Tag Archive "guarduara-sahib-in-pakistan"

ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਖਤਮ ਕੀਤੀ ਜਾਵੇ: ਜੀ.ਕੇ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖਾਂ ਲਈ ਪਾਕਿਸਤਾਨ ਦਾ ਵੀਜ਼ਾ ਲੈਣ ਦੀ ਲੋੜ ਨੂੰ ਖਤਮ ਕਰਨ ਦੀ ਮੰਗ ਕੀਤੀ ਹੈ।ਇਹ ਮੰਗ ਖਾਲਸਾ ਦੇ ਜਨਮ ਦਿਹਾੜਾ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ 303 ਸਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੀ ਯਾਤਰਾ ਲਈ ਗੁਰਦੁਆਰਾ ਰਕਾਬਗੰਜ ਸਾਹਿਬ ਤੋਂ ਰਵਾਨਾ ਕਰਨ ਵੇਲੇ ਕੀਤੀ ਗਈ।ਇਸ ਜੱਥੇ ਦੀ ਅਗਵਾਈ ਕਮੇਟੀ ਮੈਂਬਰ ਦਲਜੀਤ ਸਿਘ ਸਰਨਾ ਕਰ ਰਹੇ ਹਨ।

ਖ਼ਾਲਸਾ ਸਾਜਣਾ ਦਿਹਾੜੇ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ 27 ਜਨਵਰੀ ਤਕ ਪਾਸਪੋਰਟ ਜਮ੍ਹਾਂ ਕਰਵਾਉਣ:ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜਾ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।

ਸੰਗਤਾਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੀ ਅਰਦਾਸ

ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਕੋਲ ਅੰਤਰਰਾਸ਼ਟਰੀ ਸਰਹੱਦ ਤੇ ਖਲ੍ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ ) ਦੇ ਸਨਮੁੱਖ ਹੋ ਕੇ ਅੱਜ 183ਵੀਂ ਅਰਦਾਸ ਕੀਤੀ ਗਈ।