Tag Archive "giani-mal-singh"

ਗਿਆਨੀ ਗੁਰਬਚਨ ਸਿੰਘ ਦੀ ਸੇਵਾ ਮੁਕਤੀ ਦੇ ਨਾਲ ਹੀ ਗਿਆਨੀ ਗੁਰਮੁਖ ਸਿੰਘ ਵੀ ਡੇਰਾ ਮੁਖੀ ਮਾਫੀ ਮਾਮਲੇ ਤੋਂ ਮੁਕਤ ਹੋ ਗਏ ਹਨ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇ ਮਾਮਲੇ ਵਿੱਚ ਸੰਗਤੀ ਰੋਹ ਤੇ ਰੋਸ ਦਾ ਸ਼ਿਕਾਰ ਹੋਏ ਗਿਆਨੀ ਗੁਰਬਚਨ ਸਿੰਘ ਹਾਜਰ ਸਨ ਉਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ।

ਕੀ ਕੇਂਦਰੀ ਸਿੱਖ ਅਜਾਇਬ ਘਰ, ਕੌਮੀ ਹਿੱਤ ਕੁਰਬਾਨ ਕਰਨ ਵਾਲਿਆਂ ਲਈ ਹੈ?

ਸ੍ਰੀ ਦਰਬਾਰ ਸਾਹਿਬ ਸਥਿਤ ਕੇਂਦਰੀ ਸਿੱਖ ਅਜਾਇਬ ਘਰ ,ਗੁਰੂ-ਗ੍ਰੰਥ,ਗੁਰੂ ਪੰਥ ਅਤੇ ਗੁਰ ਸਿਧਾਂਤਾਂ ਦੀ ਚੜ੍ਹਦੀ ਕਲਾ ਲਈ ਕੁਰਬਾਨ ਹੋਇਆਂ ਦੀ ਸਦੀਵੀ ਯਾਦ ਸੰਭਾਲਣ ਲਈ ਹੈ ਜਾਂ ਉਨ੍ਹਾਂ ਲਈ ਜਿਨ੍ਹਾਂ ਨੇ ਆਪਣੇ ਨਿੱਜੀ ਤੇ ਸੌੜੇ ਹਿੱਤਾਂ ਲਈ ਕੌਮੀ ਹਿੱਤ ਕੁਰਬਾਨ ਕਰ ਦਿੱਤੇ।ਇਹ ਸਵਾਲ ਉਸ ਵੇਲੇ ਪੁਛਿਆ ਗਿਆ ਹੈ ਜਦੋਂ ਸ਼੍ਰੋਮਣੀ ਕਮੇਟੀ ਨੇ ਡੇਰਾ ਸਿਰਸਾ ਮੱੁਖੀ ਨੂੰ ਬਿਨ ਮੰਗੀ ਮੁਆਫੀ ਦੇਣ ਦੇ ਫੈਸਲੇ ਵਿੱਚ ਸ਼ਾਮਿਲ ਹੋਣ ਕਾਰਣ ਚਰਚਾ ਵਿੱਚ ਰਹੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ (ਮਰਹੂਮ) ਗਿਆਨੀ ਮੱਲ੍ਹ ਸਿੰਘ ਦੀ ਤਸਵੀਰ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾ ਦਿੱਤੀ ।

ਗਿਆਨੀ ਮੱਲ ਸਿੰਘ ਦੇ ਅੰਤਮ ਸਸਕਾਰ ‘ਚ ਹਾਜ਼ਰ ਹੋਏ ਧਾਰਮਿਕ ਅਤੇ ਸਿਆਸੀ ਆਗੂ, ਅੰਤਮ ਅਰਦਾਸ 24 ਅਗਸਤ ਨੂੰ

ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਗਿਆਨੀ ਮੱਲ ਸਿੰਘ ਦਾ ਅੰਤਿਮ ਸੰਸਕਾਰ ਅੱਜ ਇਥੇ ਤਖਤ ਸਾਹਿਬ ਦੇ ਬਾਹਰਵਾਰ ਸਰੋਵਰ ਨਾਲ ਲਗਦੇ ਮੈਦਾਨ ਵਿਖੇ ਕਰ ਦਿੱਤਾ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਮੋਹਾਲੀ ਦੇ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ ਜਿਥੇ ਉਨ੍ਹਾਂ ਨੇ ਕੱਲ੍ਹ ਅੰਤਮ ਸਵਾਸ ਲਏ। ਅੰਤਮ ਅਰਦਾਸ ਗਿਆਨੀ ਗੁਰਬਚਨ ਸਿੰਘ ਨੇ ਕੀਤੀ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪੁੱਤਰ ਗਿਆਨੀ ਅਮਰਜੀਤ ਸਿੰਘ ਗ੍ਰੰਥੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇ ਦਿਖਾਈ।

ਸ਼੍ਰੋਮਣੀ ਕਮੇਟੀ ਨੇ ਗਿਆਨੀ ਫੂਲਾ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਥਾਪਿਆ

ਗਿਆਨੀ ਫੂਲਾ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਗਿਆਨੀ ਮੱਲ ਸਿੰਘ ਦੀ ਮੌਤ ਮਗਰੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਗਿਆਨੀ ਮੱਲ ਸਿੰਘ ਨਹੀਂ ਰਹੇ, ਅੰਤਮ ਸੰਸਕਾਰ ਕੱਲ੍ਹ 16 ਅਗਸਤ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਦਾ ਅੱਜ ਮੋਹਾਲੀ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਸੋਹਾਣਾ ਹਸਪਤਾਲ ਵਿਖੇ ਅਕਾਲ ਚਲਾਣਾ ਹੋ ਗਿਆ।

ਆਪਰੇਸ਼ਨ ਵੇਲੇ ਹੋਈ ਕੇਸਾਂ ਦੀ ਬੇਅਦਬੀ ਹੋਣ ਕਾਰਨ ਗਿਆਨੀ ਮੱਲ ਸਿੰਘ ਦੀ ਜਗ੍ਹਾ ਨਵਾਂ ਜਥੇਦਾਰ ਨਿਯੁਕਤ ਕੀਤਾ ਜਾਵੇ: ਸਰਨਾ

ਹਰਵਿੰਦਰ ਸਿੰਘ ਸਰਨਾ ਸਕਤੱਰ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਨਿਯਮਾਂ ਤੇ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਪਤਿਤ ਸਿੱਖ ਕਿਸੇ ਵੀ ਤਖਤ ਦਾ ਜਥੇਦਾਰ ਨਹੀਂ ਰਹਿ ਸਕਦਾ ਅਤੇ ਗਿਆਨੀ ਮੱਲ ਸਿੰਘ ਨੇ ਆਪਣਾ ਆਪਰੇਸ਼ਨ ਕਰਵਾਉਣ ਵੇਲੇ ਸਿਰ ਦੇ ਕੇਸ ਕਤਲ ਕਰਵਾ ਦਿੱਤੇ ਹਨ ਤੇ ਉਸ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ ਜਾਂ ਫਿਰ ਸ਼੍ਰ੍ਰੋਮਣੀ ਕਮੇਟੀ ਦਾ ਫਰਜ਼ ਬਣਦਾ ਹੈ ਕਿ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਸ ਨੂੰ ਤੁਰੰਤ ਅਹੁਦੇ ਤੋਂ ਵਿਹਲੇ ਕਰਕੇ ਉਹਨਾˆ ਦੀ ਥਾਂ 'ਤੇ ਕੋਈ ਨਵਾਂ ਜਥੇਦਾਰ ਲਗਾਇਆ ਜਾਵੇ।

ਸ਼੍ਰੋਮਣੀ ਕਮੇਟੀ ਦੇ ਥਾਪੇ “ਜਥੇਦਾਰਾਂ” ਵਲੋਂ ਸਿੱਖ ਰਵਾਇਤਾਂ ਦਾ ਘਾਣ ਜਾਰੀ:ਯੂਨਾਇਟਿਡ ਖਾਲਸਾ ਦਲ ਯੂਕੇ

