
ਪ੍ਰੈਸ ਦੀ ਆਜ਼ਾਦੀ ਦੇ ਮਾਮਲੇ 'ਚ ਭਾਰਤ ਦੂਸਰੇ ਦੇਸ਼ਾਂ ਦੇ ਮੁਕਾਬਲੇ ਬਹੁਤ ਪੱਛੜ ਗਿਆ ਹੈ । ਪ੍ਰੈਸ ਦੀ ਆਜ਼ਾਦੀ ਸਬੰਧੀ ਤਾਜ਼ਾ ਜਾਰੀ ਕੀਤੀ 180 ਦੇਸ਼ਾਂ ਦੀ ਸਾਲਾਨਾ ਸੂਚੀ 'ਚ ਭਾਰਤ ਨੂੰ 133ਵਾਂ ਸਥਾਨ ਮਿਲਿਆ ਹੈ । ਜਿਸ 'ਚ ਕਿਹਾ ਗਿਆ ਹੈ ਕਿ ਲੱਗਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਤਰਕਾਰਾਂ ਨੂੰ ਮਿਲ ਰਹੀਆਂ ਧਮਕੀਆਂ ਵੱਲ ਕੋਈ ਧਿਆਨ ਨਹੀਂ ਦਿੰਦੇ ਅਤੇ ਉਹ ਇਸ ਮਾਮਲੇ ਸਬੰਧੀ ਉਦਾਸੀਨ ਹਨ ।ਭਾਰਤ ਵਿੱਚ ਪ੍ਰੈਸ ਅਜ਼ਾਦ ਨਹੀਂ।
2001 ਵਿਚ ਸੁਪਰੀਮ ਕੋਰਟ ਨੇ ਬਲਬੀਰ ਮਾਮਲੇ ਵਿਚ ‘ਦੇਸ਼ ਧਰੋਹ’ ਦੇ ਮੁਕੱਦਮੇ ਦਾ ਸਾਹਮਣਾ ਕਰ ਰਹੇ ਅਜਿਹੇ ਵਿਅਕਤੀਆਂ ਨੂੰ ਬਰੀ ਕੀਤਾ ਸੀ ਜਿਨਾਂ ਉਪਰ ‘ਦੇਸ਼ ਧਰੋਹ’ ਦੀ ਧਾਰਾ ਇਸ ਅਧਾਰ ‘ਤੇ ਲਾ ਦਿਤੀ ਗਈ ਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਕਰੀਰ ਟੇਪ ‘ਤੇ ਸੁਣ ਰਹੇ ਸਨ।