ਬਠਿੰਡਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅਧੀਨ ਪੈਂਦੇ ਪਿੰਡ ਕੋਟਸ਼ਮੀਰ ਦੇ ਇਕ ਡੇਰਾ ਸਿਰਸਾ ਪ੍ਰੇਮੀ ਗੁਰਤੇਜ ਸਿੰਘ ਭਾਗੂ ਵਾਲੇ ਦੇ ਟਰੈਕਟਰ ਟਰਾਲੀ ਤੇ ਖੇਤ 'ਚੋਂ 21 ਡੱਬੇ ਠੇਕੇ ਦੀ ਦੇਸ਼ੀ ਸ਼ਰਾਬ ਬਰਾਮਦ ਹੋਈ ਹੈ। ਥਾਣਾ ਕੋਟਫੱਤਾ ਪੁਲਿਸ ਨੇ ਇਸ ਮਾਮਲੇ 'ਚ ਪਰਚਾ ਦਰਜ ਕਰ ਲਿਆ ਹੈ।
4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਕੇਂਦਰ ਦੀਆਂ 6 ਸੁਰੱਖਿਆ ਏਜੰਸੀਆਂ ਸੀ.ਆਰ.ਪੀ.ਐਫ., ਬੀ.ਐਸ.ਐਫ., ਸੀ.ਆਈ.ਐਸ.ਐਫ., ਆਈ.ਟੀ.ਬੀ.ਪੀ., ਰੇਲਵੇ ਪ੍ਰੋਟੈਕਸ਼ਨ ਫੋਰਸ ਤੇ ਐਸ.ਐਸ.ਬੀ. (ਸੀਮਾ ਸੁਰਕਸ਼ਾ ਬਲ) ਤੋਂ ਇਲਾਵਾ 13 ਰਾਜਾਂ ਦੀ ਪੁਲਿਸ ਫੋਰਸ ਦੀਆਂ 500 ਕੰਪਨੀਆਂ ਪੰਜਾਬ ਵਿਚ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਜਿਸ ਦੀ ਨਫ਼ਰੀ ਕੋਈ 50 ਹਜ਼ਾਰ ਤੋਂ ਵੱਧ ਦੱਸੀ ਜਾ ਰਹੀ ਹੈ। ਜਦੋਂਕਿ ਪੰਜਾਬ ਪੁਲਿਸ ਦੀ ਕੋਈ 70 ਹਜ਼ਾਰ ਤੋਂ ਵੱਧ ਨਫ਼ਰੀ ਵੀ ਚੋਣਾਂ ਦੇ ਕੰਮ ਵਿਚ ਲੱਗੀ ਹੋਈ ਹੈ।
ਆਮ ਆਦਮੀ ਪਾਰਟੀ ਵਿੱਚੋਂ ਕੱਢੇ ਕੀਤੇ ਗਏ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਅਗਵਾਈ ਹੇਠ ਕੱਲ੍ਹ ਚੰਡੀਗੜ੍ਹ ਵਿਖੇ ਵੱਖ-ਵੱਖ ਧਿਰਾਂ ਦੀ ਹੋਈ ਮੀਟਿੰਗ ਵਿੱਚ ‘ਆਪ’ ਤੋਂ ਦੁਖੀ ਤਿੰਨ ਮੁੱਖ ਆਗੂਆਂ ਸੁੱਚਾ ਸਿੰਘ ਛੋਟੇਪੁਰ, ਪ੍ਰੋ. ਮਨਜੀਤ ਸਿੰਘ ਅਤੇ ਡਾ. ਗਾਂਧੀ ਵੱਲੋਂ ਵੱਖਰਾ ਸਿਆਸੀ ਫਰੰਟ ਬਣਾਉਣ ਉਪਰ ਸਹਿਮਤੀ ਦਿੱਤੀ ਗਈ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਪਰਿਵਰਤਨ ਯਾਤਰਾ’ ਕੱਲ੍ਹ ਫਰੀਦਕੋਟ ਵਿਖੇ ਸਮਾਪਤ ਹੋ ਗਈ। 6 ਸਤੰਬਰ ਤੋਂ ਸ਼ੁਰੂ ਹੋਈ ਇਸ ਯਾਤਰਾ ਦੌਰਾਨ ਛੋਟੇਪੁਰ ਨੇ 13 ਲੋਕ ਸਭਾ ਹਲਕਿਆਂ ਦਾ ਦੌਰਾ ਕਰਕੇ ਆਪਣੇ ਸਮਰਥਕਾਂ ਦੀ ਰਾਇ ਇਕੱਤਰ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਪਰਿਵਰਤਨ ਯਾਤਰਾ ਨੂੰ ਪੰਜਾਬ ਭਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ।
