Tag Archive "giani-ditt-singh"

ਪੁਸਤਕ ਪ੍ਰੇਮ ਲਹਿਰ ਵਲੋਂ ਕਿਤਾਬ ਪੜਚੋਲ ਸਮਾਗਮ 6 ਨੂੰ

ਪੰਜਾਬ ਦੇ ਵਸਨੀਕਾਂ ਅੰਦਰ ਕਿਤਾਬਾਂ  ਪੜ੍ਹਨ ਪ੍ਰਤੀ ਦਿਲਚਸਪੀ ਵਧਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਨੌਜਵਾਨਾਂ ਦੀ ਜਥੇਬੰਦੀ ਪੁਸਤਕ ਪ੍ਰੇਮ ਲਹਿਰ ਵਲੋਂ ਲੁਧਿਆਣੇ ਵਿੱਚ ਪੈਂਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਵਿਚਾਰ ਗੋਸ਼ਟੀ: ਕਿਤਾਬ ਪੜਚੋਲ ਕਰਵਾਈ ਜਾ ਰਹੀ ਹੈ।

ਅਜੋਕੇ ਹਾਲਾਤ ਵਿੱਚ ਸਿੱਖ ਪੰਥ ਨੂੰ ਗਿਆਨੀ ਦਿੱਤ ਸਿੰਘ ਜਿਹੇ ਵਿਦਵਾਨ ਦੀ ਲੋੜ ਹੈ

– ਡਾ. ਅਮਰਜੀਤ ਸਿੰਘ (ਵਾਸ਼ਿੰਗਟਨ) 6 ਸਤੰਬਰ, 2018 ਨੂੰ, ਭਾਈ ਦਿੱਤ ਸਿੰਘ ਜੀ ਨੂੰ ਇਸ ਫਾਨੀ ਸੰਸਾਰ ਤੋਂ ਕੂਚ ਕੀਤਿਆਂ 117 ਸਾਲ ਪੂਰੇ ਹੋ ਗਏ ਹਨ। ...

ਸਿੰਘ ਸਭਾ ਸਥਾਪਨਾ ਦਿਵਸ 1 ਅਕਤੂਬਰ ਨੂੰ; ਪੰਥਕ ਤਾਲਮੇਲ ਸੰਗਠਨ ਵਲੋਂ ਸੰਮੇਲਨ

ਖਾਲਸਾ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਵਿਰੁੱਧ ਜਥੇਬੰਦਕ ਸਰੂਪ ਨੂੰ ਮਜ਼ਬੂਤ ਕਰਨ ਲਈ ਅਤੇ ਸਾਜ਼ਗਾਰ ਭਵਿੱਖ ਸਿਰਜਣ ਲਈ 1 ਅਕਤੂਬਰ 1873 ਨੂੰ ਸਿੰਘ ਸਭਾ ਦੀ ਹੋਈ ਸਥਾਪਨਾ ਦੇ ਸਬੰਧ ਵਿਚ ਇਸ ਵਾਰ ਦਾ ਸੰਮੇਲਨ ਗੁਰਦੁਆਰਾ ਖਾਲਸਾ ਦੀਵਾਨ ਫਰੀਦਕੋਟ ਵਿਖੇ 1 ਅਕਤੂਬਰ ਨੂੰ ਹੋਵੇਗਾ। ਜਿਸ ਵਿਚ ਸਿੰਘ ਸਭਾ ਲਹਿਰ ਦੇ ਮੋਢੀਆਂ ਦੀ ਮਹਾਨ ਘਾਲਣਾ ਨੂੰ ਵਿਚਾਰਿਆ ਜਾਵੇਗਾ ਅਤੇ ਵਰਤਮਾਨ ਅੰਦਰ ਪੰਥ ਦੇ ਸਨਮੁਖ ਖੜ੍ਹੀਆਂ ਸਮੱਸਿਆਵਾਂ ਦੇ ਹੱਲ ਨੂੰ ਤਲਾਸ਼ਿਆ ਜਾਵੇਗਾ।