Tag Archive "gurduara-kartarpur-sahib"

ਸਿੰਘ ਸਭਾ ਲਹਿਰ ਨੂੰ ਸਮਰਪਿਤ ਸੈਮੀਨਾਰ ਵਿਚ ਕਰਤਾਰਪੁਰ ਲਾਂਘੇ ਤੇ ਬੇਅਦਬੀ ਮਾਮਲਿਆਂ ‘ਤੇ ਹੋਈ ਵਿਚਾਰ

ਹੁਸ਼ਿਆਰਪੁਰ: ਸਿੱਖ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਵਲੋਂ ਸਿੰਘ ਸਭਾ ਲਹਿਰ ਸਥਾਪਨਾ ਦਿਹਾੜੇ ਦਾ ਸਾਲਾਨਾ ਸਮਾਗਮ ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ...

ਸ਼੍ਰੋਮਣੀ ਅਕਾਲੀ ਦਲ ਦਿੱਲੀ ਵੱਲੋਂ ਗੁ:ਕਰਤਾਰਪੁਰ ਸਾਹਿਬ ਲਾਂਘੇ ਲਈ ਦਸਤਖਤ ਮੁਹਿੰਮ ਦੀ ਸ਼ੁਰੂਆਤ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ...

ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਵਧਾਏਗਾ ਕਰਤਾਰਪੁਰ ਲਾਂਘੇ ਪ੍ਰਤੀ ਮੋਦੀ ਸਰਕਾਰ ਦਾ ਗੈਰ ਜਿੰਮੇਵਾਰਾਨਾ ਵਤੀਰਾ: ਜਰਨੈਲ ਸਿੰਘ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਮੋਦੀ ਸਰਕਾਰ ਦਾ ਕਰਤਾਰਪੁਰ ਲਾਂਘੇ ਪ੍ਰਤੀ ਗੈਰ ਜਿੰਮੇਵਾਰਾਨਾ ਵਤੀਰਾ ਸਿੱਖਾਂ ਅੰਦਰ ਬੇਗਾਨਗੀ ਦਾ ਅਹਿਸਾਸ ਪੈਦਾ ਵਧਾਏਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ...

ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੀ ਵਿਦੇਸ਼ ਮੰਤਰੀ ਨੂੰ ਚਿੱਠੀ ਲਿਖੀ

ਚੰਡੀਗੜ੍ਹ: ਲਹਿੰਦੇ ਪੰਜਾਬ ਵਿਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਲਾਂਘਾ ਖੋਲ੍ਹਣ ਲਈ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਕੇਂਦਰੀ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਦੇ ...

ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਦਾ ਲਾਂਘਾ ਬਣਾਉਣ ਲਈ ਤਿਆਰ

ਬੀਤੇ ਦਿਨੀਂ ਪਾਕਿਸਤਾਨ 'ਚ ਨਵੀਂ ਬਣੀ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਲਾਂਘਾ ਖੋਲ੍ਹਣ ਦੀ ਦਿੱਤੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਇਹ ਲਾਂਘਾ ਬਣਾਉਣ ਲਈ ਤਿਆਰ ਹੈ।

ਕਰਤਾਰਪੁਰ ਸਾਹਿਬ ਦਾ ਲਾਂਘਾ: ਪਾਕਿਸਤਾਨ ਵਿਚਲੇ ਭਾਰਤੀ ਹਾਈ ਕਮਿਸ਼ਨਰ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ

ਪਾਕਿਸਤਾਨ ਵਿੱਚ ਤਾਇਨਾਤ ਭਾਰਤੀ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਪਾਕਿਸਤਾਨੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿੱਚ ਪੈਦੇਂ ਗੁਰੂਦੁਆਰਾ ਕਰਤਾਰਪੁਰ ਸਾਹਿਬ ਵਿੱਚ ਦਾ ਦੌਰਾ ਕੀਤਾ। ਇਹ ਅਸਥਾਨ ਗੁਰੂ ਨਾਨਕ ਜੀ ਦੇ ਜੀਵਨ ਨਾਲ ਸਬੰਧਤ ਹੈ।

ਮਾਮਲਾ ਕਰਤਾਰਪੁਰ ਸਾਹਿਬ ਦਾ ਲਾਂਘਾ: ਨਵਜੋਤ ਸਿੱਧੂ ਇਕ ਬਹਾਨਾ ਹੈ, ਸਿੱਖ ਪੰਥ ਨਿਸ਼ਾਨਾ ਹੈ: ਖਾਲੜਾ ਮਿਸ਼ਨ

