Tag Archive "former-panj-pyare-of-akal-takht-shaib"

ਪੰਥਕ ਜੱਥੇਬੰਦੀਆਂ ਨੇ ਪੰਜ ਪਿਆਰਿਆਂ ਨੂੰ ਕੀਤਾ ਸਨਮਾਨਿਤ

ਸੌਦਾ ਸਾਧ ਮਾਫੀ ਮਾਮਲੇ ਵਿੱਚ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸਾਹਿਬਾਨ ਦੇ ਜੱਥੇਦਾਰਾਂ ਨੂੰ ਤਲਬ ਕਰਕੇ ਸਪੱਸ਼ਟੀਕਰਨ ਮੰਗਣ ਕਰਕੇ ਸ਼੍ਰੋਮਣੀ ਗਰੁਦਆਰਾ ਪ੍ਰਬੰਧਕ ਕਮੇਟੀਵੱਲੋਂ ਬਰਖਾਸਤ ਕੀਤੇ ਪੰਜਾਂ ਪਿਆਰਿਆਂ ਨੂੰ ਅੱਜ ਇੱਥੇ ਅਕਾਲ ਤਖਤ ਸਾਹਿਬ ਦੀ ਸਰਵਉੱਚਤਾ ਨੂੰ ਸਮਰਪਿਤ ਜੱਥੇਬੰਦੀਆਂ ਵੱਲੋਂ ਸਨਮਾਨਿਤ ਕੀਤਾ ਗਿਆ।

ਪੰਜ ਪਿਆਰਿਆਂ ਦਾ ਵਰਤਾਰਾ ਤੇ ਭਵਿੱਖ: ਕੁਝ ਅਣਸੁਲਝੇ ਸਵਾਲ

ਪੰਜ ਪਿਆਰਿਆਂ ਦੀ ਸੰਸਥਾ ਦੇ ਸੁਰਜੀਤ ਹੋਣ ਨਾਲ ਅਤੇ ਪੰਜ ਪਿਆਰਿਆਂ ਵੱਲੋਂ ਦਿੱਤੇ ਗਏ ਨਵੇਂ ਪ੍ਰੋਗਰਾਮ ਦੀ ਰੌਸ਼ਨੀ ਵਿੱਚ ਸਿੱਖ ਪੰਥ ਦੀ ਧਾਰਮਿਕ-ਚੇਤਨਾ ਅਤੇ ਰਾਜਨੀਤਕ-ਜ਼ਿੰਦਗੀ ਵਿੱਚ ਇੱਕ ਆਸਧਾਰਨ ਕਿਸਮ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇੱਕ ਤਾਂ ਇਹੋ ਜਿਹਾ ਸੰਕਟ ਇਹੋ ਜਿਹੀ ਸ਼ਕਲ ਵਿੱਚ ਪਹਿਲਾਂ ਕਦੇ ਵੇਖਣ ਵਿੱਚ ਨਹੀਂ ਸੀ ਆਇਆ ਅਤੇ ਦੂਜਾ ਇਹ ਪਤਾ ਲਗਾਉਣਾ ਵੀ ਅੌਖਾ ਹੈ ਕਿ ਇਹ ਸੰਕਟ ਕਿਹੜੀਆਂ ਕਿਹੜੀਆਂ ਦਿਸ਼ਾਵਾਂ ਵੱਲ ਜਾ ਸਕਦਾ ਹੈ।

ਪੰਜ ਪਿਆਰਿਆਂ ਦੀ ਹਮਾਇਤ ‘ਚ ਨਿਤਰੇ ਜਥੇਦਾਰ ਵੇਦਾਂਤੀ ਤੋਂ ਕਮੇਟੀ ਨੇ ਵਾਪਿਸ ਲਈ ਦਫਤਰੀ ਗੱਡੀ ਅਤੇ ਸੇਵਾਦਾਰ

ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਦੀਆਂ ਘਟਨਾਵਾਂ ਪ੍ਰਤੀ ਚਿੰਤਾ ਪ੍ਰਗਟਾਉਣ ਲਈ ਸਮੁੱਚੀ ਕੌਮ ਅਤੇ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਦਾ ਸੱਦਾ ਦੇਣ ਵਾਲੇ ਪੰਜ ਪਿਆਰਿਆਂ ਦੀ ਸਿੱਧੀ ਹਮਾਇਤ ਕਰਨ ਵਾਲੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਪਾਸੋਂ ਸ਼੍ਰੋਮਣੀ ਕਮੇਟੀ ਨੇ ਦਫਤਰੀ ਗੱਡੀ ਅਤੇ ਸੇਵਾਦਾਰ ਵਾਪਿਸ ਲੈ ਲਏ ਹਨ। ਕਮੇਟੀ ਦੀ ਇਸ ਕਾਰਵਾਈ ਨਾਲ ਜਥੇਦਾਰ ਵੇਦਾਂਤੀ ਦੀ ਅਗਵਾਈ ਵਿੱਚ ਸਾਲ 2008 ਵਿੱਚ ਸ਼ੁਰੂ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਖੋਜ ਕੇਂਦਰ ਦਾ ਵੀ ਭੋਗ ਪੈ ਗਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਵਜਾਇਆ ਧਰਮ ਪ੍ਰਚਾਰ ਦਾ ਬਿਗਲ

ਅੰਮ੍ਰਿਤ ਸੰਚਾਰ ਮੁਹਿੰਮ ਦੀ ਰੂਪ ਰੇਖਾ ਉਲੀਕਣ ਲਈ ਸੱਦੀ ਪੰਥਕ ਸੰਸਥਾਵਾਂ ਤੇ ਸ਼ਖਸ਼ੀਅਤਾਂ ਦੀ ਇਕੱਤਰਤਾ ਅੰਮ੍ਰਿਤਸਰ ਸਾਹਿਬ: ਡੇਰਾ ਸਿਰਸਾ ਮੁਖੀ ਨੂੰ ਬਿਨ ਮੰਗੀ ਮੁਆਫੀ ਦਿੱਤੇ ਜਾਣ ...

ਮੌਜੂਦਾ ਪੰਥਕ ਸੰਕਟ ਦੇ ਹੱਲ ਲਈ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ

ਮੌਜੂਦਾ ਕੌਮੀ ਸੰਕਟ ਦੇ ਚਲਦਿਆਂ ਅੱਜ ਅਕਾਲ ਤਖਤ ਸਾਹਿਬ ਵਿਖੇ ਸਾਬਕਾ ਜੱਥੇਦਾਰ ਦੇ ਸੱਦੇ ‘ਤੇ ਅਰਦਾਸ ਕੀਤੀ ਗਈ।ਪੰਜ ਪਿਆਰਿਆਂ ਵੱਲੋਂ ਜਥੇਦਾਰਾਂ ਦੇ ਸਮਾਜਿਕ ਬਾਈਕਾਟ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਪਿਆਰਿਆਂ ਨੂੰ ਨੌਕਰੀ ਤੋਂ ਫਾਰਗ ਕਰਨ ਸਮੇਤ ਹੋਰ ਪੰਥਕ ਮਾਮਲਿਆਂ ਨੂੰ ਲੈ ਕੇ ਪੈਦਾ ਹੋਏ ਪੰਥਕ ਸੰਕਟ ਦੇ ਹੱਲ ਲਈ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸੰਗਤਾਂ ਨੂੰ ਅੱਜ ਅਕਾਲ ਤਖਤ ਸਾਹਿਬ ‘ਤੇ ਅਰਦਾਸ ਕਰਨ ਦਾ ਸੱਦਾ ਦਿੱਤਾ ਸੀ।

ਪੰਜਾਂ ਪਿਆਰਿਆਂ ਨੂੰ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ

ਸਿੱਖਾਂ ਸਿਧਾਤਾਂ ਨੂੰ ਦਰਕਿਨਾਰ ਕਰਕੇ ਸਿਆਸੀ ਇਸ਼ਾਰੇ ‘ਤੇ ਪੰਥ ਵਿਰੋਧੀ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਵਾਲੇ ਜੱਥੇਦਾਰਾਂ ਨੂੰ ਅਕਾਲ ਤਖਤ ਸਾਹਿਬ ਵਿਖੇ ਤਲਬ ਕਰਨ ਵਾਲੇ ਪੰਜਾਂ ਪਿਆਰਿਆਂ ਨੂੰ ਸਿੱਖ ਜੱਥੇਬੰਦੀਆਂ ਵੱਲੋਂ 15 ਜਨਵਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ਚੌਕ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ ।

ਗ੍ਰੰਥੀ ਸਿੰਘ,ਰਾਗੀ ਸਾਹਿਬਾਨ,ਅਰਦਾਸੀਏ ਅਤੇ ਹੋਰ ਜਾਗਰੂਕ ਮੁਲਾਜਮ, ਪੰਜ ਪਿਆਰਿਆਂ ਦੇ ਪੱਖ ਵਿੱਚ ਆਏ ਖੁੱਲਕੇ ਸਾਹਮਣੇ

