ਅੱਜ ਸਵੇਰੇ ਨਾਭਾ ਜੇਲ੍ਹ ਉਤੇ 'ਗੈਂਗਸਟਰਜ਼' ਦੇ ਹਮਲੇ ਦੀ ਖਬਰ ਆ ਰਹੀ ਹੈ, ਜਿਸ ਵਿੱਚ ਛੇ ਕੈਦੀ ਫਰਾਰ ਹੋਏ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ ਦੋ ਖਾਲਿਸਤਾਨੀ 'ਖਾੜ੍ਹਕੂ' ਹਰਮਿੰਦਰ ਸਿੰਘ ਮਿੰਟੂ ਅਤੇ ਕਸ਼ਮੀਰ ਸਿੰਘ ਵੀ ਹਨ।
ਆਰ.ਐਸ.ਐਸ ਦੀ ਵਿਚਾਰਧਾਰਾ ਕਿ ਭਾਰਤ ਵਿਚ ਰਹਿਣ ਵਾਲੇ ਸਭ ਹਿੰਦੂ ਹਨ ਨੂੰ ਮੁੱਢੋਂ ਰੱਦ ਕਰਦਿਆਂ ਦਲ ਖ਼ਾਲਸਾ ਨੇ ਅੱਜ ਸਾਫ ਕੀਤਾ ਕਿ ਸਿੱਖ ਨਾ ਤਾਂ ਹਿੰਦੂ ਹਨ ਅਤੇ ਨਾ ਹੀ ਉਹ ਭਾਰਤੀ ਸੱਭਿਆਚਾਰ ਦਾ ਹਿੱਸਾ ਹਨ।
ਭਾਰਤੀ ਸੁਪਰੀਮ ਕੋਰਟ ਨੇ ਕੱਲ੍ਹ ਪੰਜਾਬ ਦੇ ਦਰਿਆਵਾਂ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਹੱਕ ਵਿੱਚ ਫੈਸਲਾ ਦੇ ਦਿੱਤਾ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੱਕ ਦੂਜੇ ਤੋਂ ਅੱਗੇ ਵੱਧ ਕੇ ਇਸ ਵਿਸ਼ੇ 'ਤੇ ਬਿਆਨ ਦੇਣ ਵਿੱਚ ਲੱਗੀਆਂ ਹੋਈਆਂ ਹਨ। ਪੰਜਾਬ ਲਈ ਕਿਹੜੀ ਪਾਰਟੀ ਕਿੰਨੀ ਕੁ ਸਮਰਪਤ ਹੈ, ਇਹ ਇਹਨਾਂ ਦੇ ਬੀਤੇ ਦੇ ਅਮਲਾਂ ਤੋਂ ਪਤਾ ਲੱਗ ਹੀ ਜਾਂਦਾ ਹੈ। ਇਸ ਵੇਲੇ ਤਾਂ ਸੱਭ ਦੇ ਬਿਆਨ ਅਤੇ ਅਸਤੀਫੇ ਕੇਵਲ ਆ ਰਹੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਨੂੰ ਪ੍ਰਭਾਵਤ ਕਰਨ ਤੋਂ ਵੱਧ ਕੁੱਝ ਨਹੀਂ ਹਨ।
ਪੰਜਾਬ ਤੋਂ ਸਾਰੀਆਂ ਪੰਥਕ/ ਖਾਲਿਸਤਾਨੀ ਜੱਥੇਬੰਦੀਆਂ ਨਾਲ ਸਬੰਧਤ ਆਗੂਆਂ ਤੇ ਵਰਕਰਾਂ ਦੀਆਂ ਗ੍ਰਿਫਤਾਰੀਆਂ ਦੀਆਂ ਖਬਰਾਂ ਪੜ੍ਹਨ ਨੂੰ ਮਿੱਲ ਰਹੀਆਂ ਹਨ, ਜੋ ਬਹੁਤ ਅਫਸੋਸਨਾਕ ਹੈ।
