Tag Archive "gurduara-sahib"

ਗੁਰਦੁਆਰਾ ਸਾਹਿਬ ਵਿੱਚ ਭੰਨਤੋੜ ਕਰਨ ਵਾਲੇ ਨੂੰ ਅਦਾਲਤ ਨੇ ਸੇਵਾ ਕਰਨ ਦਾ ਹੁਕਮ ਸੁਣਾਇਆ

ਅਮਰੀਕਾ ਵਿੱਚ ਗੁਰਦੁਆਰਾ ਸਾਹਿਬ ਦੀ ਭੰਨਤੋੜ ਕਰਨ ਅਤੇ ਕੰਧਾਂ 'ਤੇ ਅਪਮਾਣਜਨਕ ਗੱਲਾਂ ਲਿਖਣ ਵਾਲੁ ਇੱਕ ਵਿਅਕਤੀ ਨੂੰ ਅਮਰੀਕੀ ਅਦਾਲਤ ਨੇ ਗੁਰਦੁਆਰਾ ਸਾਹਿਬ ਵਿੱਚ 80 ਸੇਵਾ ਕਰਨ ਦਾ ਹੁਕਮ ਸੁਣਾਇਆ ਹੈ।

ਜਰਮਨ ਦੇ ਗੁਰਦੁਆਰਾ ਸਾਹਿਬ ਵਿੱਚ ਹੋਏ ਬੰਬ ਧਮਾਕੇ ਦੀ ਜਾਂਚ ਲਈ ਵਿਸ਼ੇਸ਼ ਕਮਿਸ਼ਨ ਕਾਇਮ ਕੀਤਾ

ਐਸਨ 'ਚ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਨਾਨਕਸਰ ਦਰਬਾਰ ਵਿਚ ਹੋਏ ਬੰਬ ਧਮਾਕੇ ਦੀ ਜਾਂਚ ਕਰਨ ਦੇ ਲਈ ਜਰਮਨ ਸਰਕਾਰ ਨੇ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਹੈ। ਐਸਨ ਦੇ ਪੁਲਿਸ ਕਮਿਸ਼ਨਰ ਰਿਚਰ ਨੇ ਕੁਮਾਰ ਨੂੰ ਦੱਸਿਆ ਕਿ ਪੁਲਿਸ ਵਿਭਾਗ ਨੇ ਧਮਾਕੇ ਦੀ ਜਾਂਚ ਦੇ ਲਈ ਵਿਸ਼ੇਸ਼ ਕਮਿਸ਼ਨ ਦਾ ਗਠਨ ਕੀਤਾ ਹੈ। ਹੁਣ ਤੱਕ ਦੀ ਜਾਂਚ ਵਿਚ ਪੁਲਿਸ ਨੂੰ ਇਸ ਧਮਾਕੇ ਦਾ ਅੱਤਵਾਦੀ ਘਟਨਾ ਹੋਣ ਬਾਰੇ ਕੋਈ ਸੰਕੇਤ ਨਹੀਂ ਮਿਲਿਆ, ਪ੍ਰੰਤੂ ਅਸੀ ਹਰ ਪੱਖ ਤੋਂ ਜਾਂਚ ਕਰ ਰਹੇ ਹਾਂ ਅਤੇ ਇਸ ਲਈ ਅਸੀ ਲਗਾਤਾਰ ਭਾਰਤੀ ਅਧਿਕਾਰੀਆਂ ਨਾਲ ਸੰਪਰਕ ਵਿਚ ਹਾਂ'।

ਜਰਮਨੀ ਦੇ ਗੁਰਦੁਆਰਾ ਸਾਹਿਬ ਵਿੱਚ ਬੰਬ ਧਮਾਕਾ ਹੋਇਆ

ਵਿਦੇਸ਼ਾਂ ਵਿੱਚ ਨਸਲੀ ਨਫਰਤ ਅਤੇ ਹਮਲਿਆਂ ਦਾ ਸ਼ਿਕਾਰ ਹੋ ਰਹੀ ਸਿੱਖ ਕੌਮ ਲਈ ਇੱਕ ਮਾੜੀ ਖਬਰ ਜਰਮਨੀ ਤੋਂ ਆ ਰਹੀ ਹੈ।

ਕੈਨੇਡਾ ਦੇ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗੀ, ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਰੱਖਿਅਤ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਮੇਅਫੀਲਡ/ ਏਅਰਪੋਰਟ ਰੋਡ ਦੀ ਨੁੱਕਰ 'ਤੇ ਸਥਿਤ ਗੁਰਦੁਆਰਾ ਸਿੱਖ ਹੈਰੀਟੇਜ ਸੈਂਟਰ ਦੀ ਇਮਾਰਤ ਦਾ ਅੱਗ ਲੱਗਣ ਨਾਲ ਵੱਡਾ ਨੁਕਸਾਨ ਹੋਣ ਦੀ ਖ਼ਬਰ ਹੈ ਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੁਰੱਖਿਅਤ ਦੱਸੇ ਜਾ ਰਹੇ ਹਨ ।

ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਨਵੇਂ ਦਰਬਾਰ ਹਾਲ ਵਿੱਚ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ

ਅੱਜ ਗੁਰਦੁਅਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਦਰਬਾਰ ਸਾਹਿਬ ਹਾਲ ਵਿੱਚ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਦਿੱਤਾ ਗਿਆ। ਇਸ ਸਮੇਂ ਹੋਏ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਨੂੰ ਕਿਹਾ ਹੈ ਕਿ ਉਹ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਮਾਜਿਕ ਕੁਰੀਤਿਆਂ ਖਿਲਾਫ ਵੀ ਮੁਹਿੰਮ ਚਲਾਉਣ ਤਾਂ ਜੋ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ਹੋ ਸਕੇ ।

