ਅੰਮ੍ਰਿਤਸਰ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਲਾਏ ਗਏ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਲੰਘੇ ਕੱਲ੍ਹ (੯ ਅਗਸਤ ਨੂੰ) ਜਾਰੀ ਕੀਤੇ ਗਏ ...
ਅਮਰੀਕਾ ਦੇ ਸ਼ਹਿਰ ਫਰਿਜਨੋ ਦੇ ਗੁਰਦੁਆਰਾ ਸਾਹਿਬ ਵਿਖੇ ਲਾਏ ਜਾ ਰਹੇ ‘ਨਾਚ-ਗਾਣਾ ਕੈਂਪ’ ਖਿਲਾਫ ਇੱਕ ਸ਼ਿਕਾਇਤ ਬੀਤੇ ਦਿਨ (18 ਜੁਲਾਈ ਨੂੰ) ਅਕਾਲ ਤਖਤ ਸਾਹਿਬ ਵਿਖੇ ਪੁੱਜੀ ਹੈ।
ਅੱਜ ਮਿਤੀ 02 ਜੁਲਾਈ 2019 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ ਤੇ ਵਧਾਈ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਬਿਆਨੀ ਜਾਰੀ ਕਰਕੇ ਕਿਹਾ ਕਿ ਅਕਾਲ ਤਖ਼ਤ ਸਾਹਿਬ "ਸਿੱਖ ਕੌਮ" ਦਾ ਸਰਵਉੱਚ ਅਸਥਾਨ ਹੈ।
ਦਾਸਤਾਨ-ਏ-ਮੀਰੀ-ਪੀਰੀ ਨਾਮਕ ਕਾਰਟੂਨ/ਐਨੀਮੇਸ਼ਨ ਫਿਲਮ ਵਿਚ ਛੇਵੇਂ ਪਾਤਿਸ਼ਾਹ ਗੁਰੂ ਹਰਗੋਬਿੰਦ ਜੀ ਦਾ ਸਵਾਂਗ ਰਚਣ ਵਿਰੁਧ ਸਿੱਖਾਂ ਦਾ ਰੋਹ ਦੇ ਚੱਲਦਿਆਂ ਹੀ ਅਜਿਹੀ ਇਕ ਹੋਰ ਫਿਲਮ ਰਾਹੀਂ ਮਾਤਾ ਸਾਹਿਬ ਕੌਰ ਜੀ ਦਾ ਕਾਰਟੂਨ ਰੂਪ ਵਿਚ ਸਵਾਂਗ ਰਚਣ ਦਾ ਮਾਮਲਾ ਸਾਹਮਣੇ ਆਇਆ ਹੈ।
ਬੀਤੇ ਕੱਲ੍ਹ (5 ਮਈ, 2019) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ਼੍ਰੀ ਅਕਾਲ ਤਫ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਨੇ ‘ਪ੍ਰੈਸ ਨੋਟ’ ਜਾਰੀ ਕਰਦਿਆਂ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਿਨ੍ਹਾਂ ਨੂੰ ਪਿਛਲੇ ਸਮੇਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ ਜੋ ਕਿ ਬਹੁਤ ਹੀ ਮੰਦਭਾਗੀ ਘਟਨਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵਲੋਂ ਲਾਏ ਗਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਜੋ ਨਿਸ਼ਾਨ ਸਿੰਘ (ਸੂਬਾ ਪ੍ਰਧਾਨ ਜਨ ਨਾਇਕ ਜਨਤਾ ਪਾਰਟੀ ਅਤੇ ਸਾਬਕਾ ਐਮ.ਐਲ.ਏ ਹਰਿਆਣਾ) ਨੇ ਡੇਰਾ ਸਿਰਸਾ ਪ੍ਰੇਮੀਆਂ ਦੇ ਸਮਾਗਮ (ਟੋਹਾਣਾ ਜ਼ਿਲ੍ਹਾ ਫਤਿਆਬਾਦ ਹਰਿਆਣਾ) ਵਿਖੇ ਬੋਲਦਿਆਂ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਰਾਬਰੀ ਬਲਾਤਕਾਰੀ ਸਾਧ ਗੁਰਮੀਤ ਰਾਮ ਰਹੀਮ ਨਾਲ ਕਰਕੇ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਾਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ ) ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਸੰਭਾਲਦਿਆਂ ਹੀ ਤਖਤ ਸਾਹਿਬ ਦੀ ਮੱੁਖ ਦੀਵਾਰ ਤੇ ਉਹ ਤਖਤੀ ਪਰਤ ਆਈ ਜੋ ਸੰਗਤ ਨੂੰ ਜਾਣੂ ਕਰਵਾ ਰਹੀ ਹੈ ਕਿ “ਤਖਤ (ਸਾਹਿਬ) ਉੱਤੇ ਪਤਿਤ ਅਤੇ ਤਨਖਾਹੀਏ ਸਿੱਖ ਤੋਂ ਬਿਨ੍ਹਾਂ ਹਰ ਇੱਕ ਪ੍ਰਾਣੀ ਮਾਤਰ, ਸਿੱਖ, ਗੈਰ-ਸਿੱਖ ਦੀ ਅਰਦਾਸ ਹੋ ਸਕਦੀ ਹੈ”।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸਿੰਘ ਸਾਹਿਬਾਨ ਵਲੋਂ ਕੀਤੀ ਗਈ ਇੱਤਰਤਾ ਅਮਨ-ਆਮਨ ਨਾਲ ਨੇਪਰੇ ਚੜ੍ਹ ਗਈ।
ਗੰਭੀਰ ਇਲਜ਼ਾਮਾਂ ਤਹਿਤ ਵਿਵਾਦਾਂ ਵਿਚ ਘਿਰੇ ਗਿਆਨੀ ਇਕਬਾਲ ਸਿੰਘ ਵਲੋਂ 3 ਮਾਰਚ ਨੂੰ ਜਥੇਦਾਰੀ ਤੋਂ ਦਿਤੇ ਅਸਤੀਫੇ ਨੂੰ ਤਖਤ ਸਾਹਿਬ ਪ੍ਰਬੰਧਕੀ ਬੋਰਡ ਦੀ ਇਕਤਰਤਾ ਨੇ ਪ੍ਰਵਾਨ ਕਰ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
« Previous Page — Next Page »