Tag Archive "gurcharan-singh-babbar"

ਗੁਰਦੁਆਰਾ ਗਿਆਨ ਗੋਦੜੀ ਸਾਹਿਬ ਵਾਲੇ ਸਥਾਨ ਵੱਲ ਜਥਾ ਰਵਾਨਾ ਹੋਇਆ

ਹਰਿਦੁਆਰ ਵਿਚ ਗੁਰੂ ਨਾਨਕ ਪਾਤਿਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਨੂੰ ਮੁੜ ਹਾਸਲ ਕਰਨ ਲਈ ਦਿੱਲੀ ਦੇ ਸਿੱਖ ਆਗੂ ਸ. ਗੁਰਚਰਨ ਸਿੰਘ ਬੱਬਰ ਦੀ ਅਗਵਾਈ ਵਿਚ ਸਿੱਖਾਂ ਦਾ ਇਕ ਜੱਥਾ ਸ਼ੁੱਕਰਵਾਰ (26 ਜੁਲਾਈ ਨੂੰ) ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਹਰਿਦੁਆਰ ਵੱਲ ਰਵਾਨਾ ਹੋਇਆ।

ਗੁ: ਗਿਆਨ ਗੋਦੜੀ ਵਿਖੇ ਗੁਰਪੁਰਬ ਮਨਾਉਣ ਜਾ ਰਹੇ ਸਿੱਖਾਂ ਨੂੰ ਉਤਰਾਖੰਡ ਪੁਲਿਸ ਨੇ ਲਿਆ ਹਿਰਾਸਤ ‘ਚ

ਹਰਿਦੁਆਰ ਸਥਿਤ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੀ ਮੰਗ ਕਰ ਰਹੇ ਸਿੱਖਾਂ ਨੂੰ ਕੱਲ੍ਹ (4 ਨਵੰਬਰ, 2017) ਉਤਰਾਖੰਡ ਸਰਕਾਰ ਵੱਲੋਂ ਹਰਿਦੁਆਰ ਜਾਣ ਤੋਂ ਰੋਕ ਦਿੱਤਾ ਗਿਆ ਅਤੇ ਕੁਝ ਸਿੱਖਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ। ਇਹ ਸਿੱਖ ਹਰਿ ਕੀ ਪਉੜੀ ਵਿਖੇ ਗੁਰਦੁਆਰਾ ਗਿਆਨ ਗੋਦੜੀ ਵਾਲੀ ਥਾਂ ’ਤੇ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣਾ ਚਾਹੁੰਦੇ ਸਨ।

ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰ ਗੁਰਚਰਨ ਸਿੰਘ  ਬੱਬਰ  ਨੂੰ ਭੇਜੇ ਸੰਮਨ; ਬੱਬਰ ਨੇ ਮੰਗੀ ਸੁਰੱਖਿਆ

ਸ੍ਰੀ ਅਕਾਲ ਤਖਤ ਦੇ ਸਕੱਤਰੇਤ ਇੰਚਾਰਜ ਪ੍ਰੋ ਸੁਖਦੇਵ ਸਿੰਘ ਵੱਲੋ ਜਾਰੀ ਕੀਤੇ ਗਏ ਪੱਤਰ ਅਨੁਸਾਰ ਆਲ ਇੰਡੀਆ ਸਿੱਖ ਕਾਨਫਰੰਸ ਦੇ ਮੁੱਖੀ ਸ੍ਰ ਗੁਰਚਰਨ ਸਿੰਘ ਬੱਬਰ ਨੂੰ 17 ਨਵੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੀ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ।ਸਿੱਖ ਚਿੰਤਕ ਸ੍ਰ ਗੁਰਚਰਨ ਸਿੰਘ ਬੱਬਰ ਨੂੰ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਤੌਹੀਨ ਕਰਨ ਦੇ ਦੋਸ਼ ਵਿੱਚ ਅਕਾਲ ਤਖਤ ਸਾਹਿਬ ‘ਤੇ ਤਲਬ ਕੀਤਾ ਹੈ ।