ਪੰਜਾਬ ਸਰਕਾਰ ਦੇ ਵਜ਼ੀਰ ਨਵਜੋਤ ਸਿੰਧੂ ਦੀ ਪਾਕਿਸਤਾਨ ਫੇਰੀ ਸਬੰਧੀ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁਖੀ ਅਧਿਕਾਰ ਸੰਗਠਨ, ਮਨੱੁਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜਿਸ ਵਿਚਾਰਧਾਰਾ ਨੇ 1947 ਦੀ ਵੰਡ 10 ਲੱਖ ਮਨੱੁਖੀ ਜਾਨਾ ਦੀ ਕੀਮਤ ਤੇ ਕਰਾਈ ਉਹ ਅੱਜ ਵੀ ਗੋਲੀ ਦੀ ਰਾਜਨੀਤੀ ਜਾਰੀ ਰੱਖਣਾ ਚਾਹੁਂਦੇ ਹਨ।

ਪਹਿਲੇ ਪਾਤਿਸ਼ਾਹ ਦੇ 550ਵੇਂ ਪਰਕਾਸ਼ ਦਿਹਾੜੇ ’ਤੇ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਸਕਦਾ ਹੈ

ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਨੇ ਡੇਰਾ ਬਾਬਾ ਨਾਨਕ (ਪੂਰਬੀ ਪੰਜਾਬ) ਅਤੇ ਕਰਤਾਰਪੁਰ ਸਾਹਿਬ (ਪੱਛਮੀ ਪੰਜਾਬ) ਦਰਮਿਆਨ ਖਾਸ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦਿਦਾਰ ਦਾ ਮੌਕਾ ਦੇਵੇਗਾ। ਪਾਕਿਸਤਾਨੀ ਫੌਜੇ ਦੇ ਮੁਖੀ ਜਨਰਲ ਕਮਰ ਬਾਜਵਾ ਨੇ ਪੂਰਬੀ ਪੰਜਾਬ ਦੇ ਵਜੀਰ ਨਵਜੋਤ ਸਿੰਘ ਸਿੱਧੂ ਨੂੰ ਇਹ ਗੱਲ ਆਪ ਕਹੀ।

ਭਗਵੰਤ ਮਾਨ ਨੇ ਸਰਹੱਦੀ ਖੇਤਰ ਦੇ ਕਿਸਾਨਾਂ ਅਤੇ ਗੁ: ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਚੁੱਕਿਆ

ਪਾਰਲੀਮੈਂਟ ਵਿਚ ਅੰਮ੍ਰਿਤਸਰ ਤੋਂ ਕਾਂਗਰਸੀ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੀ ਗੈਰ-ਹਾਜ਼ਰੀ ਵਿਚ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਪਾਰਲੀਮੈਂਟ ਵਿਚ ਸਰਹੱਦੀ ਖੇਤਰ ਦੇ ਕਿਸਾਨਾਂ ਦੇ ਮੁੱਦਿਆਂ ਨੂੰ ਚੁੱਕਿਆ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਤ ਡੇਰਾ ਬਾਬਾ ਨਾਨਕ ਵਿਚ ਰਾਵੀ ਨਦੀ ਅਤੇ ਅੰਤਰਾਸ਼ਟਰੀ ਸਰਹੱਦ ਪਾਰ ਗੁਰੂਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਈ ਵਿਸ਼ੇਸ਼ ਕੋਰੀਡੋਰ (ਲਾਂਘਾ) ਦੀ ਮੰਗ ਨੂੰ ਚੁੱਕਿਆ ਅਤੇ ਕਿਹਾ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿਚ ਸਿੱਖ ਸ਼ਰਧਾਲੂ ਸੀਮਾ ਤੋਂ ਇਸ ਪਾਰ ਖੜੇ ਹੋ ਕੇ ਹੀ ਨਤਮਸਤਕ ਹੁੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ, ‘ਮੈਡਮ ਭਾਰਤ-ਪਾਕ ਸੀਮਾ 'ਤੇ ਮੌਜੂਦ ਕੰਡਿਆਲੀ ਤਾਰ ਦੇ ਉਸ ਪਾਰ ਜ਼ਮੀਨ ਉਤੇ ਪੰਜਾਬ ਦੇ ਕਸਾਨਾਂ ਦੀ ਖੇਤੀ ਬੀਐਸਐਫ ਦੇ ਭਰੋਸੇ 'ਤੇ ਹੈ।

ਸੰਗਤਾਂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੀ ਅਰਦਾਸ

ਗੁਰਦੁਆਰਾ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਡੇਰਾ ਬਾਬਾ ਨਾਨਕ ਕੋਲ ਅੰਤਰਰਾਸ਼ਟਰੀ ਸਰਹੱਦ ਤੇ ਖਲ੍ਹੋ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ ) ਦੇ ਸਨਮੁੱਖ ਹੋ ਕੇ ਅੱਜ 183ਵੀਂ ਅਰਦਾਸ ਕੀਤੀ ਗਈ।

« Previous PageNext Page »