Tag Archive "gurbaksh-singh-khalsa"

ਪ੍ਰਧਾਨ ਸ਼੍ਰੋਮਣੀ ਕਮੇਟੀ ਭਾਈ ਗੁਰਬਖਸ਼ ਸਿੰਘ ਨੂੰ ਮਿਲੇ; ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਮਿਲਣ ਲਈ ਨਹੀਂ ਦਿੱਤਾ ਸਮਾਂ

ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ ਤੌਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ’ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਅੱਜ ਆਖਰ ਸ਼ੌਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਉਨ੍ਹਾਂ ਨੂੰ ਮਿਲਣ ਲਈ ਪੁੱਜੇ। ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਲੱਘਭਹ ਅੱਧਾ ਘੰਟਾ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਲਚਾਲ ਪੁੱਛਿਆ।

ਭਾਈ ਗੁਰਬਖਸ਼ ਸਿੰਘ ਖਾਲਸਾ 8 ਜਨਵਰੀ ਨੂੰ ਕਾਫਲੇ ਦੇ ਰੂਪ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨਾਂ ਨੂੰ ਜਾਣਗੇ, ਸੰਗਤਾਂ ਨੂੰ ਸ਼ਾਮਲ ਹੋਣ ਦੀ ਅਪੀਲ

ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਆਰੰਭੀ ਭੁੱਖ ਹੜਤਾਲ ਨੂੰ 54 ਦਿਨ ਹੋ ਗਏ ਹਨ ਅਤੇ ਭਾਈ ਖਾਲਸਾ ਦੀ ਸਿਹਤ ਦੀ ਹਾਲਾਤ ਅਤਿ ਨਾਜ਼ੁਕ ਬਣੇ ਹੋਏ ਹਨ ਅਤੇ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦਰਸ਼ਨ ਕਰਨ ਦੀ ਆਪਣੀ ਆਖਰੀ ਇੱਛਾ ਸੰਗਤਾਂ ਸਾਹਮਣੇ ਰੱਖੀ ਸੀ ਜਿਸਨੂੰ ਸੰਗਤ ਵੱਲੋਂ ਆਗਿਆ ਦੇ ਦਿੱਤੀ ਗਈ ਹੈ। ਭਾਰਤੀ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਭਾਰਤ ਦੀਆਂ ਵੱਖ ਵੱਖ ਜੇਲਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਆਰੰਭੀ ਭੁੱਖ ਹੜਤਾਲ ਨੂੰ 54 ਦਿਨ ਹੋ ਗਏ ਹਨ ਅਤੇ ਭਾਈ ਖਾਲਸਾ ਦੀ ਸਿਹਤ ਦੀ ਹਾਲਾਤ ਅਤਿ ਨਾਜ਼ੁਕ ਬਣੇ ਹੋਏ ਹਨ ਅਤੇ ਉਨ੍ਹਾਂ ਨੇ ਅਕਾਲ ਤਖਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦਰਸ਼ਨ ਕਰਨ ਦੀ ਆਪਣੀ ਆਖਰੀ ਇੱਛਾ ਸੰਗਤਾਂ ਸਾਹਮਣੇ ਰੱਖੀ ਸੀ ਜਿਸਨੂੰ ਸੰਗਤ ਵੱਲੋਂ ਆਗਿਆ ਦੇ ਦਿੱਤੀ ਗਈ ਹੈ।

ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਬਾਰੇ ਬਾਦਲ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ: ਫੁਲਕਾ

ਗੁਜਰਾਤ ਸੂਬੇ ਦੇ ਇੱਕ ਕੇਸ ਨਾਲ ਸਬੰਧਿਤ ਪਿਛਲੇ ਕਰੀਬ 24 ਸਾਲ ਤੋਂ ਉਮਰ ਕੈਦ ਦੀ ਸਜ਼ਾ ਕਾਰਨ ਪੰਜਾਬ ਦੀ ਅਤਿ ਸੁਰੱਖਿਆ ਵਾਲੀ ਨਾਭਾ ਜੇਲ 'ਚ ਬੰਦ ਭਾਈ ਲਾਲ ਸਿੰਘ ਅਕਲਾਗੜ੍ਹ ਬਾਰੇ ਗੁਜਰਾਤ ਦੇ ਰਾਜਪਾਲ ਨੇ ਸਪੱਸ਼ਟ ਕੀਤਾ ਕਿ ਉਸ ਦੀ ਰਿਹਾਈ ਬਾਰੇ ਫੈਸਲਾ ਲੈਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਮਰੱਥ ਹੈ।