ਸਿੱਖ ਪੰਥ ਵਲੋਂ ਨਕਾਰੇ ਅਤੇ ਖਾਰਜ ਕੀਤੇ ਜਾ ਚੁੱਕੇ ਜਥੇਦਾਰਾਂ ਵਲੋਂ ਸਿੱਖ ਰਵਾਇਤਾਂ ਅਤੇ ਸ਼ਾਨਾਮੱਤੇ ਸਿੱਖ ਇਤਿਹਾਸ ਨੂੰ ਗਹਿਰੀ ਸੱਟ ਮਾਰੀ ਜਾ ਰਹੀ ਹੈ। ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਗਿਆਨੀ ਮੱਲ੍ਹ ਸਿੰਘ ਨੂੰ ਲੱਗੀ ਗੰਭੀਰ ਬਿਮਾਰੀ ਦਾ ਕਾਰਨ ਸਿਰਸੇ ਵਾਲੇ ਗੁਰਮੀਤ ਰਾਮ ਰਹੀਮ ਨੂੰ ਮਆਫੀ ਨਾਮਾ ਦੇਣਾ ਅਤੇ ਨਿਰਦੋਸ਼ ਗੁਰਸਿੱਖ ਭਾਈ ਜੋਗਾ ਸਿੰਘ ਦੀ ਇਸ ਦੇ ਲੱਠਮਾਰਾਂ ਵਲੋਂ ਕੀਤੀ ਕੁੱਟਮਾਰ ਆਖਿਆ ਗਿਆ। ਦਲ ਦੇ ਪ੍ਰਧਾਨ ਨਿਰਮਲ ਸਿੰਘ ਸੰਧੂ ਅਤੇ ਜਰਨਲ ਸਕੱਤਰ ਲਵਸਿ਼ੰਦਰ ਸਿੰਘ ਡੱਲੇਵਾਲ ਵਲੋਂ ਗਿਆਨੀ ਗੁਰਬਚਨ ਸਿੰਘ ਦੇ ਦਾਦੂ ਪਿੰਡ ਵਿੱਚ ਹੋਏ ਵਿਰੋਧ ਦੀ ਸਲ਼ਾਘਾ ਕਰਦਿਆਂ ਪਿੰਡ ਦੇ ਅਣਖੀ ਸਿੰਘਾਂ ਦਾ ਧੰਨਵਾਦ ਕੀਤਾ ਗਿਆ।

ਡੇਰਾ ਮੁਖੀ ਨੂੰ ਮੁਆਫ਼ੀ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਗਿਆਨੀ ਮੱਲ ਸਿੰਘ: ਕਿਹਾ ਮਾਫੀ ਸਿੱਖਾਂ ਦੇ ਵਡੇਰੇ ਹਿੱਤਾਂ ਲਈ ਦਿੱਤੀ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਮੁਆਫ਼ੀ ਦਿੱਤੇ ਜਾਣ ਤੋਂ ਬਾਅਦ ਅੱਜ ਪਹਿਲੀ ਵਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ ਮੀਡੀਆ ਦੇ ਸਾਹਮਣੇ ਆਏ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ‘ਤੇ ਹਮਲਾ: ਸ਼ੱਕ ਹੈ ਕਿ ਹਮਲਾ ਡੇਰਾ ਮੁਖੀ ਦੀ ਮਾਫੀ ਵਾਲੇ ਫੈਸਲੇ ਕਾਰਨ ਹੋਇਆ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਮੱਲ ਸਿੰਘ 'ਤੇ ਅੱਜ ਇਕ ਨਿਹੰਗ ਸਿੰਘ ਨੌਜਵਾਨ ਨੇ ਕਿਰਚ ਦੇ ਨਾਲ ਹਮਲਾ ਕਰ ਦਿੱਤਾ। ਇਸ ਹਮਲੇ 'ਚ ਗਿਆਨੀ ਮੱਲ ਸਿੰਘ ਦੇ ਸੱਜੇ ਪੱਟ 'ਤੇ ਡੂੰਘੀ ਸੱਟ ਲੱਗੀ ਹੈ। ਹਮਲਾਵਰ ਨੌਜਵਾਨ ਦੀ ਪਛਾਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮੌਕੋਕੇ ਦੇ ਜੋਗਾ ਸਿੰਘ (25) ਪੁੱਤਰ ਗੁਰਪਾਲ ਸਿੰਘ ਵਜੋਂ ਹੋਈ ਹੈ, ਜੋ ਕਿ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਆਰਜੀ ਅਖੰਡ ਪਾਠੀ ਹੈ।