Tag Archive "gurdaspur-by-election-2017"

ਗੁਰਦਾਸਪੁਰ ਜ਼ਿਮਨੀ ਚੋਣ ‘ਚ ਕਾਂਗਰਸ ਦੇ ਸੁਨੀਲ ਜਾਖੜ ਨੇ ਭਾਜਪਾ ਦੇ ਸਵਰਨ ਸਲਾਰੀਆ ਨੂੰ ਹਰਾਇਆ

ਭਾਜਪਾ ਸੰਸਦ ਮੈਂਬਰ ਵਿਨੋਦ ਖੰਨਾ ਦੀ ਮੌਤ ਤੋਂ ਬਾਅਦ ਖਾਲੀ ਹੋਈ ਗੁਰਦਾਸਪੁਰ ਲੋਕ ਸਭਾ ਸੀਟ 'ਤੇ 11 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017 ਨੂੰ) ਹੋਈ। ਜਿਸ ਵਿਚ ਕਾਂਗਰਸ ਦੇ ਸੁਨੀਲ ਜਾਖੜਾ ਨੂੰ 4,99,752, ਭਾਜਪਾ ਦੇ ਸਵਰਨ ਸਾਲਾਰੀਆ ਨੂੰ 3,06,533 ਤੇ ਆਪ ਦੇ ਸੁਰੇਸ਼ ਖਜੂਰੀਆ ਨੂੰ 23, 579 ਵੋਟਾਂ ਪਈਆਂ।

ਗੁਰਦਾਸਪੁਰ ਜ਼ਿਮਨੀ ਚੋਣ ਨਤੀਜਾ: ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਸੁਨੀਲ ਜਾਖੜ ਪਹਿਲੇ ਥਾਂ ‘ਤੇ

ਗੁਰਦਾਸਪੁਰ ਜ਼ਿਮਨੀ ਚੋਣ ਲਈ 11 ਅਕਤੂਬਰ, 2017 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ (15 ਅਕਤੂਬਰ, 2017) ਚੱਲ ਰਹੀ ਹੈ। ਖ਼ਬਰ ਲਿਖੇ ਜਾਣ ਤਕ ਪਹਿਲੇ ਗੇੜ ਦੀ ਗਿਣਤੀ ਤੋਂ ਬਾਅਦ ਕਾਂਗਰਸੀ ਆਗੂ ਸੁਨੀਲ ਜਾਖੜ ਪਹਿਲੇ ਥਾਂ 'ਤੇ ਚੱਲ ਰਹੇ ਹਨ। ਜਦਕਿ ਭਾਜਪਾ ਦੂਜੇ ਥਾਂ 'ਤੇ ਅਤੇ ਆਪ ਕਾਫੀ ਪਛੜ ਕੇ ਤੀਜੇ ਥਾਂ 'ਤੇ ਚੱਲ ਰਹੀ ਹੈ।

ਆਮ ਆਦਮੀ ਪਾਰਟੀ ਵਲੋਂ ਗੁਰਦਾਸਪੁਰ ਅਤੇ ਪਠਾਨਕੋਟ ਦਾ ਜਥੇਬੰਦਕ ਢਾਂਚਾ ਭੰਗ

ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਨਾਲ ਸੰਬੰਧਤ ਪਾਰਟੀ ਦਾ ਜਥੇਬੰਦਕ ਢਾਂਚਾ ਭੰਗ ਕਰ ਦਿੱਤਾ ਹੈ। ਪਾਰਟੀ ਦੇ ਸੂਬਾ ਸਕੱਤਰ ਗੁਲਸ਼ਨ ਛਾਬੜਾ ਨੇ ਅੱਜ (14 ਅਕਤੂਬਰ, 2017 ਨੂੰ) ਇਸ ਦਾ ਐਲਾਨ ਕੀਤਾ।

ਅੱਜ ਪੈ ਰਹੀਆਂ ਹਨ ਗੁਰਦਾਸਪੁਰ ਲੋਕ ਸਭਾ ਹਲਕੇ ਲਈ ਵੋਟਾਂ, 15 ਨੂੰ ਆਏਗਾ ਨਤੀਜਾ

ਗੁਰਦਾਸਪੁਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਅੱਜ (11 ਅਕਤੂਬਰ, 2017) ਪੈ ਰਹੀਆਂ ਹਨ। ਇਸ ਸੀਟ ਜਿਹੜੀ ਵਿਨੋਦ ਖੰਨਾ ਦੀ ਮੌਤ ਹੋਣ ਕਾਰਨ ਖਾਲੀ ਹੋ ਗਈ ਸੀ, 'ਤੇ ਕਾਂਗਰਸ, ਭਾਜਪਾ ਅਤੇ ਆਪ ਵਿਚਕਾਰ ਤਿਕੋਣੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ ਚੋਣ ਲਈ ਕਾਂਗਰਸ ਨੇ ਆਪਣੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਜਦਕਿ ਭਾਜਪਾ ਨੇ ਕਾਰੋਬਾਰੀ ਸਵਰਨ ਸਲਾਰੀਆ ਨੂੰ ਮੈਦਾਨ ਵਿਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵਲੋਂ ਮੇਜਰ ਜਨਰਲ (ਸੇਵਾ ਮੁਕਤ) ਸੁਰੇਸ਼ ਖਜੂਰੀਆ ਚੋਣ ਮੈਦਾਨ ਵਿਚ ਨਿੱਤਰੇ ਹੋਏ ਹਨ।