ਆਮ ਆਦਮੀ ਪਾਰਟੀ ਦੇ ਸਾਬਕਾ ਸੂਬਾਈ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਅੰਮ੍ਰਿਤਸਰ ਵਿਖੇ ਆਪਣੀ ਪਰਿਵਰਤਨ ਯਾਤਰਾ ਦੌਰਾਨ ਬੋਲਦਿਆਂ ਸੰਕੇਤ ਦਿੱਤਾ ਕਿ ਉਹ ਆਉਂਦੇ ਦਿਨਾਂ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਬਣਾਏ ਗਏ ਫਰੰਟ ਆਵਾਜ਼-ਏ-ਪੰਜਾਬ ਦਾ ਹਿੱਸਾ ਬਣ ਸਕਦੇ ਹਨ।
ਲੋਕ ਹਿੱਤ ਅਭਿਆਨ ਦੇ ਕਨਵੀਨਰ ਅਤੇ ਸਾਬਕਾ ਕਾਂਗਰਸੀ ਆਗੂ ਜਗਮੀਤ ਸਿੰਘ ਬਰਾੜ ਨੇ ਆਖਿਆ ਹੈ ਕਿ ਪੰਜਾਬ ਨੂੰ ਹੁਣ ਚੌਥੇ ਫ਼ਰੰਟ ਦੀ ਲੋੜ ਨਹੀਂ ਹੈ। ਇਹ ਫ਼ਰੰਟ ਬਾਦਲ ਦਲ ਤੇ ਕਾਂਗਰਸ ਨੂੰ ਫ਼ਾਇਦਾ ਪਹੁੰਚਾ ਸਕਦਾ ਹੈ। ਚੌਥੇ ਫ਼ਰੰਟ ਦੇ ਆਗੂਆਂ ਨੂੰ ਪੰਜਾਬ ਦੀ ਬਿਹਤਰੀ ਲਈ ਰਾਜ ਦੇ ਲੋਕਾਂ ਅੱਗੇ ਰਵਾਇਤੀ ਪਾਰਟੀਆਂ ਦੇ ਵਿਰੋਧ ਵਿੱਚ ਮਜ਼ਬੂਤੀ ਨਾਲ ਤੀਜਾ ਬਦਲ ਪੇਸ਼ ਕਰ ਚੁੱਕੀ ਆਮ ਆਦਮੀ ਪਾਰਟੀ ਦੀ ਬਿਨਾਂ ਸ਼ਰਤ ਹਮਾਇਤ ਕਰਨੀ ਚਾਹੀਦੀ ਹੈ। ਬਰਾੜ ਸੋਮਵਾਰ (12 ਸਤੰਬਰ) ਦੁਪਹਿਰੇ ਮੁਹਾਲੀ ਦੇ ਸੈਕਟਰ-69 ’ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ।
ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੇ ਧੜੇ ਨੇ ਸਾਬਕਾ ਸੰਸਦ ਮੈਂਬਰ ਨਵਜੋਤ ਸਿੱਧੂ ਦੇ ਆਵਾਜ਼-ਏ-ਪੰਜਾਬ ਅਤੇ ‘ਆਪ’ ਦੇ ਮੁਅੱਤਲ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੇ ਫਰੰਟ ਨਾਲ ਹੱਥ ਮਿਲਾਉਣ ਦੀ ਤਿਆਰੀ ਕਰ ਲਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਅਗਲੇ ਵਰ੍ਹੇ ਜਨਵਰੀ ਦੇ ਤੀਜੇ ਜਾਂ ਚੌਥੇ ਹਫ਼ਤੇ ਹੋਣਗੀਆਂ ਅਤੇ ਚੋਣ ਜ਼ਾਬਤਾ ਦਸੰਬਰ ਵਿੱਚ ਲੱਗੇਗਾ। ਮੰਗਲਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟ ਸੂਚੀਆਂ ਦੀ ਸੁਧਾਈ ਦਾ ਅਮਲ ਸ਼ੁਰੂ ਹੋਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਿਜੈ ਕੁਮਾਰ ਸਿੰਘ ਨੇ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਇਸ ਮਹੀਨੇ ਦੇ ਤੀਜੇ ਹਫ਼ਤੇ ਦੌਰਾਨ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਉਣਗੇ।
« Previous Page