ਗੁ. ਗਿਆਨ ਗੋਦੜੀ ਦੀ ਉਸਾਰੀ ਲਈ ਜ਼ਮੀਨ ਦੇਣ ਲਈ ਉਤਰਾਖੰਡ ਦੇ ਮੁੱਖ ਮੰਤਰੀ ਨੇ ਪ੍ਰਸ਼ਾਸ਼ਨ ਨੂੰ ਕੀਤੀ ਹਦਾਇਤ

ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ ‘ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਾ ਰਹੇ ਸਿੱਖਾਂ ਨੂੰ ਹਰਿਦੂਆਰ ਪੁਲਿਸ ਨੇ ਗ੍ਰਿਫਤਾਰ ਕਰਨ ਤੋਂ ਬਾਅਦ ਹਰਿ ਕੀ ਪੌੜੀ ਵਿਖੇ ਪਹਿਲੀ ਗੁਰੂ ਨਾਨਕ ਸਹਿਬ ਸੰਬੰਧਿਤ ਗੁਰਦੁਆਰਾ ਸਾਹਿਬ ਦੀ ਉਸਾਰੀ ਸਬੰਧੀ ਸੰਬੰਧਿਤ ਧਿਰਾਂ ਵਿਚ ਆਮ ਸਹਿਮਤੀ ਹੋਣ ਪਿੱਛੋਂ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਹਰੀਸ਼ ਰਾਵਤ ਨੇ ਹਰਿਦੁਆਰ ਦੇ ਜ਼ਿਲ੍ਹਾ ਮਜਿਸਟਰੇਟ ਨੂੰ ਹਦਾਇਤ ਕੀਤੀ ਕਿ ਜਿਥੇ ਵੀ ਜ਼ਮੀਨ ਉਪਲਬਧ ਹੋਵੇ, ਗੁਰਦੁਆਰਾ ਗਿਆਨ ਗੋਦੜੀ ਲਈ ਜ਼ਮੀਨ ਮੁਹੱਈਆ ਕੀਤੀ ਜਾਵੇ।

ਗੁ. ਗਿਆਨ ਗੋਦੜੀ ਸਾਹਿਬ ਹਰਿਦੁਆਰ ਵਾਲੀ ਜਗਾ ‘ਤੇ ਸਰਕਾਰ ਨੇ ਨਹੀਂ ਕਰਨ ਦਿੱਤਾ ਸਮਾਗਮ, ਸੈਕੜੇ ਸਿੱਖ ਗ੍ਰਿਫਤਾਰ

ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਜਗਾ 'ਤੇ ਗੁਰੂ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਜਾ ਰਹੇ ਸਿੱਖਾਂ ਨੂੰ ਹਰਿਦੂਆਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਅਕਾਲ ਤਖਤ ਸਾਹਿਬ ‘ਤੇ ਪੰਜ ਜੱਥੇਦਾਰਾਂ ਦੀ ਮੀਟਿੰਗ ਤੋਂ ਬਾਅਦ ਬੱਬਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ,ਹਰਮਿੰਦਰ ਸਿੰਘ ਬੰਗਲੌਰ ਤਨਖਾਹੀਆਂ ਕਰਾਰ

ਪਿਛਲੇ ਦਿਨੀ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਵੱਖ ਵੱਖ ਮਸਲਿਆਂ ਤੇ ਵਿਚਾਰ ਕਰਨ ਲਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵਿਦੇਸ਼ਾਂ ਵਿੱਚ ਕੰਨਟੇਨਰ ਰਾਹੀਂ ਭੇਜਣ ਦੇ ਮਾਮਲੇ ਵਿੱਚ ਵਿਚਾਰਾਂ ਕੀਤੀਆਂ ਗਈਆਂ।