ਖੁਦਕੁਸ਼ੀ ਪੀੜਤਾਂ ਵਿਚ ਕੇਵਲ ਇਕ ਹੀ ਕਿਸਾਨ 11 ਏਕੜ ਜ਼ਮੀਨ ਵਾਲਾ ਹੈ। ਇਨ੍ਹਾਂ ਸਿਰ ਦੋ ਤੋਂ 10 ਲੱਖ ਤਕ ਦਾ ਕਰਜ਼ਾ ਹੈ। ਇਕ ਵੱਡਾ ਪੱਖ ਇਹ ਵੀ ਉਭਰਿਆ ਹੈ ਕਿ ਇਨ੍ਹਾਂ ਤੀਹਾਂ ਦੀ ਉਮਰ ਔਸਤਨ 40 ਸਾਲ ਨੇੜੇ ਹੈ। ਕੇਵਲ ਦੋ ਵਿਅਕਤੀ 72 ਤੇ 76 ਸਾਲਾਂ ਦੇ ਹਨ, ਜਦੋਂ ਕਿ ਬਾਕੀ 20 ਤੋਂ 50 ਸਾਲ ਵਿਚਕਾਰ ਉਮਰ ਦੇ ਸਨ। ਵੱਡੀ ਵਿਣਤੀ 25 ਤੋਂ 40 ਸਾਲ ਦਰਮਿਆਨ ਵਾਲਿਆਂ ਦੀ ਹੈ। ਇਹ ਉਹ ਉਮਰ ਵਰਗ ਹੈ, ਜਦੋਂ ਪਰਿਵਾਰ ਤੇ ਬੱਚਿਆਂ ਦੀ ਪੂਰੀ ਜ਼ਿੰਮੇਵਾਰੀ ਕਿਸੇ ਵਿਅਕਤੀ ਦੇ ਮੋਢਿਆਂ ਉੱਤੇ ਹੁੰਦੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ. ਨਹਿਰ ਬਾਰੇ ਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ. ਪੀ. ਤੇ ਵਿਧਾਇਕ ਅਸਤੀਫੇ ਦੇ ਦੇਣਗੇ। ਉਹ ਐਤਵਾਰ ਨੂੰ ਕਰਤਾਰਪੁਰ 'ਚ "ਹਲਕੇ ’ਚ ਕੈਪਟਨ" ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਨ ਪਰ ਪੰਜਾਬ ਪ੍ਰਤੀ ਫਰਜ਼ ਪਹਿਲਾ ਬਣਦਾ ਹੈ। ਆਪਣੇ ਪਾਣੀਆਂ ਦੀ ਰਾਖੀ ਲਈ ਵਿਧਾਨਕ ਤੇ ਸੰਵਿਧਾਨਿਕ ਰਸਤੇ ਲੱਭਾਂਗੇ।
ਪੰਜਾਬ ਸਰਕਾਰ ਦੇ 'ਜਲ ਸਰੋਤ ਸੈੱਲ' ਨੇ ਪੰਜਾਬ 'ਚ ਜ਼ਮੀਨਦੋਜ਼ ਪਾਣੀ ਨੂੰ ਲੈ ਕੇ ਚਿੰਤਾਜਨਕ ਰਿਪੋਰਟ ਪੇਸ਼ ਕੀਤੀ ਹੈ । ਇਸ ਤਾਜ਼ਾ ਰਿਪੋਰਟ ਅਨੁਸਾਰ ਸੂਬੇ ਦੇ 9 ਜ਼ਿਲਿ੍ਹਆਂ ਵਿਚ ਪਿਛਲੇ 1 ਸਾਲ 'ਚ ਜ਼ਮੀਨ ਹੇਠਲਾ ਪਾਣੀ ਔਸਤਨ 0.77 ਮੀਟਰ ਤੋਂ 1.59 ਮੀਟਰ (ਡੇਢ ਮੀਟਰ) ਤੋਂ ਵੀ ਜ਼ਿਆਦਾ ਹੇਠਾਂ ਚਲਾ ਗਿਆ।
ਵਾਸ਼ਿੰਗਟਨ ( 28 ਨਵੰਬਰ , 2014): ਵਾਤਾਵਰਣ ਸਬੰਧੀ ਕੰਮ ਕਰਨ ਵਾਲੀ ਅਤੇ ਲੋਕਾਂ ਵਿੱਚ ਚੇਤੰਨਤਾ ਪੈਦਾ ਕਰਨ ਦਾ ਕਮੰ ਕਰ ਰਹੀ ‘ਈਕੋ ਸਿੱਖ’ ਨੇ ਇਕ ਬਿਆਨ ਵਿੱਚ ਕਿਹਾ ਹੈ ਕਿ ਪੰਜਾਬ ਤੇ ਬਾਕੀ ਦੇ ਭਾਰਤ ਵਿੱਚ ਚੌਂਕਾ ਦੇਣ ਵਾਲੀ ਤੇਜ਼ੀ ਨਾਲ ਧਰਤੀ ਹੇਠਲਾ ਪਾਣੀ ਖ਼ਤਮ ਹੋ ਰਿਹਾ ਹੈ ਤੇ ਇਸ ਨਾਲ ਇੱਕ ਵੱਡਾ ਖਤਰਾ ਖੜ੍ਹਾ ਹੋ ਰਿਹਾ ਹੈ।ਅਮਰੀਕਾ ਦੀ ਵਾਤਾਵਰਨ ਨਾਲ ਸਬੰਧਤ ਇਕ ਜਥੇਬੰਦੀ ਨੇ ਖੇਤੀਬਾੜੀ ਵਾਲੇ ਸੂਬੇ ਪੰਜਾਬ ਸਮੇਤ ਉੱਤਰੀ ਭਾਰਤ ਦੇ ਹਿੱਸਿਆਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਨੀਵਾਂ ਚਲੇ ਜਾਣ ‘ਤੇ ਫ਼ਿਕਰ ਜ਼ਾਹਰ ਕੀਤਾ ਹੈ।
« Previous Page