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਨੂੰ ਸੁਪਰੀਮ ਕੋਰਟ ਰਾਹੀ ਹੀ ਹੱਲ ਕੀਤਾ ਜਾ ਸਕਦਾ ਹੈ:ਬਾਦਲ

ਭਾਰਤ ਦੀਆਂ ਜੇਲਾਂ ਵਿੱਚ ਬੰਦ ਸ਼ਜਾ ਭੁਗਤ ਚੁੱਕੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਦੇ ਸਬੰਧੀ ਪੱਤਰਕਾਰਾਂ ਦੇ ਸੁਆਲ ਦੇ ਜੁਆਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਮਸਲੇ ਨੂੰ ਸੁਪਰੀਮ ਕੋਰਟ ਰਾਹੀ ਹੀ ਹੱਲ ਕੀਤਾ ਜਾ ਸਕਦਾ ਹੈ ਅਤੇ ਇਸ ਸਬੰਧੀ ਕਾਨੂੰਨੀ ਲੜਾਈ ਲਈ ਸ਼ੋ੍ਰਮਣੀ ਅਕਾਲੀ ਵੱਲੋਂ ਜਲਦ ਹੀ ਪੁਖਤਾ ਕਦਮ ਚੁੱਕੇ ਜਾ ਰਹੇ ਹਨ।

ਜੇਕਰ ਬੰਦੀ ਸਿੰਘਾਂ ਦੀ ਰਿਹਾਈ ਲਈ ਜੱਥੇਦਾਰ ਅਕਾਲ ਤਖਤ ਕੁਝ ਨਹੀਂ ਕਰ ਸਕਦੇ ਤਾਂ ਅਸਤੀਫਾ ਦੇਣ: ਭਾਈ ਗੁਰਬਖਸ਼ ਸਿੰਘ ਖਾਲਸਾ

ਅਦਾਲਤਾਂ ਵੱਲੋਂ ਦਿੱਤੀਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਰਿਹਾਅ ਨਾ ਕੀਤਟ ਜਾ ਰਹੇ ਬਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਬੰਦ ਸਿੱਖ ਸਿਆਰੀ ਕੈਦੀਆਂ ਦੀ ਰਿਹਾਈ ਲਈ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਭੁੱਖ ਹੜਤਾਲ ਨੂੰ ਅੱਜ 52 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਹੈ। ਹੁਣ ਤਕ ਉਨ੍ਹਾਂ ਦਾ 20 ਕਿੱਲੋ ਵਜ਼ਨ ਘਟ ਚੁੱਕਾ ਹੈ ਅਤੇ ਭੁੱਖ ਹੜਤਾਲ ਦਾ ਅਸਰ ਉਨ੍ਹਾਂ ਦੇ ਅੰਦਰੂਨੀ ਅੰਗਾਂ ਉਤੇ ਵੀ ਪੈ ਰਿਹਾ ਹੈ।

ਗੁਰੂ ਹੁਕਮਾਂ ਤੋਂ ਬਾਅਦ ਭਾਈ ਗੁਰਬਖਸ਼ ਸਿੰਘ ਨੇ ਛਕਿਆ ਜਲ

ਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਸਿਹਤ ਕਾਫੀ ਕਮਜ਼ੋਰ ਹੋ ਚੁੱਕੀ ਹੈ ਅਤੇ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਪਿਛਲੇ ਕਈ ਦਿਨਾਂ ਤੋਂ 3 ਜਨਵਰੀ ਤੋਂ ਬਾਅਦ ਪਾਣੀ ਪੀਣਾ ਵੀ ਬੰਦ ਕਰਨ ਦਾ ਐਲਾਨ ਕੀਤਾ ਹੋਇਆ ਸੀ, ਜਿਸ ਕਾਰਨ ਸੰਗਤਾਂ ਨੇ ਦੇਸ਼ਾਂ-ਵਿਦੇਸ਼ਾਂ ਤੋਂ ਫੋਨ ਕਰਕੇ ਅਤੇ ਸ਼ੋਸ਼ਲ ਮੀਡੀਆ ‘ਤੇ ਮੈਸੇਜ ਕਰਕੇ ਭਾਈ ਖਾਲਸਾ ਨੂੰ ਅਜਿਹਾ ਨਾ ਕਰਨ ਲਈ ਬੇਨਤੀਆਂ ਕੀਤੀਆਂ ਸਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਰਤੀ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਾਵੇ: ਐਡਵੋਕੇਟ ਨਿਵਕਿਰਨ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਆਰੰਭੇ ਸੰਘਰਸ਼ ਬਾਰੇ ਗੱਲ ਕਰਦਿਆਂ ਲਾਇਰਜ਼ ਫ਼ਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਨਾਮੀ ਗ਼ੈਰ ਸਰਕਾਰੀ ਜਥੇਬੰਦੀ ਦੇ ਮੁਖੀ ਅਤੇ ਪ੍ਰਸਿੱਧ ਐਡਵੋਕੇਟ ਨਵਕਿਰਨ ਸਿੰਘ ਨੇ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਦੇ ਉਕਤ ਫ਼ੈਸਲੇ ਦੀ ਪੁਸ਼ਟੀ ਤੇ ਇਸ 'ਤੇ ਸਿਆਸੀ ਧਿਰਾਂ ਖ਼ਾਸਕਰ ਰਾਜ ਸਰਕਾਰ ਵੱਲੋਂ ਜਾਣਬੁੱਝ ਕੇ ਸਿਆਸਤ ਕੀਤੇ ਜਾਣ ਦੇ ਦੋਸ਼ ਲਾਏ ਹਨ।