ਕੱਲ ਭਾਰਤ ਦੀ ਸੰਸਦ ਦੇ ਮੈਂਬਰਾਂ ਦਾ 'ਆਲ ਪਾਰਟੀ ਡੈਲੀਗੇਸ਼ਨ' ਕਸ਼ਮੀਰ ਵਿੱਚ "ਸ਼ਾਂਤੀ ਕਾਇਮ" ਕਰਨ ਦੇ ਮਕਸਦ ਨਾਲ ਵੱਖ-ਵੱਖ ਕਸ਼ਮੀਰੀ ਆਗੂਆਂ ਤੇ ਧਿਰਾਂ ਨਾਲ ਗੱਲਬਾਤ ਕਰਨ ਲਈ ਗਿਆ ਸੀ। ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਇਸ ਵਫਦ ਦੇ ਕਿਸੇ ਵੀ ਮੈਂਬਰ ਨਾਲ ਗੱਲਬਾਤ ਕਰਨੋ ਇਨਕਾਰ ਕਰ ਦਿੱਤਾ। ਸਾਰੇ ਆਜ਼ਾਦੀ ਪਸੰਦ ਕਸ਼ਮੀਰੀ ਆਗੂਆਂ ਨੇ ਭਾਰਤੀ ਆਗੂਆਂ ਲਈ ਆਪਣੇ ਦਰਵਾਜ਼ੇ ਬੰਦ ਰੱਖੇ। ਇਹ ਵਫਦ ਉਹਨਾਂ ਲੋਕਾਂ ਨੂੰ ਮਿੱਲਦਾ ਰਿਹਾ, ਜੋ ਪਹਿਲਾਂ ਹੀ ਭਾਰਤ ਸਰਕਾਰ ਦੇ ਨਾਲ ਹਨ ਅਤੇ ਚੱਲ ਰਹੇ ਸੰਘਰਸ਼ ਵਿੱਚ ਕੋਈ ਅਹਿਮੀਅਤ ਨਹੀਂ ਰੱਖਦੇ।
ਦਲ ਖਾਲਸਾ ਦੇ ਸਰਪ੍ਰਸਤ ਭਾਈ ਗਜਿੰਦਰ ਸਿੰਘ ਨੇ ਦੋ ਸਿੱਖ ਨੌਜਵਾਨਾਂ ਦੇ ਫੜੇ ਜਾਣ ਦੀਆਂ ਖਬਰਾਂ ਦੇ ਹਵਾਲੇ ਨਾਲ ਉਹਨਾਂ ਦਾ ਨਾਮ ਜੋੜੇ ਜਾਣ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਭਾਰਤੀ ਹਕੂਮਤ ਵਲੋਂ ਪਾਕਿਸਤਾਨ ਤੋਂ ਬਾਅਦ ਹੁਣ ਕੈਨੇਡਾ ਦਾ ਹਊਆ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਾਲੇ ਪਿਛਲੇ ਹਫਤੇ ਹੀ ਪੰਜਾਬ ਪੁਲਿਸ ਨੇ ਦੋ ਸਿੱਖਾਂ ਨੂੰ ਨਵਾਂਸ਼ਹਿਰ ਅਤੇ ਜਗਰਾਉਂ ਤੋਂ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰ ਸਿੱਖਾਂ ਵਿਚ ਇਕ ਭਾਈ ਮਨਦੀਪ ਸਿੰਘ, ਜੋ ਕਿ ਪਿੰਡ ਚੱਕ ਕਲਾਂ ਲੁਧਿਆਣਾ ਦੇ ਰਹਿਣ ਵਾਲੇ ਹਨ, ਹਾਲ ਹੀ ਵਿਚ ਕੈਨੇਡਾ ਤੋਂ ਵਾਪਸ ਆਏ ਸਨ।
« Previous Page