Tag Archive "gurcharan-singh-tohra"

ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਬਾਦਲ ਪਰਿਵਾਰ ਸਿੱਧੇ ਤੌਰ ‘ਤੇ ਜਿੰਮੇਵਾਰ: ਚੰਨੀ

ਪੰਜਾਬ ਦੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮਰਹੂਮ ਸਿੱਖ ਆਗੂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਮੌਤ ਲਈ ਸਿੱਧੇ ਤੌਰ 'ਤੇ ਬਾਦਲ ਪਰਵਾਰ ਨੂੰ ਜਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਨਿਜੀ ਹਿੱਤਾਂ ਲਈ ਜਥੇਦਾਰ ਟੌਹੜਾ ਉਪਰ ਝੂਠੇ ਦੋਸ਼ ਲਾ ਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਪਦ ਤੋਂ ਲਾਹ ਕੇ ਅਜਿਹੇ ਹਾਲਾਤ ਪੈਦਾ ਕੀਤੇ ਕਿ ਉਹ ਇਨ੍ਹਾਂ ਝੂਠੇ ਦੋਸ਼ਾਂ ਨੂੰ ਜਥੇਦਾਰ ਟੌਹੜਾ ਸਹਾਰ ਨਾ ਸਕੇ ਅਤੇ ਇਹੋ ਉਨ੍ਹਾਂ ਦੀ ਮੌਤ ਦਾ ਕਾਰਨ ਬਣੇ।

27 ਫਰਵਰੀ 1978 ਨੂੰ ਲਾਉਣਾ ਸੀ ਬਾਦਲ ਨੇ ਨਹਿਰ ਦਾ ਟੱਕ; ਟੌਹੜਾ ਨੇ ਲਿੰਕ ਨਹਿਰ ਦਾ ਕੰਮ ਰੁਕਵਾਇਆ (ਲੇਖ)

ਸਤਲੁਜ-ਯਮੁਨਾ ਲਿੰਕ ਨਹਿਰ ਦੀ ਪੁਟਾਈ ਦਾ ਪਹਿਲਾ ਟੱਕ ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 27 ਫਰਵਰੀ 1978 ਨੂੰ ਲਾਉਣਾ ਸੀ ਪਰ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਦਖ਼ਲ ਦੇ ਕੇ ਇਹ ਕੰਮ ਰੁਕਵਾਇਆ। ਹਰਿਆਣਾ ਵਿਧਾਨ ਸਭਾ ਦਾ ਰਿਕਾਰਡ ਤੇ ਅਖਬਾਰੀ ਖਬਰਾਂ ਇਸ ਗੱਲ ਦੀ ਤਸਦੀਕ ਕਰਦੀਆਂ ਹਨ ਕਿ ਉਦਘਾਟਨੀ ਟੱਕ ਪ੍ਰਕਾਸ਼ ਸਿੰਘ ਬਾਦਲ ਨੇ ਹੀ ਲਾਉਣਾ ਸੀ ਅਤੇ ਹਰਿਆਣੇ ਦੇ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਉਦਘਾਟਨੀ ਜਲਸੇ ਦੀ ਪ੍ਰਧਾਨਗੀ ਕਰਨੀ ਸੀ।

ਪਾਣੀ ਦੀ ਲੁੱਟ ਕਰਦੇ ਕਾਨੂੰਨ ਦਾ ਮਾਮਲਾ: ਦਫਾ 79 ਤੇ 80 ਨੂੰ ਕਦੇ ਵੀ ਚੈਲਿੰਜ ਨਹੀਂ ਕੀਤਾ ਪੰਜਾਬ ਨੇ (ਲੇਖ)