ਸਿੱਖ ਪੰਥ ਦੇ ਸਤਿਕਾਰਤ ਤਖਤ ਸਾਹਿਬਾਨ ਵਿਖੇ ਸੇਵਾ ਨਿਭਾਉਣ ਵਾਲੇ ਜਥੇਦਾਰਾਂ ਅਤੇ ਪੰਜ ਪਿਆਰਿਆਂ ਦੇ ਸਤਿਕਾਰਤ ਅਹੁੱਦਿਆਂ ਨੂੰ ਪ੍ਰਬੰਧਕੀ ਸੰਸਥਾਵਾਂ ਦੀ ਨਿਯਮਾਵਲੀ ਗੁਲਾਮੀ ਤੋਂ ਮੁਕਤ ਕਰਾਉਣ ਸਬੰਧੀ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵਲੋਂ ਦਿੱਤੇ ਬਿਆਨ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ,ਰਾਗੀ ਜਥੇ,ਅਰਦਾਸੀਏ ਸਿੰਘ ਅਤੇ ਹੋਰ ਜਾਗਰੂਕ ਮੁਲਾਜਮ ਖੁੱਲਕੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।

ਪੰਜ ਪਿਆਰਿਆਂ ਵੱਲੋਂ ਸਰਬੱਤ ਖਾਲਸਾ ਸੰਸਥਾ ਨੂੰ ਪੁਨਰ ਸਰਜੀਤ ਕਰਨ ਦਾ ਸੱਦਾ;ਪਿੰਡ ਪਿੰਡ ਜਾ ਕੇ ਕਰਨਗੇ ਅੰਮ੍ਰਿਤ ਸੰਚਾਰ ਤੇ ਪ੍ਰਚਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਇੱਕ ਨਵਾਂ ਗੁਰਮਤਾ ਜਾਰੀ ਕਰਦਿਆਂ ਖਾਲਸਾ ਪੰਥ ਨੂੰ ਅਪੀਲ਼ ਕੀਤੀ ਗਈ ਹੈ ਕਿ ਪੰਥ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਸਰਬੱਤ ਖਾਲਸਾ ਸੰਸਥਾ ਨੂੰ ਪੁਨਰ ਸੁਰਜੀਤ ਕੀਤਾ ਜਾਵੇ।

ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਰਾਇ ਮੰਨ ਕੇ ਸ਼੍ਰੋਮਣੀ ਕਮੇਟੀ ਆਪਣੀ ਭੁੱਲ ਸੁਧਾਰੇ-ਪੰਜੋਲੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਪ੍ਰਗਟਾਈ ਗਈ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਪੰਜ ਪਿਆਰਿਆਂ ਦੇ ਸਰਬ-ਉੱਚ ਰੁਤਬੇ ਨੂੰ ਪ੍ਰਵਾਨ ਕਰ ਕੇ ਉਹਨਾਂ ਨੂੰ ਤੁਰੰਤ ਬਹਾਲ ਕਰਕੇ ਆਪਣੀ ਭੁੱਲ਼ ਸੁਧਾਰ ਲੈਣੀ ਚਾਹੀਦੀ ਹੈ।

ਕਨੇਡਾ ਦੀਅਾਂ ਗੁਰਦੁਆਰਾ ਕਮੇਟੀਅਾਂ ਵੱਲੌਂ ਪੰਜ ਪਿਆਰਿਅਾਂ ਦੇ ਫੈਸਲੇ ਦੀ ਹਮਾਇਤ

ਕਨੇਡਾ ਦੀਅਾਂ ਗੁਰਦੁਆਰਾ ਕਮੇਟੀਅਾਂ ਵਲੋਂ ਸਿੱਖ ਸਿਆਸਤ ਨੂੰ ਭੇਜੇ ਗਏ ਇਕ ਬਿਆਨ ਵਿਚ ਕਿਹਾ ਹੈ ਕਿ ਪੰਜ ਸਿੰਘ ਸਾਹਿਬਾਨਾਂ (ਪੰਜ ਪਿਆਰਿਅਾਂ) ਨੇ ਸਿੱਖ ਰਵਾਇਤਾਂ ਤੇ ਪਹਿਰਾ ਦਿੰਦਿਆ ਅਜੋ਼ਕੇ ਸਮੇਂ ਵਿੱਚ ਜੋ ਫੈ਼ਸਲੇ ਲਏ ਗਏ ਨੇ, ਬਹੁਤ ਹੀ ਸ਼ਲਾਘਾਯੋਗ ਅਤੇ ਸਤਿਕਾਰਤ ਹਨ।

« Previous PageNext Page »