ਗੁਰਦਾਸਪੁਰ ਜ਼ਿਮਨੀ ਚੋਣ ਲਈ ਕੱਲ੍ਹ 11 ਅਕਤੂਬਰ ਨੂੰ ਪੈਣਗੀਆਂ ਵੋਟਾਂ

ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਾਸਤੇ ਪ੍ਰਚਾਰ ਦੇ ਆਖਰੀ ਦਿਨ ਕੱਲ੍ਹ (9 ਅਕਤੂਬਰ, 2017) ਕਾਂਗਰਸ ਪਾਰਟੀ ਨੇ ਰੋਡ ਸ਼ੋਅ ਕੀਤਾ।

ਗੁਰਵਿੰਦਰ ਸਿੰਘ ਸ਼ਾਮਪੁਰਾ‘ਮੁੜ ਬਾਦਲ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ’ਆਪਣੀ ਪਿਤਰੀ ਪਾਰਟੀ ‘ਚ ਸ਼ਾਮਲ

ਦੋ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਹੇ ਗੁਰਵਿੰਦਰ ਸਿੰਘ ਸ਼ਾਮਪੁਰਾ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਦਲ ਦਲ ’ਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਗੁਰਦਾਸਪੁਰ ਜ਼ਿਮਨੀ ਚੋਣ ਕਾਰਨ ਮੈਨੂੰ ਪਰੇਸ਼ਨ ਕਰ ਸਕਦੀ ਹੈ ਹਰਿਆਣਾ ਪੁਲਿਸ: ਹਰਮਿੰਦਰ ਜੱਸੀ

ਹਰਿਆਣਾ ਪੁਲਿਸ ਹੁਣ ਡੇਰਾ ਮੁਖੀ ਦੇ ਕੁੜਮ ਅਤੇ ਸਾਬਕਾ ਕਾਂਗਰਸੀ ਮੰਤਰੀ ਹਰਮਿੰਦਰ ਜੱਸੀ ਨੂੰ ਘੇਰਨ ਦੇ ਰੌਂਅ ਵਿੱਚ ਹੈ। ਇਸ ਗੱਲ ਦਾ ਪ੍ਰਗਟਾਵਾ ਖੁਦ ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਦੇ ਕੁੜਮ ਹਰਮਿੰਦਰ ਜੱਸੀ ਨੇ ਮੀਡੀਆ ਸਾਹਮਣੇ ਕੀਤਾ।

ਜਦੋਂ ਪਾਰਟੀ ਨੂੰ ਲੰਗਾਹ ਦੇ ‘ਕਾਰਿਆਂ’ ਦਾ ਪਤਾ ਲੱਗਿਐ, ਉਸੇ ਵੇਲੇ ਉਸਨੂੰ ਕੱਢ ਦਿੱਤਾ: ਸੁਖਬੀਰ

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੁੱਚਾ ਸਿੰਘ ਲੰਗਾਹ ਮਾਮਲੇ ’ਤੇ ਕਿਹਾ ਕਿ ਜਦੋਂ ਪਾਰਟੀ ਨੂੰ ਲੰਗਾਹ ਦੇ ‘ਕਾਰਿਆਂ’ ਦਾ ਪਤਾ ਲੱਗਿਆ ਤਾਂ ਉਸੇ ਵੇਲੇ ਉਸਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ। ਬਾਦਲ ਨੇ ਪਿੰਡ ਭਾਗੋਵਾਲ ਵਿੱਚ ਚੋਣ ਰੈਲੀ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਖ਼ਿਲਾਫ਼ ਰੱਜ ਕੇ ਭੜਾਸ ਕੱਢੀ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਵੀ ਆਪਣੇ ਹਮਾਇਤੀਆਂ ਨੂੰ ਸੰਬੋਧਨ ਕੀਤਾ।

ਗੁਰਦਾਸਪੁਰ ਜ਼ਿਮਨੀ ਚੋਣ: ਮੁੱਖ ਮੰਤਰੀ ਦਾ ਦਾਅਵਾ; ਪੈਸੇ ਨਾ ਹੋਣ ‘ਤੇ ਵੀ ਅਸੀਂ ਸਾਰੇ ਵਾਅਦੇ ਪੂਰੇ ਕੀਤੇ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ (22 ਸਤੰਬਰ) ਨੂੰ ਗੁਰਦਾਸਪੁਰ ਫੇਰੀ ਦੌਰਾਨ ਪਾਰਟੀ ਉਮੀਦਵਾਰ ਸੁਨੀਲ ਜਾਖੜ ਦੇ ਬਾਹਰੀ ਹੋਣ ਦੀਆਂ ਚਰਚਾਵਾਂ ਨੂੰ ਰੱਦ ਕੀਤਾ। ਕੈਪਟਨ ਅਮਰਿੰਦਰ ਸਿੰਘ ਜਾਖੜ ਦੀ ਨਾਮਜ਼ਦਗੀ ਦੇ ਮੱਦੇਨਜ਼ਰ ਗੁਰਦਾਸਪੁਰ ਪੁੱਜੇ ਸਨ। ਇਸ ਮੌਕੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਖਜ਼ਾਨੇ ਖਾਲੀ ਹੋਣ ਦੇ ਬਾਵਜੂਦ ਸਾਰੇ ਵਾਅਦੇ ਪੂਰੇ ਕੀਤੇ।

ਮਾਨ ਦਲ ਨੇ ਗੁਰਦਾਸਪੁਰ ਜ਼ਿਮਨੀ ਚੋਣ ‘ਚ ਕੁਲਵੰਤ ਸਿੰਘ ਮਝੈਲ ਨੂੰ ਬਣਾਇਆ ਆਪਣਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਭਾਈ ਕੁਲਵੰਤ ਸਿੰਘ ਮਝੈਲ ਨੂੰ ਚੋਣ ਲੜਾਈ ਜਾਵੇਗੀ।

Next Page »