ਸ਼੍ਰੀ ਲੰਕਾ ਵਿੱਚ ਸ਼੍ਰੀ ਗੁਰੂ ਨਾਨਕ ਸਾਹਿਬ  ਜੀ ਦੀ ਯਾਦ ਵਿੱਚ ਗੁਰਦੁਆਰਾ ਸਾਹਿਬ ਦੀ ਉਸਾਰੀ ਆਰੰਭ

ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਸਾਹਿਬ ਸਮੇਤ ਸਿੱਖ ਗੁਰੂ ਸਾਹਿਬਾਨ ਨੇ ਜਿੱਥੇ ਵੀ ਆਪਣੇ ਪਵਿੱਤਰ ਚਰਨ ਪਾਏ, ਉਸ ਜਗ੍ਹਾ 'ਤੇ ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਸਾਹਿਬਾਨ ਸ਼ਸ਼ੌਬਿਤ ਹੋ ਗਏ । ਗੁਰੂ ਨਾਨਕ ਸਾਹਿਬ ਆਪਣੇ ਪ੍ਰਚਾਰਕ ਦੌਰਿਅਆਂ (ਉਦਾਸੀਆਂ) ਦੌਰਾਨ ਸ਼੍ਰੀ ਲੰਕਾ ਵੀ ਗਏ, ਜਿੱਥੋਂ ਦਾ ਰਾਜ ਸ਼ਿਵਨਾਭ ਉਨ੍ਹਾਂ ਦਾ ਮੁਰੀਦ ਬਣਿਆ, ਪਰ ਅਜੇ ਤੱਕ ਗੁਰੂ ਸਾਹਿਬ ਜੀ ਦੀ ਇਸ ਇਤਿਹਾਸਕ ਯਾਤਰਾ ਅਤੇ ਉਨਾਂ ਦੀ ਸ਼੍ਰੀ ਲੰਕਾ ਫੇਰੀ ਸਬੰਧੀ ਅਜੇ ਤੱਕ ਗੁਰਦੁਆਰਾ ਸਾਹਿਬਾਨ ਦੀ ਸਥਾਪਨਾ ਨਹੀਂ ਹੋਈ ਸੀ।

ਠੰਡੇ ਬੁਰਜ਼ ਨੂੰ ਪੁਰਾਤਨ ਦਿੱਖ ਦੇਣ ਦਾ ਕੰਮ ਜ਼ੋਰਾਂ ‘ਤੇ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਠੰਡਾ ਬੁਰਜ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਦਾ ਨੀਂਹ ਪੱਥਰ 13 ਫਰਵਰੀ 2014 ਨੂੰ ਅਵਤਾਰ ਸਿੰਘ ਮੱਕੜ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਖਿਆ ਸੀ।

ਨੇਪਾਲ ਸਥਿਤ ਗੁਰਦੁਆਰਾ ਗੁਰੂ ਨਾਨਕ ਸਤਸੰਗ ਕੂਪੋਨਡੋਲ ਜ਼ਿਲ੍ਹਾ ਲਲਿਤਪੁਰ ਦਾ ਦਰਬਾਰ ਸਾਹਿਬ ਹਾਲ ਪੂਰੀ ਤਰਾਂ ਸੁਰੱਖਿਅਤ

ਨੇਪਾਲ ਦੇ ਵਿਚ ਆਏ ਜਬਰਦਸਤ ਭੁਚਾਲ ਨੇ 5000 ਲੋਕਾਂ ਦੀਆਂ ਜਾਨਾਂ ਲੈ ਲਈਆਂ ਹਨ ਅਤੇ ਹਜ਼ਾਰਾਂ ਲੋਕ ਘਰੋਂ-ਬੇਘਰ ਹੋ ਗਏ ਹਨ ।ਨੇਪਾਲ ਵਿੱਚ ਕਈ ਗੁਰਦੁਆਰਾ ਸਾਹਿਬਾਨ ਹਨ, ਜਿੰਨ੍ਹਾਂ ਵਿੱਚ ਗੁਰਦੁਆਰਾ ਗੁਰੂ ਨਾਨਕ ਸਤਸੰਗ ਕੂਪੋਨਡੋਲ ਜ਼ਿਲ੍ਹਾ ਲਲਿਤਪੁਰ (ਨੇਪਾਲ) ਵਿਖੇ ਗੁਰਦੁਆਰਾ ਗੁਰੂ ਨਾਨਕ ਸਤਸੰਗ ਸੁਸ਼ੋਭਿਤ ਹੈ।

ਨੇਪਾਲ ਵਿੱਚ ਆਏ ਭੁਚਾਲ ਤੋਂ ਬਾਅਦ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸਹੀ ਸਲਾਮਤ

ਨੇਪਾਲ ਵਿੱਚ ਗਰੂ ਨਾਨਕ ਸਾਹਿਬ ਜੀ ਦੀ ਯਾਦ ਨਾਲ ਸਬੰਧਿਤ ਗਗੁਰਦੁਆਰਾ ਸਾਹਿਬ ਨਾਨਕਮੱਠ ਸਾਹਿਬ, ਕੂਪਨਟੋਲ ਦੇ ਗੁਰਦੁਆਰਾ ਖੂਹ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਸੁਰੱਖਿਅਤ ਹਨ । ਇਹ ਜਾਣਕਾਰੀ ਸਰਬੱਤ ਦਾ ਭਲਾ ਟਰੱਸਟ ਦੇ ਆਗੂ ਅਤੇ ਸਮਾਜ ਸੇਵੀ ਐੱਸ. ਪੀ ੳੇਬਰਾਏ ਨੇ ਦਿੱਤੀ।