ਪੰਜਾਬ ਦੇ ਪਾਣੀਆਂ ਦੇ ਝਗੜੇ ਬਾਬਤ ਚਲੀ ਕਾਨੂੰਨੀ ਲੜਾਈ ਵਾਲੇ ਕਾਗਜ਼ਾਂ ਦੀ ਘੋਖ ਪੜਤਾਲ 'ਚੋਂ ਦੋ ਹੈਰਾਨਕੁੰਨ ਹਵਾਲੇ ਦੇਖਣ ਨੂੰ ਮਿਲੇ ਨੇ ਕਿ ਇੱਕ ਤਾਂ ਪੁਆੜੇ ਦੀ ਜੜ੍ਹ ਦਫਾ 78 ਨੂੰ ਕੋਰਟ ਵਿੱਚ ਚੈਲਿੰਜ ਕਰਨ ਦਾ ਹੱਕ ਹੀ ਪੰਜਾਬ ਸਰਕਾਰ ਗੁਆਈ ਬੈਠੀ ਹੈ ਤੇ ਪੰਜਾਬ ਦੇ ਪਾਣੀ/ਬਿਜਲੀ 'ਤੇ ਡਾਕਾ ਮਾਰਨ ਵਾਲੀ 78 ਦੇ ਨਾਲ ਲੱਗਦੀ ਦਫਾ 79 ਅਤੇ 80 ਨੂੰ ਪੰਜਾਬ ਨੇ ਕਦੇ ਕੋਰਟ ਵਿੱਚ ਚੈਲਿੰਜ ਹੀ ਨਹੀਂ ਕੀਤਾ। ਹਾਲਾਂਕਿ ਆਮ ਤੌਰ 'ਤੇ ਇਹ ਪਰਚਾਰਿਆ ਅਤੇ ਮੰਨਿਆ ਗਿਆ ਹੈ ਕਿ ਪੰਜਾਬ ਦੀ ਬਾਦਲ ਸਰਕਾਰ ਨੇ 1979 'ਚ ਦਫਾ 78, 79, 80 ਨੂੰ ਚੈਲਿੰਜ ਕਰਨ ਖਾਤਰ ਸੁਪਰੀਮ ਕੋਰਟ 'ਚ ਪਟੀਸ਼ਨ ਪਾਈ ਸੀ ਜੋ ਕਿ ਦਰਬਾਰਾ ਸਿੰਘ ਦੀ ਕਾਂਗਰਸ ਸਰਕਾਰ ਨੇ 12 ਫਰਵਰੀ 1982 ਨੂੰ ਵਾਪਸ ਲੈ ਲਈ ਜੀਹਨੇ ਐਸ. ਵਾਈ. ਐੱਲ. ਦੀ ਪਟਾਈ ਲਈ ਰਾਹ ਪੱਧਰਾ ਕੀਤਾ। ਇਹਦੇ ਨਾਲ ਨਾਲ ਇੱਕ ਹੋਰ ਵੀ ਹੈਰਾਨੀ ਵਾਲੀ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੀਆਂ ਸਰਕਾਰਾਂ ਨੇ ਜਿਥੇ ਉਕਤ ਤੱਥ ਲੋਕਾਂ ਤੋਂ ਲਕੋ ਕੇ ਤਾਂ ਰੱਖਿਆ ਹੀ ਬਲਕਿ ਇਹ ਕਹਿ ਕੇ ਦੋਵੇਂ ਮੁੱਖ ਮੰਤਰੀ ਪੰਜਾਬੀਆਂ ਨੂੰ ਗੁਮਰਾਹ ਵੀ ਕਰਦੇ ਰਹੇ ਕਿ ਅਸੀਂ ਇਨ੍ਹਾਂ ਤਿੰਨੇ ਧਾਰਾਵਾਂ ਨੂੰ ਚੈਲਿੰਜ ਕਰਾਂਗੇ ਜਾਂ ਚੈਲਿੰਜ ਕਰ ਦਿੱਤਾ ਹੈ ਵਗੈਰਾ-ਵਗੈਰਾ। ਹਾਲਾਂਕਿ ਇਹਨਾਂ ਦੋਵਾਂ ਮੁੱਖ ਮੰਤਰੀਆਂ ਦੀਆਂ ਬਿਆਨਬਾਜ਼ੀਆਂ ਤੋਂ ਬਹੁਤ ਪਹਿਲਾਂ ਸੁਪਰੀਮ ਕੋਰਟ ਨੇ ਬੜੇ ਸਪੱਸ਼ਟ ਹੁਕਮ ਵਿੱਚ ਆਖ ਦਿੱਤਾ ਸੀ ਕਿ ਪੰਜਾਬ ਕੋਲ ਦਫਾ 78 ਤੇ ਉਜਰ ਕਰਨ ਦਾ ਕੋਈ ਹੱਕ ਤੱਕ ਵੀ ਨਹੀਂ ਹੈ।

ਮਾਨ ਦਲ ਵਲੋਂ 1 ਮਈ ਨੂੰ ‘ਅੰਮ੍ਰਿਤਸਰ ਐਲਾਨਨਾਮੇ’ ਦੀ 24ਵੀਂ ਵਰ੍ਹੇਗੰਢ ਮਨਾਉਣ ਦਾ ਐਲਾਨ

ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਅਗਵਾਈ ਵਿਚ ਸ਼ੁੱਕਰਵਾਰ ਨੂੰ ਹੋਈ ਪਾਰਟੀ ਦੀ ਮੀਟਿੰਗ ਵਿਚ ਬਰਤਾਨੀਆ ਅਤੇ ਅਮਰੀਕਾ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ। ਜਿਸ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ 1 ਮਈ 2017 ਨੂੰ 'ਅੰਮ੍ਰਿਤਸਰ ਐਲਾਨਨਾਮੇ' ਦੇ 24 ਵਰ੍ਹੇ ਪੂਰੇ ਹੋਣ 'ਤੇ ਇਕ ਪ੍ਰੋਗਰਾਮ ਕੀਤਾ ਜਾਏਗਾ।

ਪੰਜਾਬ ਸਰਕਾਰ ਵੱਲੋਂ ਗੁਰਚਰਨ ਸਿੰਘ ਟੌਹੜਾ ਦੀ ਬਰਸੀ 1 ਅਪ੍ਰੈਲ ਨੂੰ ਮਨਾਉਣ ਦਾ ਫੈਸਲਾ

ਪੰਜਾਬ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਟੌਹੜਾ ਦੀ 13ਵੀਂ ਬਰਸੀ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਟੌਹੜਾ ਵਿਖੇ ਇਕ ਅਪ੍ਰੈਲ, 2017 ਨੂੰ ਰਾਜ ਪੱਧਰੀ ਸਮਾਰੋਹ ਕਰਨ ਦਾ ਫੈਸਲਾ ਕੀਤਾ ਹੈ।