ਸ਼੍ਰੋਮਣੀ ਕਮੇਟੀ ਵੱਲੋਂ ਭਾਵੇਂ ਸੰਨ 1935 ਵਿੱਚ ਸ੍ਰੀ ਗੁਰੂ ਨਾਨਕ ਖਾਲਸਾ ਕਾਲਜ ਮੁੰਬਈ ਵਿੱਚ ਸ਼ੁਰੂ ਕੀਤਾ ਪਰ ਪੰਜਾਬ/ਹਰਿਆਣਾ ਅੰਦਰ ਸਿੱਖਿਆ ਦੇ ਖੇਤਰ ਵਿੱਚ ਪਿਛਲੇ 25-30 ਸਾਲਾਂ ਤੋਂ ਵਿੱਦਿਅਕ ਅਦਾਰੇ ਸਥਾਪਤ ਕਰਨੇ ਆਰੰਭੇ।
ਸ਼੍ਰੋ.ਗੁ.ਪ੍ਰ.ਕ. ਦੀਆਂ ਚੋਣਾਂ ਨੂੰ ਪੰਜਾਬ ਦੀ ਸਿਆਸਤ ਵਿੱਚ ਖਾਸ ਅਹਿਮੀਅਤ ਦਿੱਤੀ ਜਾਂਦੀ ਹੈ। ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਕਰੀਬ ਇੱਕ ਸਦੀ ਪਹਿਲਾਂ ਸਿਰਜੀ ਗਈ ਇਹ ਸੰਸਥਾ ਉੱਤੇ ਕਬਜ਼ਾ ਨਾ ਸਿਰਫ ਸੂਬੇ ਦੀ ਸਿੱਖ ਸਿਆਸਤ ਬਲਕਿ ਪੰਜਾਬ ਵਿਧਾਨ ਸਭਾ ਲਈ ਹੋਣ ਵਾਲੀ ਚੋਣ ਦੌੜ ਵਿੱਚ ਵੀ ਅਹਿਮ ਮੰਨਿਆ ਜਾਂਦਾ ਹੈ।
ਆਪਣੇ ਹੀ ਪ੍ਰਬੰਧ ਹੇਠ ਗਾਇਬ ਹੋਏ ਜਾਂ ਕਰ ਦਿੱਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਗੰਭੀਰ ਮਾਮਲੇ ਦੀ ਜਾਂਚ ਤੋਂ ਲੈਕੇ ਦੋਸ਼ੀ ਕਰਾਰ ਦਿੱਤੇ ਗਏ ਸਿਰਫ ਕਮੇਟੀ ਮੁਲਾਜਮਾਂ ਨੂੰ ਸਜਾ ਦੇਣ ਦੇ ਸਫਰ ਦਾ ਇੱਕ ਪੜਾਅ ਤੈਅ ਕਰਦਿਆਂ ਸ਼੍ਰੋਮਣੀ ਗੁਰੁਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਤੇ ਉਨ੍ਹਾਂ ਨਾਲ ਚਲ ਰਹੀ ਕਾਰਜਕਾਰਣੀ ਨੇ ਦਾਅਵਾ ਕੀਤਾ ਹੈ ਕਿ ਸ਼੍ਰੋ.ਗੁ.ਪ੍ਰ.ਕ. ਸਮਰੱਥ ਹੈ, ਉਹ ਸਿੱਖ ਗੁਰਦੁਆਰਾ ਐਕਟ 1925 ਦੇ ਘੇਰੇ ਅੰਦਰ ਰਹਿੰਦਿਆਂ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਵੇਗੀ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਮਾਮਲੇ ਦੀ ਜਾਂਚ ਕਰਨ ਲਈ ਇੱਕ ਜਾਂਚ ਜਥਾ ਕਾਇਮ ਕੀਤਾ ਗਿਆ। ਜਦੋਂ ਉਸ ਜਾਂਚ ਜਥੇ ਦੀ ਰਿਪੋਰਟ ਸਾਹਮਣੇ ਆਈ ਤਾਂ ਪਤਾ ਲੱਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਸਰੂਪਾਂ ਵਿੱਚੋਂ ਇਸ ਸੰਸਥਾ ਦੇ ਆਪਣੇ ਰਿਕਾਰਡ ਮੁਤਾਬਕ 328 ਸਰੂਪ ਘੱਟ ਹਨ।
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 27 ਅਗਸਤ ਨੂੰ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ...
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਗੋਲਡਨ ਆਫਸੈਟ ਪ੍ਰੈਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪ ਰਿਕਾਰਡ ਵਿਚ ਘੱਟ ਹੋਣ ਸਬੰਧੀ ਸਿੱਖ ਪੰਥ ਅੰਦਰ ਕਾਫੀ ਸ਼ੰਕਾਵਾਂ ਪਾਈਆਂ ਜਾ ਰਹੀਆਂ ਹਨ।
ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਕੇ ਮੁੜਨ ਵਾਲੀ ਸੰਗਤ ਨੂੰ ਪੰਜਾਬ ਪੁਲਿਸ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਪਰ ਇੱਕ ਨਿੱਜੀ ਚੈਨਲ ਪੀ.ਟੀ.ਸੀ. ਦੀ ਅਜਾਰੇਦਾਰੀ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੀ ਭੂਮਿਕਾ ਇੱਕ ਵਾਰ ਮੁੜ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ।
ਕਿਸਾਨਾਂ ਨੇ ਲਾਵਾਰਸ ਪਸ਼ੂ ਟਰਾਲੀਆਂ ਵਿੱਚ ਲੱਦ ਕੇ ਲੁਧਿਆਣੇ ਸ਼ਹਿਰ ਵਿੱਚ ਛੱਡੇ
Next Page »