ਬੰਦੀ ਸਿੰਘਾਂ ਦੀ ਰਿਹਾਈ ਲਈ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਸਿੱਖ ਆਰਗੇਨਾਈਜੇਸ਼ਨ ਯੂ. ਕੇਵੱਲੋਂ ਮੁਜ਼ਾਹਰੇ ਦਾ ਕੀਤਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੂੰ 52 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਭਾਈ ਦਿਨੋਂ-ਦਿਨ ਵਿਗੜ ਰਹੀ ਸਿਹਤ ਤੋਂ ਚਿੰਤਤ ਬਰਤਾਨੀਆ ਵਿਚ ਸਮੂਹ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਸੰਸਥਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨ ਯੂ. ਕੇ ਵਲੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਭਾਈ ਗੁਰਬਖਸ਼ ਸਿੰਘ ਖਾਲਸਾ ਵਲੋਂ ਆਰੰਭੀ ਹੋਈ ਭੁੱਖ ਹੜਤਾਲ ਦੇ ਸਮਰਥਨ ਵਿੱਚ ਬ੍ਰਮਿੰਘਮ ਵਿਚ ਭਾਰੀ ਰੋਸ ਮੁਜ਼ਾਹਰਾ ਕਰਨ ਤੋਂ ਬਾਅਦ ਹੁਣ ਲੰਡਨ ਸਥਿਤ ਭਾਰਤੀ ਦੂਤਾਵਾਸ ਅੱਗੇ ਮੁਜ਼ਾਹਰੇ ਦਾ ਐਲਾਨ ਕੀਤਾ ਹੈ।

ਸ਼੍ਰੋਮਣੀ ਕਮੇਟੀ ਵੱਲ਼ੋ ਬੰਦੀ ਸਿੰਘਾਂ ਦੀ ਰਿਹਾਈ ਵੱਖ-ਵੱਖ ਮੁੱਖ ਮੰਤਰੀਆਂ ਨੂੰ ਮਿਲੇਗਾ ਵਫਦ

ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਲਈ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਤੇ ਮੁੱਖ ਮੰਤਰੀਆਂ ਨੂੰ ਪੱਤਰ ਭੇਜੇ ਗਏ ਹਨ ਅਤੇ ਕੁਝ ਥਾਵਾਂ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਸਿੱਖ ਵਫ਼ਦ ਵੀ ਮੁੱਖ ਮੰਤਰੀਆਂ ਤੇ ਰਾਜਪਾਲਾਂ ਨੂੰ ਮਿਲੇ ਹਨ।

ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਮਿਲਣ ਪਹੁੰਚੇ ਜੱਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ

ਬੰਦੀ ਸਿੰਘਾਂ ਦੀ ਰਿਹਾਈ ਲਈ 14 ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਦੀ ਭੁੱਖ ਹੜਤਾਲ ਅੱਜ 51ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਤਖਤ ਸ਼੍ਰੀ ਕੇਸਗੜ੍ਹ ਦੇ ਜੱਥੇਦਾਰ ਗਿਆਨੀ ਮੱਲ ਸਿੰਘ ਗੁਰਦੁਆਰਾ ਲਖਨੌਰ ਸਾਹਿਬ ਵਿੱਖੇ ਭੁੱਖ ਹੜਤਾਲ ‘ਤੇ ਬੈਠੇ ਭਾਈ ਖਾਲਸਾ ਨੂੰ ਮਿਲਣ ਲਈ ਪਹੁੰਚੇ।

« Previous Page — Next Page »