ ਸਿੰਘ ਈਸੜੂ, ਭਾਈ ਸੁਖਦੇਵ ਸਿੰਘ ਡੋਡ ਅਤੇ ਭਾਈ ਮਨਜੀਤ ਸਿੰਘ ਫਗਵਾੜਾ ਦੇ ਸੱਦੇ ਉੱਤੇ ਸਿੱਖ ਵਿਦਵਾਨਾਂ ਅਤੇ ਵਿਚਾਰਵਾਨਾਂ ਦਾ ਇੱਕ ਇਜਲਾਸ ਅੱਜ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਗਿਆ। ਇਸ ਇਜਲਾਸ ਵਿੱਚ ਸ਼ਾਮਿਲ ਹੋਏ ਵਿਚਾਰਵਾਨਾਂ ਨੇ “ਸਿੱਖ ਰਾਜਨੀਤੀ ਦੀ ਵਰਤਮਾਨ ਦਸ਼ਾ ਅਤੇ ਭਵਿੱਖ ਦਾ ਅਮਲ” ਵਿਸ਼ੇ ਉਪਰ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।
ਹੁਣ ਇਸੇ ਹੀ ਕਾਰਖਾਨੇ ਵੱਲੋਂ ਗੰਦਾ ਪਾਣੀ ਬੋਰ ਕਰਕੇ ਹੇਠਾਂ ਪਾਉਣ ਕਰਕੇ ਆਲੇ ਦੁਆਲੇ ਦੇ ਕਈ ਪਿੰਡਾਂ ਦਾ ਜ਼ਮੀਨੀ ਪਾਣੀ ਗੰਧਲਾ ਹੋ ਚੁੱਕਾ ਹੈ। ਸਿੱਟੇ ਵਜੋਂ ਲੋਕ ਕਿਸਾਨ ਮੋਰਚੇ ਵਾਂਗ ਪੱਕਾ ਧਰਨਾ ਲਾਈ ਬੈਠੇ ਹਨ। ਰੰਗਾਈ ਵਾਲੇ ਕਾਰਖਾਨਿਆਂ ਦੀ ਮਾਰ ਝੱਲਦੇ ਵਿਅਕਤੀ ਦੀ ਮੌਤ ਦੀ ਖਬਰ ਮੱਤੇਵਾੜਾ ਮੋਰਚੇ ਵੇਲੇ ਵੀ ਕਾਫ਼ੀ ਚੱਲੀ ਸੀ।
ਸਥਾਨਕ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ “ਸ੍ਰੀ ਗੁਰੂ ਗੋਬਿੰਦ ਸਿੰਘ ਜੀ: ਜੀਵਨ ਤੇ ਸ਼ਖ਼ਸੀਅਤ ਵਿਸ਼ੇ” ਖਾਸ ਵਖਿਆਨ ਅਤੇ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ, ਡਾ. ਹਰਦੇਵ ਸਿੰਘ ਵੱਲੋਂ ਸੰਪਾਦਤ ਕਵੀ ਸੁੱਖਾ ਸਿੰਘ ਦੀ ਅਠਾਰ੍ਹਵੀਂ ਸਦੀ ਦੀ ਰਚਨਾ ‘ਸ੍ਰੀ ਗੁਰਬਿਲਾਸ ਪਾਤਿਸਾਹੀ ੧੦’ ਸੰਬੰਧੀ ਵਿਚਾਰ-ਗੋਸ਼ਟਿ 4 ਫਰਵਰੀ ਨੂੰ ਕਰਵਾਈ ਗਈ।
ਅੱਜ ਦੀ ਖਬਰਸਾਰ | 1 ਫਰਵਰੀ 2020 (ਦਿਨ ਸ਼ਨਿੱਚਰਵਾਰ) ਖਬਰਾਂ ਸਿੱਖ ਜਗਤ ਦੀਆਂ: ਅੰਤਿਮ ਸੰਸਕਾਰ ’ਤੇ ਜੁਝਾਰੂ ਪੁੱਤ ਨੂੰ ਮਾਂ ਦੇ ਅੰਤਿਮ ਦਰਸ਼ਨ ਹੋਏ: ਬੰਦੀ ...
ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ ਦੀ ਲਾਲਸਾ ਤਿੰਨ ਕਾਰਨ ਸਨ ਇਸ ਪਾਪ ਦੇ। ਪਹਿਲੇ ਦੋ ਕਾਰਨ ਜ਼ੋਰ ਵਾਲੇ ਅਤੇ ਤੀਜਾ ਕਾਰਨ ਦੱਬਵਾਂ ਅਤੇ ਪਹਿਲੇ ਦੋਵਾਂ ਦਾ ਸਹਾਇਕ ਸੀ। ਇਹਨਾਂ ਤੋਂ ਇਲਾਵਾ ਕਾਲੇ ਭੇਤ ਵਾਲਾ ਚੌਥਾ ਕਾਰਨ ਇਹ ਸੀ ਕਿ ਕਈ ਆਦਮੀਆਂ ਦੀ ਖੱਬੀ ਵੱਖੀ (ਦਿਲ) ਵਿਚ ਕੋਈ ਦੱਬੀ ਹੋਈ ਕਮੀਨਗੀ ਹੁੰਦੀ ਹੈ, “ਜਿਹੜੀ ਕਿਸੇ ਵੇਲੇ ਅਤਿ ਭਿਆਨਕ ਸਮਿਆਂ ਵਿਚ ਜ਼ਾਹਿਰ ਹੋ ਜਾਂਦੀ ਹੈ।
ਦਸੰਬਰ ਦੇ ਮਹੀਨੇ ਕੁਝ ਲੋਕ ਸਿਦਕ ਦੇ ਇਮਤਿਹਾਨ ਵਿਚੋਂ ਖਰੇ ਹੋ ਕੇ ਨਿਕਲੇ ਸਨ, ਉਨ੍ਹਾਂ ਨੂੰ ਹੀ ਇਹ ਪਤਾ ਸੀ ਕਿ ਜ਼ੁਲਮ ਦਾ ਸਹਿਣਾ ਜ਼ੁਲਮ ਵਿਚ ਹਿੱਸੇਦਾਰ ਹੋਣਾ ਹੀ ਹੁੰਦਾ ਹੈ।
ਫਤਹਿਗੜ੍ਹ ਸਾਹਿਬ: ਸ਼੍ਰੀ ਗੁਰੁ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ (ਸ.ਗ.ਗ.ਸ.ਵ.ਯ), ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵਲੋਂ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ...
Next Page »